04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਆਲ ਇੰਡੀਆ ਜਾਟ ਮਹਾਂਸਭਾ ਨੇ ਚੌਧਰੀ ਮਹਿੰਦਰ ਸਿੰਘ ਟਿਕੈਤ ਦੀ ਬਰਸੀ ਮਨਾਈ <br/>

ਕਿਸਾਨ ਨੇਤਾ ਚੌਧਰੀ ਮਹਿੰਦਰ ਸਿੰਘ ਟਿਕੈਤ ਦੀ ਬਰਸੀ ਸਮਾਗਮ ਮੌਕੇ ਸੰਬੋਧਨ ਕਰਦੇ ਹੋਏ ਜੱਟ ਮਹਾਂਸਭਾ ਪੰਜਾਬ ਦੇ ਪ੍ਰਧਾਨ ਹਰਪਾਲ ਸਿੰਘ ਹਰਪੁਰਾ | ਅਜੀਤ ਤਸਵੀਰ <br/> 22-05-2026
ਅੰਮਿ੍ਤਸਰ, 21 ਮਈ (ਰੇਸ਼ਮ ਸਿੰਘ)–ਕਿਸਾਨ ਨੇਤਾ ਚੌਧਰੀ ਮਹਿੰਦਰ ਸਿੰਘ ਟਿਕੈਤ ਦੀ 15ਵੀਂ ਬਰਸੀ ਦੀ ਆਲ ਇੰਡੀਆ ਜਾਟ ਮਹਾਸਭਾ ਨੇ ਨਵੀਂ ਦਿੱਲੀ ਦੇ ਕਲੱਬ ਆਫ਼ ਇੰਡੀਆ ਵਿਖੇ ਕਿਸਾਨਾਂ ਦੇ ਮਸੀਹਾ ਨੂੰ ਸ਼ਰਧਾਂਜਲੀ ਸਭਾ ਤੇ ਸੈਮੀਨਾਰ ਦੇ ਰੂਪ 'ਚ ਮਨਾਈ, ਜਿਸ 'ਚ ਦੇਸ਼ ਭਰ ਦੇ ਪ੍ਰਮੁੱਖ ਰਾਜਨੀਤਿਕ, ਸਮਾਜਿਕ ਅਤੇ ਕਿਸਾਨ ਆਗੂਆਂ ਨੇ ਟਿਕੈਤ ਦੇ ਸੰਘਰਸ਼ਾਂ, ਕਿਸਾਨ ਅੰਦੋਲਨਾਂ ਵਿਚ ਉਨ੍ਹਾਂ ਦੇ ਇਤਿਹਾਸਕ ਯੋਗਦਾਨ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇਸ ਸਮਾਗਮ ਵਿਚ ਸ਼ਿਰਕਤ ਕੀਤੀ | ਇਸ ਸਮਾਗਮ ਦੀ ਪ੍ਰਧਾਨਗੀ ਜਸਪਾਲ ਸਿੰਘ ਸਿੱਧੂ ਨੇ ਕੀਤੀ, ਜਿਸ ਵਿਚ ਮੋਹਿਤ ਤੋਮਰ ਸਮਾਰੋਹ ਦੇ ਮੁਖੀ ਵਜੋਂ ਸੇਵਾ ਨਿਭਾਅ ਰਹੇ ਸਨ |
ਇਹ ਜਾਣਕਾਰੀ ਦਿੰਦਿਆਂ ਜੱਟ ਮਹਾਂਸਭਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਮਾਨ ਜਲਾਲ ਉਸਮਾ ਨੇ ਦੱਸਿਆ ਕਿ ਇਸ ਸਮਾਗਮ ਵਿਚ ਹਿੱਸਾ ਲੈਣ ਵਾਲਿਆਂ ਵਿਚ ਜੰਮੂ ਤੇ ਕਸ਼ਮੀਰ ਦੇ ਉਪ ਮੁੱਖ ਮੰਤਰੀ ਸੁਰੇਂਦਰ ਚੌਧਰੀ, ਰੋਹਤਕ ਦੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ, ਸੰਸਦ ਮੈਂਬਰ ਸੁਧਾਕਰ ਸਿੰਘ, ਰਾਜ ਸਭਾ ਮੈਂਬਰ ਸੰਜੇ ਸਿੰਘ, ਮੁਜ਼ੱਫਰਨਗਰ ਦੇ ਸੰਸਦ ਮੈਂਬਰ ਹਰਿੰਦਰ ਮਲਿਕ, ਸਮਾਜਵਾਦੀ ਪਾਰਟੀ ਦੇ ਬੁਲਾਰੇ ਮਨੋਜ ਸਿੰਘ ਕਾਕਾ, ਰਾਜ ਕੁਮਾਰ ਭਾਟੀ, ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਰਾਸ਼ਟਰੀ ਬੁਲਾਰੇ ਚੌਧਰੀ ਰਾਕੇਸ਼ ਟਿਕੈਤ, ਬੀਕੇਯੂ ਅਤੇ ਆਲ ਇੰਡੀਆ ਜਾਟ ਮਹਾਂਸਭਾ ਦੇ ਰਾਸ਼ਟਰੀ ਜਨਰਲ ਸਕੱਤਰ ਚੌਧਰੀ ਯੁੱਧਵੀਰ ਸਿੰਘ, ਆਲ ਇੰਡੀਆ ਜਾਟ ਮਹਾਂਸਭਾ ਦੇ ਰਾਸ਼ਟਰੀ ਸੀਨੀਅਰ ਉਪ-ਪ੍ਰਧਾਨ ਅਤੇ ਪੰਜਾਬ ਦੇ ਪ੍ਰਧਾਨ ਹਰਪਾਲ ਸਿੰਘ ਹਰਪੁਰਾ, ਆਲ ਇੰਡੀਆ ਜਾਟ ਮਹਾਂਸਭਾ ਦੇ ਰਾਸ਼ਟਰੀ ਸਕੱਤਰ ਚੌਧਰੀ ਧਰਮਵੀਰ ਸਿੰਘ ਜਾਦੋਂ ਅਤੇ ਸੰਸਦ ਮੈਂਬਰ ਸੁਧਾਕਰ ਸਿੰਘ ਸਮੇਤ ਹੋਰ ਪਤਵੰਤੇ ਸ਼ਾਮਿਲ ਸਨ, ਜਿਨ੍ਹਾਂ ਨੇ ਇਕ ਮਤ ਹੁੰਦਿਆਂ ਕਿਹਾ ਕਿ ਸਵ: ਟਿਕੈਤ ਨੇ ਕਿਸਾਨਾਂ ਨੂੰ ਆਪਣਾ ਸਿਰ ਉੱਚਾ ਕਰਕੇ ਜੀਣਾ ਸਿਖਾਇਆ | ਬੁਲਾਰਿਆਂ ਨੇ ਇਹ ਵੀ ਕਿਹਾ ਕਿ ਚੌਧਰੀ ਮਹਿੰਦਰ ਸਿੰਘ ਟਿਕੈਤ ਸਿਰਫ਼ ਇਕ ਵਿਅਕਤੀ ਨਹੀਂ ਸਨ, ਸਗੋਂ ਸੰਘਰਸ਼, ਸਵੈ-ਮਾਣ ਤੇ ਕਿਸਾਨਾਂ ਦੇ ਅਧਿਕਾਰਾਂ ਲਈ ਸਭ ਤੋਂ ਮਜ਼ਬੂਤ ਆਵਾਜ਼ ਸਨ | ਇਸ ਮੌਕੇ ਅਜਾਇਬ ਸਿੰਘ ਬੋਪਾਰਾਏ ਜਨਰਲ ਸਕੱਤਰ ਤੇ ਇੰਚਾਰਜ਼ ਜੱਟ ਮਹਾਂਸਭਾ ਅਮਰਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਪਟਿਆਲਾ, ਮਿਹਰ ਸਿੰਘ ਚੁਤਾਲਾ ਜ਼ਿਲ੍ਹਾ ਪ੍ਰਧਾਨ ਤਰਨਤਾਰਨ, ਸੁਖਬੀਰ ਸਿੰਘ ਮਿਨਹਾਸ ਅਡਵਾਈਜ਼ਰ ਤੇ ਜਸਪ੍ਰੀਤ ਸਿੰਘ ਨਰਵਾਲ ਸੈਕਟਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਐੱਨ.ਆਈ.ਆਰ.ਸੀ. ਦੀ ਅੰਮਿ੍ਤਸਰ ਸ਼ਾਖਾ ਵਲੋਂ 'ਇੰਟਰਨੈਸ਼ਨਲ ਟੈਕਸੇਸ਼ਨ' 'ਤੇ ਸੈਮੀਨਾਰ <br/> ਅਗਲੀ ਖ਼ਬਰ ਪਾਕਿ ਸਥਿਤ ਆਚਾਰਿਆ ਆਤਮਾ ਰਾਮ ਸਮਾਧ ਦੀ ਉਸਾਰੀ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।