27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਭਾਰਤੀ ਸਿੱਖ ਸ਼ਰਧਾਲੂ ਵਤਨ ਪਰਤੇ

ਅਜੀਤ ਡੈਸਕ 01-07-2026

ਚੂੜਕਾਣਾ ਪਾਕਿਸਤਾਨ ਵਿਖੇ ਮੁਸਲਮਾਨ ਪਰਿਵਾਰ ਵਲੋਂ ਢਾਏ ਪੁਰਾਤਨ ਗੁਰਦੁਆਰਾ ਸਾਹਿਬ ਦਾ ਮਸਲਾ ਉਠਾਇਆ-ਜਥੇ: ਭਾਟੀਆ
ਅਟਾਰੀ ਸਰਹੱਦ, (ਅੰਮ੍ਰਿਤਸਰ) 30 ਜੂਨ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ ਭਾਰਤੀ ਸਿੱਖ ਸ਼ਰਧਾਲੂਆਂ ਦਾ 343 ਮੈਂਬਰੀ ਜਥਾ ਪਾਕਿਸਤਾਨ ਤੋਂ ਅਟਾਰੀ ਵਾਹਗਾ ਸਰਹੱਦ ਰਸਤੇ ਭਾਰਤ ਪਰਤ ਆਇਆ ਹੈ । 21 ਜੂਨ ਨੂੰ ਭਾਰਤ ਤੋਂ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨੇ ਵੱਖ ਵੱਖ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ। ਸਿੱਖ ਜਥੇ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਦੇ ਤਰਨ ਤਰਨ ਪੱਟੀ ਤੋਂ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਹਰਜਿੰਦਰ ਕੌਰ ਪੱਟੀ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ 29 ਜੂਨ ਨੂੰ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਦੇ ਨਜ਼ਦੀਕ ਸਮਾਧ ’ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਪਾਕਿਸਤਾਨ ਦੀਆਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਅਥਾਹ ਸ਼ਰਧਾ ਨਾਲ ਮਨਾਈ ਗਈ। ਚੂੜਕਾਣਾ ਸ਼ਹਿਰ ਵਿਖੇ ਪੁਰਾਤਨ ਗੁਰਦੁਆਰਾ ਸਿੰਘ ਸਭਾ ਦੀ ਇਮਾਰਤ ਨੂੰ ਢਹਿ ਢੇਰੀ ਕੀਤੇ ਜਾਣ ਦਾ ਮਸਲਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਤੇ ਪਾਕਿਸਤਾਨ ਬੋਰਡ ਦੇ ਅਧਿਕਾਰੀਆਂ ਕੋਲ ਉਠਾਏ ਜਾਣ ’ਤੇ ਪਾਕਿਸਤਾਨ ਪੰਜਾਬ ਦੀ ਸਰਕਾਰ ਵਲੋਂ ਇਸ ਸੰਬੰਧੀ ਇਕ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਦੌਰਾਨ ਆਈ. ਸੀ. ਪੀ. ਅਟਾਰੀ ਸਰਹੱਦ ‘ਤੇ ਐੱਲ. ਪੀ. ਆਈ. ਦੇ ਮੈਨੇਜਰ ਸੂਰਜ ਭਾਨ, ਭਾਰਤੀ ਇੰਮੀਗ੍ਰੇਸ਼ਨ ਭਾਰਤੀ ਕਸਟਮ ਅਤੇ ਬੀ. ਐੱਸ. ਐੱਫ. ਵਲੋਂ ਗਰਮੀ ਦੇ ਮੱਦੇ ਨਜ਼ਰ ਸਿੱਖ ਸ਼ਰਧਾਲੂਆਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਸਨ ।

ਪਿਛਲੀ ਖ਼ਬਰ ਬਾਹਰੀ ਸਰਕੂਲਰ ਰੋਡ ’ਤੇ ਗੰਦਗੀ ਫ਼ੈਲਾਉਣ ਵਾਲੇ 15 ਦੁਕਾਨਦਾਰਾਂ ਦੇ ਕੱਟੇ ਚਲਾਨ ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਖੇਤੀਬਾੜੀ ਕੋਰਸਾਂ ਦੇ ਦਾਖ਼ਲੇ ਸੰਬੰਧੀ ਕੌਂਸਲਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।