27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਬਾਹਰੀ ਸਰਕੂਲਰ ਰੋਡ ’ਤੇ ਗੰਦਗੀ ਫ਼ੈਲਾਉਣ ਵਾਲੇ 15 ਦੁਕਾਨਦਾਰਾਂ ਦੇ ਕੱਟੇ ਚਲਾਨ

ਅਜੀਤ ਡੈਸਕ 01-07-2026

ਅੰਮ੍ਰਿਤਸਰ, 30 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀਆਂ ਹਦਾਇਤਾਂ ‘ਤੇ ਸ਼ਹਿਰ ‘ਚ ਸਫ਼ਾਈ ਨੂੰ ਯਕੀਨੀ ਬਣਾਉਣ ਅਤੇ ਜਨਤਕ ਥਾਵਾਂ ‘ਤੇ ਗੰਦਗੀ ਫ਼ੈਲਾਉਣ ਵਾਲਿਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਪੂਰਬੀ ਵਿਧਾਨ ਸਭਾ ਹਲਕੇ ‘ਚ ਸ਼ੇਰਾਂ ਵਾਲਾ ਗੇਟ ਤੋਂ ਮਹਾਂ ਸਿੰਘ ਗੇਟ ਤੱਕ ਬਾਹਰੀ ਸਰਕੁਲਰ ਰੋਡ ‘ਤੇ ਵਿਸ਼ੇਸ਼ ਮੁਹਿੰਮ ਚਲਾਈ ਗਈ। ਮੁਹਿੰਮ ਦੌਰਾਨ ਸੜਕਾਂ ਅਤੇ ਜਨਤਕ ਥਾਵਾਂ ‘ਤੇ ਕੂੜਾ ਸੁੱਟਣ ਅਤੇ ਠੋਸ ਕੂੜਾ ਪ੍ਰਬੰਧਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ 15 ਦੁਕਾਨਦਾਰਾਂ ਦੇ ਚਲਾਨ ਕੀਤੇ ਗਏ। ਇਸ ਤੋਂ ਇਲਾਵਾ ਵਾਰ-ਵਾਰ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦਾ ਸਾਮਾਨ ਵੀ ਜ਼ਬਤ ਕੀਤਾ ਗਿਆ। ਇਹ ਕਾਰਵਾਈ ਸਿਹਤ ਅਫ਼ਸਰ ਡਾ: ਕਿਰਨ ਦੀ ਨਿਗਰਾਨੀ ਹੇਠ ਕੀਤੀ ਗਈ। ਜਿਸ ‘ਚ ਚੀਫ਼ ਸੈਨੇਟਰੀ ਇੰਸਪੈਕਟਰ ਵਿਜੈ ਗਿੱਲ, ਸੈਨੇਟਰੀ ਇੰਸਪੈਕਟਰ ਅਮਰੀਕ ਸਿੰਘ, ਸੈਨੇਟਰੀ ਇੰਸਪੈਕਟਰ ਸੁਖਵਿੰਦਰ ਸਿੰਘ, ਸੈਨੇਟਰੀ ਇੰਸਪੈਕਟਰ ਅੰਮ੍ਰਿਤਪਾਲ ਸਿੰਘ, ਸਫਾਈ ਸੁਪਰਵਾਈਜ਼ਰਾਂ ਅਤੇ ਹੋਰ ਨਿਗਮ ਕਰਮਚਾਰੀਆਂ ਨੇ ਹਿੱਸਾ ਲਿਆ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਸ਼ਹਿਰ ਵਿਚ ਜਨਤਕ ਥਾਵਾਂ ‘ਤੇ ਗੰਦਗੀ ਫ਼ੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਨੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਸਿਰਫ਼ ਨਿਰਧਾਰਤ ਥਾਵਾਂ ‘ਤੇ ਹੀ ਸੁੱਟਣ ਅਤੇ ਆਪਣੇ ਕਾਰੋਬਾਰੀ ਅਦਾਰਿਆਂ ਦੇ ਆਲੇ-ਦੁਆਲੇ ਸਫਾਈ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਸਾਫ਼-ਸੁਥਰੇ ਅਤੇ ਸੁੰਦਰ ਅੰਮ੍ਰਿਤਸਰ ਦੀ ਉਸਾਰੀ ਲਈ ਹਰ ਨਾਗਰਿਕ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਿਨਾਂ ਕਿਸੇ ਭੇਦਭਾਵ ਦੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਕੰਵਰਹਿੰਮਤ ਗੁਰਾਇਆ ਨੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਚੈਂਪੀਅਨਸ਼ਿਪ ’ਚ ਪਹਿਲਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਭਾਰਤੀ ਸਿੱਖ ਸ਼ਰਧਾਲੂ ਵਤਨ ਪਰਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।