19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਪਾਕਿ ਨੂੰ ਕੌਮਾਂਤਰੀ ਕਾਨੂੰਨ ਦੇ ਤਹਿਤ ਆਪਣਾ ਬਚਾਅ ਕਰਨ ਦਾ ਪੂਰਾ ਅਧਿਕਾਰ-ਕਾਜਾ ਕੈਲਸ <br/>

ਕਾਜਾ ਕੈਲਸ ਨਾਲ ਹੱਥ ਮਿਲਾ ਕੇ ਸਵਾਗਤ ਕਰਦੇ ਹੋਏ ਇਸਹਾਕ ਡਾਰ | ਤਸਵੀਰ ਰਾਹੀਂ : ਸੁਰਿੰਦਰ ਕੋਛੜ <br/> 02-06-2026
ਅੰਮਿ੍ਤਸਰ, 1 ਜੂਨ (ਸੁਰਿੰਦਰ ਕੋਛੜ)-ਯੂਰਪੀਅਨ ਯੂਨੀਅਨ ਦੇ ਵਿਦੇਸ਼ ਮਾਮਲਿਆਂ ਤੇ ਸੁਰੱਖਿਆ ਨੀਤੀ ਲਈ ਉੱਚ ਪ੍ਰਤੀਨਿਧੀ ਕਾਜਾ ਕੈਲਸ ਨੇ ਇਸਲਾਮਾਬਾਦ 'ਚ ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸਹਾਕ ਡਾਰ ਅਤੇ ਵਿਦੇਸ਼ ਮੰਤਰਾਲੇ ਦੇ ਆਲਾ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਕਿ ਇਕ ਵੱਡੀ ਖੇਤਰੀ ਸ਼ਕਤੀ ਹੈ ਜਿਸ ਨੂੰ ਕੌਮਾਂਤਰੀ ਕਾਨੂੰਨ ਦੇ ਤਹਿਤ ਆਪਣਾ ਅਤੇ ਆਪਣੇ ਲੋਕਾਂ ਦਾ ਬਚਾਅ ਕਰਨ ਦਾ ਅਧਿਕਾਰ ਹੈ | ਭਾਰਤ ਦੇ ਆਪ੍ਰੇਸ਼ਨ ਸੰਧੂਰ ਤੋਂ ਬਾਅਦ ਦੋਵੇਂ ਦੇਸ਼ਾਂ ਵਿਚਾਲੇ ਲਗਭਗ ਚਾਰ ਦਿਨਾਂ ਤੱਕ ਚੱਲੇ ਟਕਰਾਅ ਬਾਰੇ ਕੈਲਸ ਨੇ ਜ਼ੋਰ ਦੇ ਕੇ ਕਿਹਾ ਕਿ ਗੱਲਬਾਤ ਖੇਤਰੀ ਟਕਰਾਵਾਂ ਨੂੰ ਹੱਲ ਕਰਨ ਦਾ ਸਭ ਤੋਂ ਵਧੀਆ ਤਰੀਕਾ ਹੈ |
ਕੈਲਸ ਨੇ ਇਹ ਟਿੱਪਣੀਆਂ 8ਵੇਂ ਈ. ਯੂ.-ਪਾਕਿਸਤਾਨ ਰਣਨੀਤਕ ਸੰਵਾਦ ਤੋਂ ਪਹਿਲਾਂ ਆਪਣੇ ਸਵਾਗਤ ਭਾਸ਼ਣ 'ਚ ਕੀਤੀਆਂ | ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਦੇ ਹਾਲੀਆ ਤਣਾਅ ਦੇ ਗੰਭੀਰ ਨਤੀਜੇ ਹੋ ਸਕਦੇ ਹਨ ਅਤੇ ਇਸ ਖੇਤਰ ਨੂੰ ਹੋਰ ਅਸਥਿਰ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਯੂਰਪੀ ਸੰਘ ਨੇ ਲਗਾਤਾਰ ਦੋਵਾਂ ਦੇਸ਼ਾਂ ਨੂੰ ਸੰਜਮ ਵਰਤਣ ਅਤੇ ਤਣਾਅ ਘਟਾਉਣ ਦੀ ਅਪੀਲ ਕੀਤੀ ਹੈ ਅਤੇ ਮੌਜੂਦਾ ਹਾਲਾਤਾਂ 'ਚ ਹਵਾਈ ਹਮਲਿਆਂ ਦੀ ਬਜਾਏ ਗੱਲਬਾਤ ਹੀ ਸਭ ਤੋਂ ਵਧੀਆ ਤਰੀਕਾ ਹੈ | ਕੈਲਸ ਨੇ ਰਣਨੀਤਕ ਗੱਲਬਾਤ ਦੌਰਾਨ ਆਉਣ ਵਾਲੇ ਸਾਲਾਂ 'ਚ ਪਾਕਿ ਅਤੇ ਯੂਰਪੀ ਸੰਘ ਵਿਚਕਾਰ ਸਹਿਯੋਗ ਨੂੰ ਹੋਰ ਵਧਾਉਣ ਦੀ ਆਪਣੀ ਉਤਸੁਕਤਾ ਪ੍ਰਗਟ ਕੀਤੀ | ਉਨ੍ਹਾਂ ਨੇ ਸੰਯੁਕਤ ਰਾਜ ਅਤੇ ਈਰਾਨ ਵਿਚਕਾਰ ਕੂਟਨੀਤੀ ਨੂੰ ਉਤਸ਼ਾਹਿਤ ਕਰਨ 'ਚ ਪਾਕਿ ਦੀ ਭੂਮਿਕਾ ਦੀ ਪ੍ਰਸ਼ੰਸਾ ਵੀ ਕੀਤੀ ਅਤੇ ਇਸਲਾਮਾਬਾਦ ਦੇ ਵਿਚੋਲਗੀ ਯਤਨਾਂ ਨੂੰ ਬਹੁਤ ਕੀਮਤੀ ਦੱਸਿਆ | ਇਸ ਤੋਂ ਪਹਿਲਾਂ ਇਸਹਾਕ ਡਾਰ ਨੇ ਯੂਰਪੀ ਸੰਘ ਦੇ ਵਫ਼ਦ ਦਾ ਸਵਾਗਤ ਕੀਤਾ ਅਤੇ ਯੂਰਪੀ ਸੰਘ ਨਾਲ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਪਾਕਿ ਦੀ ਵਚਨਬੱਧਤਾ ਨੂੰ ਦੁਹਰਾਇਆ | ਉਨ੍ਹਾਂ ਨੇ ਇਸ ਗੱਲਬਾਤ ਬਾਰੇ ਮੀਡੀਆ ਨੂੰ ਦੱਸਿਆ ਕਿ ਕਾਜਾ ਕੈਲਸ ਨਾਲ ਚਰਚਾਵਾਂ 'ਚ ਸੁਰੱਖਿਆ ਮੁੱਦੇ ਅਤੇ ਅੱਤਵਾਦ ਵਿਰੋਧੀ ਸਹਿਯੋਗ ਦੇ ਨਾਲ-ਨਾਲ ਅਫ਼ਗਾਨਿਸਤਾਨ 'ਚ 'ਫ਼ਿਤਨਾ ਅਲ-ਖਵਾਰਿਜ' ਅਤੇ 'ਫ਼ਿਤਨਾ ਅਲ-ਹਿੰਦੁਸਤਾਨ' ਤੱਤਾਂ ਦੀ ਮੌਜੂਦਗੀ ਬਾਰੇ ਚਿੰਤਾਵਾਂ ਵੀ ਜ਼ਾਹਿਰ ਕੀਤੀਆਂ ਗਈਆਂ |

ਪਿਛਲੀ ਖ਼ਬਰ ਜੂਨ '84 ਘੱਲੂੁਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਤੇ ਸਮੂਹ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਬਾਬਾ ਅਟੱਲ... ਅਗਲੀ ਖ਼ਬਰ ਐੱਸ. ਐੱਸ. ਪੀ. ਸੁਹੇਲ ਕਾਸਿਮ ਮੀਰ ਦੀ ਹੋਈ ਛੁੱਟੀ, ਨਵਾਂ ਚਾਰਜ ਐੱਸ. ਪੀ. ਹਵਾਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।