ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਭਵਨ ਵੱਲ ਰੋਸ ਮਾਰਚ ਕਰ ਰਹੇ ਆਗੂਆਂ ਨੂੰ ਗਿ੍ਫਤਾਰ ਕਰਨਾ ਬੇਇਨਸਾਫ਼ੀ-ਧਾਮੀ <br/>
ਅਜੀਤ ਡੈਸਕ
08-05-2026
ਉਨ੍ਹਾਂ ਕਿਹਾ ਕਿ ਕਰੀਬ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਅੰਦਰ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਸਿੱਖ ਕੌਮ ਵਲੋਂ ਲਗਾਤਾਰ ਅਵਾਜ਼ ਉਠਾਈ ਜਾ ਰਹੀ ਹੈ ਪ੍ਰੰਤੂ ਸਰਕਾਰਾਂ ਨੇ ਹਮੇਸ਼ਾ ਹੀ ਸਿੱਖ ਭਾਵਨਾਵਾਂ ਨੂੰ ਅਣਗੌਲਿਆਂ ਕੀਤਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਅਨੁਸਾਰ ਹਰ ਨਾਗਰਿਕ ਨੂੰ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਰੋਸ ਕਰਨ ਦਾ ਹੱਕ ਹੈ ਪ੍ਰੰਤੂ ਦੇਸ਼ ਦੀ ਰਾਜਧਾਨੀ ਵਿਚ ਸਿੱਖਾਂ ਤੋਂ ਇਹ ਹੱਕ ਵੀ ਖੋਹਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਰੋਸ ਮਾਰਚ ਕਰ ਰਹੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਜ਼ਬਰਦਸਤੀ ਗਿ੍ਫਤਾਰ ਕਰਕੇ ਵੱਖ-ਵੱਖ ਠਾਣਿਆਂ ਵਿਚ ਬੰਦ ਕਰ ਦੇਣਾ ਇਨਸਾਫ਼ ਦੀ ਆਵਾਜ਼ ਨੂੰ ਦਬਾਉਣ ਦੀ ਕਾਰਵਾਈ ਹੈ ਤੇ ਸ਼ੋ੍ਰਮਣੀ ਕਮੇਟੀ ਇਸ ਦੀ ਕਰੜੀ ਨਿੰਦਾ ਕਰਦੀ ਹੈ | ਉਨ੍ਹਾਂ ਮੰਗ ਕੀਤੀ ਕਿ ਕੌਮ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਸਰਕਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਹੋਰ ਸਿੰਘਾਂ ਦੀ ਤੁਰੰਤ ਰਿਹਾਈ ਦਾ ਐਲਾਨ ਕਰੇ | ਉਨ੍ਹਾਂ ਰੋਸ ਮਾਰਚ ਕਰ ਰਹੇ ਗਿ੍ਫਤਾਰ ਕੀਤੇ ਆਗੂਆਂ ਨੂੰ ਵੀ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ |