07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਤੇ ਭੱਤੇ ਬਹਾਲੀ ਮੋਰਚਾ ਵਲੋਂ ਕਨਵੈਨਸ਼ਨ <br/>

ਅਜੀਤ ਡੈਸਕ 08-05-2026
ਅੰਮਿ੍ਤਸਰ, 7 ਮਈ (ਸੁਰਿੰਦਰਪਾਲ ਸਿੰਘ ਵਰਪਾਲ)-'ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਤੇ ਭੱਤੇ ਬਹਾਲੀ ਮੋਰਚਾ' ਵਲੋਂ ਆਪਣੀਆਂ ਚਿਰ ਲੰਬਿਤ ਵਿੱਤੀ ਮੰਗਾਂ ਨੂੰ ਲੈ ਕੇ ਡੀ. ਟੀ. ਐੱਫ਼. ਦੇ ਸੂਬਾ ਵਿੱਤ ਸਕੱਤਰ ਕਮ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ ਦੀ ਅਗਵਾਈ ਹੇਠ ਵਿਰਸਾ ਵਿਹਾਰ ਵਿਖ਼ੇ ਵੱਡੀ ਗਿਣਤੀ 'ਚ ਲਾਮਬੰਦੀ ਕਨਵੈਨਸ਼ਨ ਕੀਤੀ ਗਈ ਉਪਰੰਤ ਰੋਸ ਮਾਰਚ ਕੀਤਾ | ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ ਦੇ ਮਾਝਾ ਜ਼ੋਨ ਕਨਵੀਨਰ ਗੁਰਬਿੰਦਰ ਸਿੰਘ ਖਹਿਰਾ, ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਤੋਂ ਪਰਮਿੰਦਰ ਸਿੰਘ ਮਾਹਲ, 6635 ਅਧਿਆਪਕ ਯੂਨੀਅਨ ਤੋਂ ਮਲਕੀਤ ਸਿੰਘ, 569 ਲੈਕਚਰਾਰ ਯੂਨੀਅਨ ਤੌ ਮਨਪ੍ਰੀਤ ਸਿੰਘ, ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ ਦੇ ਜ਼ਿਲ੍ਹਾ ਅੰਮਿ੍ਤਸਰ ਦੇ ਕਨਵੀਨਰ ਸੁਖਜਿੰਦਰ ਸਿੰਘ, ਕੰਵਲਜੀਤ ਕੌਰ ਆਦਿ ਨੇ ਕਿਹਾ ਕਿ 17 ਮਈ ਨੂੰ ਮੋਹਾਲੀ ਵਿਖੇ ਸੂਬਾਈ ਰੈਲੀ ਕਰਕੇ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਜਾਵੇਗਾ | ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਛੱਜਲਵੱਡੀ, ਮੁੱਖ ਬੁਲਾਰੇ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਹਰਦੀਪ ਸਿੰਘ ਟੋਡਰਪੁਰ ਨੇ ਮੁਲਾਜ਼ਮ ਮੰਗਾਂ ਦੀ ਸੂਬਾ ਸਰਕਾਰ ਵਲੋਂ ਪੂਰੀਆਂ ਨਾ ਕਰਨ ਪਿੱਛੇ ਵੈਸ਼ਵਿਕ ਨੀਤੀਆਂ ਨੂੰ ਜਿੰਮੇਵਾਰ ਠਹਿਰਾਇਆ | ਇਸ ਮੌਕੇ ਸੁਖਰਾਜ ਸਿੰਘ ਸਰਕਾਰੀਆ, ਲਖਵਿੰਦਰ ਸਿੰਘ ਗਿੱਲ, ਜ਼ਿਲ੍ਹਾ ਵਿੱਤ ਸਕੱਤਰ ਡੀ. ਟੀ. ਐੱਫ. ਹਰਜਾਪ ਸਿੰਘ ਬੱਲ, ਸੂਬਾ ਕਮੇਟੀ ਮੈਂਬਰ ਗੁਰਦੇਵ ਸਿੰਘ, ਰਾਜੇਸ਼ ਕੁਮਾਰ ਪਰਾਸ਼ਰ, ਨਰੇਸ਼ ਕੁਮਾਰ, ਕੁਲਦੀਪ ਸਿੰਘ ਵਰਨਾਲੀ, ਨਿਰਮਲ ਸਿੰਘ, ਕਰਨਵੀਰ ਸਿੰਘ, ਮਨਪ੍ਰੀਤ ਸਿੰਘ, ਵਿਪਨ ਰਿਖੀ, ਵਿਸ਼ਾਲ ਕਪੂਰ, ਪਰਮਿੰਦਰ ਸਿੰਘ ਰਾਜਾਸਾਂਸੀ, ਸ਼ਮਸ਼ੇਰ ਸਿੰਘ, ਨਵਤੇਜ ਸਿੰਘ, ਹਰਪ੍ਰੀਤ ਸਿੰਘ ਨਿਰੰਜਨਪੁਰ, ਦੀਪਕ ਕੁਮਾਰ, ਪਿ੍ਥੀਪਾਲ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਡਿਜਿਟਲ ਆਰਕਾਈਵ ਤੇ ਅਜਾਇਬਘਰ ਬਾਰੇ ਵਰਕਸ਼ਾਪ ਕਰਵਾਈ <br/> ਅਗਲੀ ਖ਼ਬਰ ਹਿੰਦੁਸਤਾਨੀ ਬਸਤੀ 'ਚ ਕੂੜੇ ਦੇ ਲੱਗੇ ਢੇਰਾਂ ਨੂੰ ਦੇਖ ਹੈਰਾਨ ਹੋਈ ਸੀਨੀ: ਡਿਪਟੀ ਮੇਅਰ ਪਿ੍ਯੰਕਾ ਸ਼ਰਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।