19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਰਣਵੀਰ ਕਲਾਸਿਕ ਆਲ ਇੰਡੀਆ ਰਾਅ ਬੈਂਚ ਪ੍ਰੈੱਸ ਚੈਂਪੀਅਨਸ਼ਿਪ ਮੁਕਾਬਲੇ ਕਰਵਾਏ <br/>

ਸਮਾਗਮ ਦੌਰਾਨ ਸਾਬਕਾ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ ਨੂੰ ਸਨਮਾਨਿਤ ਕਰਦੇ ਹੋਏ ਸ਼ਮਸ਼ੇਰ ਸਿੰਘ ਸ਼ੇਰਾ, ਜਗਪ੍ਰੀਤ ਸਿੰਘ ਕੈਪਟਨ ਤੇ ਹੋਰ | ਤਸਵੀਰ : ਨਿਰਮਲ ਸਟੂਡੀਓ <br/> 02-06-2026
ਅੰਮਿ੍ਤਸਰ, 1 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਤੀਸਰਾ 'ਰਣਵੀਰ ਕਲਾਸਿਕ ਆਲ ਇੰਡੀਆ ਰਾਅ ਬੈਂਚ ਪ੍ਰੈਸ ਚੈਂਪੀਅਨਸ਼ਿਪ' ਮੁਕਾਬਲੇ ਸਟਰੋਂਗ ਮੈਨ ਆਫ਼ ਇੰਡੀਆ ਸ਼ਮਸ਼ੇਰ ਸਿੰਘ ਸ਼ੇਰਾ ਵਲੋਂ ਤੇ ਉਨ੍ਹਾਂ ਦੇ ਸਹਿਯੋਗੀਆਂ ਵਲੋਂ ਕਰਵਾਇਆ ਗਿਆ, ਜਿਸ 'ਚ 49 ਵੱਖ-ਵੱਖ ਟੀਮਾਂ ਨੇ ਭਾਗ ਲਿਆ | ਇਸ ਮੌਕੇ ਆਮ ਆਦਮੀ ਪਾਰਟੀ ਦੀ ਹਲਕਾ ਵਿਧਾਇਕਾ ਜੀਵਨਜੋਤ ਕੌਰ, ਪੰਜਾਬ ਯੂਥ ਫੋਰਮ ਦੇ ਪੰਜਾਬ ਪ੍ਰਧਾਨ ਤੇ ਸਾਬਕਾ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ, ਭਾਜਪਾ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਠੇਕੇਦਾਰ, ਤੇਜਵੀਰ ਸਿੰਘ ਰਾਣਾ ਰੋਕ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ, ਕੌਂਸਲਰ ਵਿਕਾਸ ਸੋਨੀ, ਪ੍ਰਧਾਨ ਏਸ਼ੀਆ ਐਂਡ ਇੰਡੀਆ ਰਾਅ ਪਾਵਰ ਲਿਫਟਿੰਗ ਫੈਡਰੇਸ਼ਨ ਇੰਡੀਆ ਜਗਪ੍ਰੀਤ ਸਿੰਘ ਕੈਪਟਨ, ਹਰਜਿੰਦਰ ਸਿੰਘ ਰਾਜਾ, ਸਮਾਜ ਸੇਵੀ ਜਸਪ੍ਰੀਤ ਸਿੰਘ, ਏਸੀਪੀ ਕਰਾਈਮ ਹਰਮਿੰਦਰ ਸਿੰਘ ਸੰਧੂ, ਚੇਅਰਮੈਨ ਸਰਬੱਤ ਦਾ ਭਲਾ ਸੰਸਥਾ ਸੁਖਰਾਜ ਸਿੰਘ ਸੋਹਲ, ਭਾਜਪਾ ਦੇ ਸੀਨੀਅਰ ਗੁਰਪ੍ਰਤਾਪ ਸਿੰਘ ਟਿੱਕਾ, ਮੀਰੀ ਪੀਰੀ ਸਪੋਰਟਸ ਕਲੱਬ ਦੇ ਚੇਅਰਮੈਨ ਸਮਾਜ ਸੇਵੀ ਜਰਮਨਜੀਤ ਸਿੰਘ ਬਾਠ, ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਪੀਏ ਜਸਮੀਤ ਸਿੰਘ ਸੋਢੀ, ਪ੍ਰਕਾਸ਼ ਸਿੰਘ ਏਪੀ ਵਾਲੇ, ਅਰਜਿੰਦਰ ਸਿੰਘ ਲਾਡੀ, ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਗੈਰੀ ਮਲੇਰਕੋਟਲਾ, ਈਐਮਸੀ ਹਸਪਤਾਲ ਦੇ ਐੱਮਡੀ ਪਵਨ ਅਰੋੜਾ, ਐੱਸਐੱਚਓ ਬੀ ਡਵੀਜਨ ਬਲਜਿੰਦਰ ਸਿੰਘ ਔਲਖ, ਗਾਇਕ ਦੀਪ ਬੱਬਰ, ਸੁਖਰਾਜ ਸਿੰਘ ਸੋਹਲ, ਲਖਵਿੰਦਰ ਸਿੰਘ ਅਰਸ਼ੀ ਆਦਿ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਦੌਰਾਨ ਉਪਰੋਕਤ ਆਗੂਆਂ ਤੇ ਸਮਾਜ ਸੇਵਕਾਂ ਨੇ ਸਟਰੋਂਗਮੈਨ ਸ਼ਮਸ਼ੇਰ ਸਿੰਘ ਸ਼ੇਰਾ ਵਲੋਂ ਤੀਸਰਾ ਰਣਵੀਰ ਕਲਾਸਿਕ ਆਲ ਇੰਡੀਆ ਰਾਅ ਬੈਂਚ ਪ੍ਰੈੱਸ ਚੈਂਪੀਅਨਸ਼ਿਪ ਮੁਕਾਬਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕਾਰਜ ਕਰਵਾਉਣ ਨਾਲ ਨੌਜਵਾਨ ਪੀੜੀ ਨੂੰ ਸੇਧ ਮਿਲਦੀ ਹੈ | ਪ੍ਰਧਾਨ ਏਸ਼ੀਆ ਐਂਡ ਇੰਡੀਆ ਰਾਅ ਪਾਵਰ ਲਿਫਟਿੰਗ ਫੈਡਰੇਸ਼ਨ ਇੰਡੀਆ ਜਗਪ੍ਰੀਤ ਸਿੰਘ ਕੈਪਟਨ ਨੇ ਸ਼ਮਸ਼ੇਰ ਸਿੰਘ ਸ਼ੇਰਾ ਵਲੋਂ ਕੀਤੇ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਫੈਡਰੇਸ਼ਨ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਦੌਰਾਨ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਤਿੰਨੇ ਡੰਪ ਹੋਣਗੇ ਹੁਣ ਕੂੜਾ ਮੁਕਤ, ਕੂੜਾ ਖ਼ਤਮ ਕਰਨ ਲਈ ਲਗਾਏ ਤਿੰਨਾਂ ਟੈਂਡਰਾਂ ਦਾ ਕੀਤਾ ਜਾ ਰਿਹਾ ਹੈ ਤਕਨੀਕੀ ਮੁਲਾਂ... ਅਗਲੀ ਖ਼ਬਰ ਅੰਮਿ੍ਤਸਰ ਜਨਸੇਵਾ ਐਕਸਪੈੈੱਸ 'ਚ ਪੈਂਟਰੀ ਕਾਰ 'ਚ ਮੌਜੂਦ ਦੋ ਅਣਅਧਿਕਾਰਤ ਵੈਂਡਰਾਂ ਖ਼ਿਲਾਫ਼ ਕਾਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।