ਅੰਮਿ੍ਤਸਰ, 7 ਮਈ (ਜਸਵੰਤ ਸਿੰਘ ਜੱਸ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁ: ਬੀਬੀ ਕੌਲਾਂ ਜੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ, ਵਧੀਕ ਮੈਨੇਜਰ ਗੁਰਾ ਸਿੰਘ ਅਤੇ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਕਟੜਾ ਦਲ ਸਿੰਘ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬੀਬੀ ਕੌਲਾਂ ਜੀ (ਸ੍ਰੀ ਕੌਲਸਰ ਸਾਹਿਬ) ਵਿਖੇ 59ਵਾਂ ਸਲਾਨਾ ਮਹਾਨ ਗੁਰਮਤਿ ਸਮਾਗਮ 10 ਮਈ ਨੂੰ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਪ੍ਰਬੰਧਕੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਗੱਲ ਦਾ ਪ੍ਰਗਟਾਵਾ ਅੱਜ ਇਥੇ ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਗੁਰਦੀਪ ਸਿੰੰਘ ਸਲੂਜਾ ਨੇ ਸਮਾਗਮ ਸੰਬੰਧੀ ਰੱਖੀ ਮੈਂਾਬਰਾਂ ਦੀ ਵਿਸ਼ੇਸ਼ ਇਕੱਤਰਤਾ ਉਪੰ੍ਰਤ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ 10 ਮਈ ਨੂੰ ਬਾਅਦ ਦੁਪਹਿਰ 3 ਵਜੇ ਤੋਂ ਦੇਰ ਰਾਤ 11 ਵਜੇ ਤੱਕ ਗੁਰਦੁਆਰਾ ਸਾਹਿਬ ਦੇ ਪਾਵਨ ਸਰੋਵਰ ਕਿਨਾਰੇ ਸਜਾਏ ਗੁਰਮਤਿ ਸਮਾਗਮ ਦੌਰਾਨ ਸਿੰਘ ਸਾਹਿਬਾਨ, ਵੱਖ ਵੱਖ ਰਾਗੀ ਜਥੇ, ਕਥਾਵਾਚਕ, ਜਿਨ੍ਹਾਂ ਵਿਚ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਬਾਬਾ ਕਸ਼ਮੀਰ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਕਾਰ ਸੇਵਾ ਭੂਰੀ ਵਾਲੇ, ਬਾਬਾ ਸੁਖਦੇਵ ਸਿੰਘ ਡੇਰਾ ਰੂੰ੍ਰਮੀ ਭੁੱਚੋ ਕਲਾਂ, ਬਾਬਾ ਗੁਰਜੀਤ ਸਿੰਘ ਨਾਨਕਸਰ ਕਲੇਰਾਂ ਵਾਲੇ, ਭਾਈ ਗੁਰਇਕਬਾਲ ਸਿੰਘ ਭਲਾਈ ਕੇਂਦਰ, ਬਾਬਾ ਅਮਨਦੀਪ ਸਿੰਘ, ਬੀਬੀ ਪਰਮਜੀਤ ਕੌਰ ਤੇ ਬੀਬੀ ਬੀਬੀ ਹਰਵੀਨ ਕੌਰ, ਬੀਬੀ ਸੁਖਦੀਪ ਕੌਰ, ਭਾਈ ਤਰਜਿੰਦਰ ਸਿੰਘ ਅੰਮਿ੍ਤਸਰ ਸੰਗੀਤ ਸਭਾ, ਭਾਈ ਅਮਨਜੋਤ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਰਜਿੰਦਰਪਾਲ ਸਿੰਘ ਲੁਧਿਆਣਾ ਸਮੇਤ ਹੋਰ ਜਥੇ ਤੇ ਸੰਤ ਮਹਾਂਪੁਰਸ਼ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ | ਭਾਈ ਸਲੂਜਾ ਨੇ ਦੱਸਿਆ ਕਿ ਇਸ ਦੌਰਾਨ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ, ਜੋ ਕਿ ਗੁ: ਬਾਬਾ ਅਟੱਲ ਰਾਇ ਜੀ ਕੰਪਲੈਕਸ ਦੇ ਅੰਦਰ ਹੀ ਸੁਸ਼ੋਭਿਤ ਹੈ, ਵਿਖੇ ਦੀਪਮਾਲਾ ਵੀ ਕੀਤੀ ਜਾਵੇਗੀ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ | ਇਸ ਮੌਕੇ ਭਾਈ ਤਰਜਿੰਦਰ ਸਿੰੰਘ, ਹਰਜੀਤ ਸਿੰਘ, ਜੋਗਿੰਦਰ ਸਿੰਘ ਸਮੇਤ ਹੋਰ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ |