ਗੋਲਡਨ ਗੇਟ ਵਿਖੇ 'ਸ਼ੁਕਰਾਨਾ ਯਾਤਰਾ' ਦਾ ਵਿਧਾਇਕ ਡਾ. ਨਿੱਝਰ ਦੀ ਅਗਵਾਈ ਹੇਠ ਬੇਮਿਸਾਲ ਸਵਾਗਤ <br/>
ਅਜੀਤ ਡੈਸਕ
08-05-2026
ਪੰਜਾਬ ਦੀ ਤਰੱਕੀ ਲਈ ਅਰਦਾਸ : ਇਸ ਮੌਕੇ ਡਾ. ਨਿੱਝਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉੱਤਰ ਰਹੀ ਹੈ ਤੇ ਆਉਣ ਵਾਲੇ ਸਮੇਂ ਵਿਚ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਨੇ ਹਲਕਾ ਦੱਖਣੀ ਦੇ ਸਮੂਹ ਵਾਰਡ ਇੰਚਾਰਜਾਂ, ਅਹੁਦੇਦਾਰਾਂ ਅਤੇ ਵਰਕਰਾਂ ਦਾ ਇਸ ਵੱਡੇ ਇਕੱਠ ਲਈ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਰਿੰਕੂ, ਗੁਰਜੰਟ ਸਿੰਘ ਚੀਟੂ, ਨੰਬਰਦਾਰ ਇੰਦਰਜੀਤ ਸਿੰਘ, ਗੁਰਜੰਟ ਸਿੰਘ ਸ਼ਾਹ, ਜਸਵੰਤ ਸਿੰਘ ਪੱਖੋਕੇ, ਜਗਜੀਤ ਸਿੰਘ, ਜਰਨੈਲ ਸਿੰਘ, ਜੋਬਨਜੀਤ ਸਿੰਘ ਨੰਬਰਦਾਰ, ਹਰਿੰਦਰ ਸਿੰਘ ਮਾਹਲ, ਸ਼ਮਸ਼ੇਰ ਸਿੰਘ ਚੌਹਾਨ, ਹੀਰਾ ਸਿੰਘ ਤੇ ਰਣਜੀਤ ਸਿੰਘ ਰਾਣਾ ਆਦਿ ਹਾਜ਼ਰ ਸਨ |