ਅੰਮਿ੍ਤਸਰ, 7 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਦੀਆਂ 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਨੇ ਜ਼ਿਲ੍ਹਾ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹਾ ਮਾਲ ਅਫਸਰ ਨਵਕੀਰਤ ਸਿੰਘ ਰੰਧਾਵਾ ਰਾਹੀਂ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਅਧਿਆਪਕ ਜਥੇਬੰਦੀਆਂ ਦੇ ਆਗੂਆਂ 3704 ਅਧਿਆਪਕ ਜਥੇਬੰਦੀ ਤੋਂ ਜ਼ਿਲ੍ਹਾ ਪ੍ਰਧਾਨ ਵਿਕਰਮਜੀਤ, 2392 ਤੋਂ ਜ਼ਿਲ੍ਹਾ ਪ੍ਰਧਾਨ ਕਰਨਪਾਲ ਸਿੰਘ, 4161 ਤੋਂ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਅਤੇ ਮਨਿੰਦਰ ਕੌਰ, 6635 ਤੋਂ ਰਿਸ਼ੂ ਬਾਲਾ, ਜੀ. ਟੀ. ਯੂ. ਤੋਂ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੁਲਤਾਨਵਿੰਡ ਅਤੇ ਸੀਨ. ਮੀਤ ਪ੍ਰਧਾਨ ਹੀਰਾ ਸਿੰਘ ਭੱਟੀ, ਮੈਰੀਟੋਰੀਅਸ ਟੀਚਰਜ਼ ਯੂਨੀਅਨ ਤੋਂ ਸੁਖਜੀਤ ਸਿੰਘ ਅਤੇ ਕਰਨ ਬਾਂਸਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਵਾਲੇ ਹਨ ਪਰ ਅਧਿਆਪਕਾਂ ਦੀ ਮੰਗਾਂ ਜਿਉਂ ਦੀਆਂ ਤਿਉਂ ਖੜੀਆਂ ਹਨ | ਇਸ ਦੌਰਾਨ ਅਧਿਆਪਕ ਆਗੂਆਂ ਨੇ ਦੱਸਿਆ ਕਿ 11 ਮਈ ਨੂੰ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਡੀ.ਪੀ.ਆਈ. ਦਫਤਰ ਮੋਹਾਲੀ ਵਿਖੇ ਅਧਿਆਪਕਾਂ ਦਾ ਇਕ ਮਾਸ ਡੈਪੁਟੇਸ਼ਨ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਵੇਗਾ | ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ ਆਉਣ ਵਾਲੇ ਦਿਨਾਂ 'ਚ ਡੱਟਵਾਂ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਹਰਪ੍ਰੀਤ ਸਿੰਘ ਸੋਹੀਆ, ਨਿਰਮਲ ਸਿੰਘ ਭੋਮਾ ਹਰਮਨਦੀਪ ਸਿੰਘ ਭੰਗਾਲੀ, ਯਾਦਵਿੰਦਰ ਸਿੰਘ ਸੰਧੂ, ਰਣਜੀਤ ਸਿੰਘ, ਹਰਵਿੰਦਰ ਸਿੰਘ ਜਲਾਲਾਬਾਦ, ਰਵੀਇੰਦਰਪਾਲ ਸਿੰਘ, ਗੁਰਮੀਤ ਸਿੰਘ, ਵਿਪਨ ਸਿੱਧੂ, ਵਿਸ਼ਾਲ ਸ਼ਰਮਾ, ਗੁਰਪ੍ਰੀਤ ਸਿੰਘ, ਪ੍ਰਭ ਦਿਆਲ ਸਿੰਘ ਤੇ ਹੋਰ ਹਾਜ਼ਰ ਸਨ |