07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਮੀਟਿੰਗ ਦੌਰਾਨ ਵਿਧਾਇਕ ਧਾਲੀਵਾਲ ਨੇ ਵਪਾਰੀਆਂ ਦੀਆਂ ਸੁਣੀਆਂ ਮੁਸ਼ਕਿਲਾਂ <br/>

ਅਜੀਤ ਡੈਸਕ 08-05-2026
ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਸ਼ਹਿਰੀ ਪ੍ਰਧਾਨ ਅਮਿਤ ਔਲ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਹਲਕਾ ਪੱਧਰੀ ਮੀਟਿੰਗ ਦੌਰਾਨ ਸ਼ਹਿਰ ਦੇ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਸਾਰੀਆਂ ਮੁਸ਼ਕਲਾਂ ਦੇ ਤੁਰੰਤ ਹੱਲ ਲਈ ਨਿਰਦੇਸ਼ ਦਿੱਤੇ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਵਪਾਰੀ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਅਜਨਾਲਾ ਦੇ ਵਪਾਰੀਆਂ ਨੇ ਹਮੇਸ਼ਾਂ ਇਲਾਕੇ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾਇਆ ਹੈ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਹੀ ਸ਼ਹਿਰ ਦੇ ਵਿਕਾਸ ਨੂੰ ਹੋਰ ਤੇਜ਼ੀ ਮਿਲੇਗੀ | ਵਿਧਾਇਕ ਧਾਲੀਵਾਲ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਵਿਚ ਵਿਸ਼ਵਾਸ ਰੱਖਦੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਵਪਾਰੀਆਂ ਦੀ ਸਹੂਲਤ ਲਈ ਬਾਜ਼ਾਰਾਂ ਵਿਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੱਤੀ ਜਾਵੇਗੀ ਤਾਂ ਜੋ ਵਪਾਰ ਅਤੇ ਰੋਜ਼ਗਾਰ ਨੂੰ ਵਧਾਵਾ ਮਿਲ ਸਕੇ | ਵਿਧਾਇਕ ਧਾਲੀਵਾਲ ਨੇ ਦੱਸਿਆ ਕਿ ਸ਼ਹਿਰ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ ਤੇ ਜਲਦੀ ਇਹ ਕਾਰਜ ਨੇਪਰੇ ਚਾੜਿਆ ਜਾਵੇਗਾ | ਇਸ ਮੌਕੇ ਐੱਸ.ਡੀ.ਐੱਮ. ਅਜਨਾਲਾ ਅਸ਼ੋਕ ਕੁਮਾਰ, 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ, ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਮਹਿਲਾ ਕਮਿਸ਼ਨ ਪੰਜਾਬ ਦੇ ਵਾਈਸ ਚੇਅਰਪਰਸਨ ਗੀਤਾ ਗਿੱਲ, ਟਰੇਡ ਵਿੰਗ ਦੇ ਵਾਈਸ ਚੇਅਰਮੈਨ ਅਭਿਸ਼ੇਕ ਬਾਂਸਲ, ਹਲਕਾ ਕੋਆਰਡੀਨੇਟਰ ਕੁਲਵੰਤ ਸਿੰਘ ਬਾਬਾ, ਐੱਸ.ਡੀ.ਓ. ਰਾਵਲ ਸਿੰਘ, ਵਪਾਰ ਮੰਡਲ ਅਜਨਾਲਾ ਦੇ ਚੇਅਰਮੈਨ ਰਮੇਸ਼ ਮਹਾਜਨ, ਨੰਬਰਦਾਰ ਇੰਦਰਪਾਲ ਸਿੰਘ ਸ਼ਾਹ, ਐਡਵੋਕੇਟ ਸੰਦੀਪ ਕੌਸ਼ਲ, ਪਰਵੀਨ ਅਰੋੜਾ, ਰਣਜੀਤ ਸਿੰਘ ਗਿੱਲ, ਸਾਹਿਬ ਸਿੰਘ ਨਿੱਝਰ, ਅਵਤਾਰ ਸਿੰਘ ਟੀਟੂ ਚਾਵਲਾ, ਬਾਬਾ ਬਿੱਲੂ ਸ਼ਾਹ, ਪੱਪੀ ਅਜਨਾਲਾ, ਸਾਬਕਾ ਕੌਂਸਲਰ ਗੁਰਦੇਵ ਸਿੰਘ ਗੁਲਾਬ, ਸਰਪੰਚ ਰਾਜਵਿੰਦਰ ਸਿੰਘ ਫੱਤੇਵਾਲ, ਗੁਰਿੰਦਰ ਸਿੰਘ ਗੁੱਜਰਪੁਰਾ, ਅਜੇ ਸਰੀਨ, ਲਖਬੀਰ ਸਿੰਘ ਅਤੇ ਸੁਖਦਿਆਲ ਸਿੰਘ ਭੱਖਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹਲਕਾ ਉੱਤਰੀ 'ਚ ਭਾਜਪਾਈਆਂ ਨੇ ਜਿੱਤ ਦੀ ਖੁਸ਼ੀ 'ਚ ਜਸ਼ਨ ਮਨਾਏ <br/> ਅਗਲੀ ਖ਼ਬਰ ਪ੍ਰਧਾਨ ਕੰਗ ਦੀ ਅਗਵਾਈ ਹੇਠ ਮੁੱਖ ਮੰਤਰੀ ਮਾਨ ਦੀ 'ਸ਼ੁਕਰਾਨਾ ਯਾਤਰਾ' ਦਾ ਸੰਗਤਾਂ ਨੇ ਕੀਤਾ ਭਰਵਾਂ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।