11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਡਾਇਰੈਕਟਰ ਸਿਹਤ ਸੇਵਾਵਾਂ ਵਲੋਂ ਮਨੋਰੋਗ ਹਸਪਤਾਲ ਦਾ ਅਚਨਚੇਤੀ ਦੌਰਾ <br/>

ਅਜੀਤ ਡੈਸਕ 08-05-2026
ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)-ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਰਤਿੰਦਰ ਕੌਰ ਵਲੋਂ ਅੱਜ ਮਨੋਰੋਗ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਗਿਆ | ਦੌਰੇ ਦੌਰਾਨ ਉਨ੍ਹਾਂ ਵਲੋਂ ਹਸਪਤਾਲ ਦੀਆਂ ਵੱਖ-ਵੱਖ ਵਾਰਡਾਂ ਵਿਚ ਦਾਖ਼ਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਗਿਆ ਅਤੇ ਹਸਪਤਾਲ ਦੇ ਅੰਦਰੂਨੀ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕੀਤੀ ਗਈ | ਇਸ ਮੌਕੇ ਡਾ. ਹਰਤਿੰਦਰ ਕੌਰ ਵਲੋਂ ਹਸਪਤਾਲ ਵਿਚ ਸਾਫ਼-ਸਫ਼ਾਈ ਦੇ ਪ੍ਰਬੰਧਾਂ, ਲਾਂਡਰੀ ਵਿਭਾਗ ਅਤੇ ਰਸੋਈ ਘਰ ਦਾ ਵੀ ਨਿਰੀਖਣ ਕੀਤਾ ਗਿਆ | ਚੈਕਿੰਗ ਦੌਰਾਨ ਉਨ੍ਹਾਂ ਵਲੋਂ ਪ੍ਰਬੰਧਾਂ 'ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਸਟਾਫ ਨੂੰ ਮਰੀਜ਼ਾਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਸਰਕਾਰੀ ਹਸਪਤਾਲਾਂ ਵਿਚ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਇਸ ਮੌਕੇ ਸਹਾਇਕ ਡਾਇਰੈਕਟਰ ਡਾ: ਸੰਦੀਪ ਭੋਲਾ, ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ, ਡਾਇਰੈਕਟਰ ਮਨੋਰਗੋ ਹਸਪਤਾਲ ਡਾ. ਸਵਿੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਜ਼ਿਲ੍ਹਾ ਐੱਮ.ਆਈ.ਓ. ਅਮਰਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ ਦੀ ਸਾਨੀਆ ਦਾ ਪੰਜਾਬ ਭਵਨ 'ਚ ਸਰੀ, ਕੈਨੇਡਾ ਵਲੋਂ ਸਨਮਾਨ ਅਗਲੀ ਖ਼ਬਰ ਅਕਸ਼ੈ ਸ਼ਰਮਾ ਨੇ ਕੀਤੀ 'ਮੇਰਾ ਬੂਥ ਸਭ ਤੋਂ ਮਜ਼ਬੂਤ' ਅਭਿਆਨ ਤਹਿਤ ਬੈਠਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।