ਮਾਨਾਂਵਾਲਾ, 7 ਮਈ (ਗੁਰਦੀਪ ਸਿੰਘ ਨਾਗੀ)-ਪੰਜਾਬ ਭਰ ਵਿਚ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਅੱਜ ਇਕ ਵਾਰ ਫਿਰ ਅੰਮਿ੍ਤਸਰ ਦੇ ਇੱਕ ਨਿੱਜੀ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ ਪ੍ਰਾਪਤ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਗੌਰਵ ਤੇਜਪਾਲ ਨੇ ਦੱਸਿਆ ਕਿ ਅੱਜ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਕਾਲਜ ਦੇ ਗੇਟ ਬੰਦ ਕਰ ਦਿੱਤੇ ਗਏ ਸਨ ਅਤੇ ਥਾਣਾ ਚਾਟੀਵਿੰਡ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਸੀ | ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ ਦੇ ਪਿ੍ੰਸੀਪਲ ਡਾ. ਗੌਰਵ ਤੇਜਪਾਲ ਅੱਜ ਕਾਲਜ ਵਿਚ ਵਿਦਿਆਰਥੀਆਂ ਦਾ ਪੇਪਰ ਚੱਲ ਰਿਹਾ ਸੀ, ਜੋ ਜਾਰੀ ਰੱਖਿਆ ਗਿਆ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਚਾਟੀਵਿੰਡ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਸੀ ਅਤੇ ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਹਰ ਪੱਖ ਤੋਂ ਜਾਂਚ ਕਰ ਲਈ ਹੈ |
ਅੰਮਿ੍ਤਸਰ ਦੇ ਇਕ ਨਿੱਜੀ ਕਾਲਜ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ <br/>
ਅਜੀਤ ਡੈਸਕ
08-05-2026