28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਪੋਸ਼ ਐਕਟ ਅਤੇ ਲਿੰਗ ਆਧਾਰਿਤ ਹਿੰਸਾ ਸੰਬੰਧੀ ਕਰਵਾਇਆ ਜਾਗਰੂਕਤਾ ਪ੍ਰੋਗਰਾਮ

ਅਜੀਤ ਡੈਸਕ 02-07-2026
ਅੰਮ੍ਰਿਤਸਰ, 1 ਜੁਲਾਈ (ਹਰਮਿੰਦਰ ਸਿੰਘ)-ਨਗਰ ਨਿਗਮ ਅਤੇ ਲਾਰਸਨ ਐਂਡ ਟੂਬਰੋ ਕੰਪਨੀ ਨੇ ਲਿੰਗ-ਅਧਾਰਤ ਹਿੰਸਾ ਤੇ ਪੋਸ਼ ਐਕਟ ਬਾਰੇ ਜਾਗਰੂਕਤਾ ਪ੍ਰੋਗਰਾਮ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ ਪ੍ਰੋਜੈਕਟ ਵਿਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਕਰਵਾਇਆ ਗਿਆ। ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਦੀ ਮੁਖੀ ਪ੍ਰੋ: ਡਾ: ਰੂਪਨ ਢਿੱਲੋਂ ਅਤੇ ਸਮਾਜਿਕ ਵਿਗਿਆਨ ਵਿਭਾਗ ਤੋਂ ਪ੍ਰੋ: ਡਾ: ਰਚਨਾ ਸ਼ਰਮਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਡਾ: ਰੂਪਨ ਢਿੱਲੋਂ ਨੇ ਕਿਹਾ ਕਿ ਮਰਦਾਂ ਅਤੇ ਔਰਤਾਂ ਦੋਵਾਂ ਲਈ ਇਕ-ਦੂਜੇ ਪ੍ਰਤੀ ਸੰਵੇਦਨਸ਼ੀਲ ਅਤੇ ਸਤਿਕਾਰਪੂਰਣ ਰਵੱਈਆ ਅਪਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਸਮਾਂ ਬਦਲ ਗਿਆ ਹੈ,ਪਰ ਕਈ ਲੋਕਾਂ ਦੀ ਸੋਚ ਅਜੇ ਵੀ ਨਹੀਂ ਬਦਲੀ, ਜਿਸ ਕਾਰਨ ਲਿੰਗ ਅਧਾਰਿਤ ਹਿੰਸਾ ਦੇ ਮਾਮਲੇ ਸਾਹਮਣੇ ਆਉਂਦੇ ਹਨ। ਪੋਸ਼ ਐਕਟ ਬਾਰੇ ਜਾਣਕਾਰੀ ਦਿੰਦੇ ਹੋਏ ਡਾ: ਰਚਨਾ ਨੇ ਦੱਸਿਆ ਕਿ ਪੋਸ਼ ਐਕਟ ਕਿਸੇ ਵੀ ਕਰਮਚਾਰੀ ‘ਤੇ ਲਾਗੂ ਹੁੰਦਾ ਹੈ ਭਾਵੇਂ ਉਹ ਸਥਾਈ ਹੋਵੇ ਜਾਂ ਅਸਥਾਈ, ਠੇਕੇ ‘ਤੇ, ਇੰਟਰਨ, ਜਾਂ ਘਰੇਲੂ ਕਰਮਚਾਰੀ। ਪੋਸ਼ ਐਕਟ ਦੇ ਤਹਿਤ, ਕੰਮ ਵਾਲੀ ਥਾਂ ‘ਤੇ ਜਿਨਸੀ ਸ਼ੋਸ਼ਣ ਤੋਂ ਮੁਕਤ ਮਾਹੌਲ ਬਣਾਉਣਾ ਮਾਲਕ ਦੀ ਜ਼ਿੰਮੇਵਾਰੀ ਹੈ। ਦਸ ਜਾਂ ਵੱਧ ਲੋਕਾਂ ਨੂੰ ਨੌਕਰੀ ‘ਤੇ ਰੱਖਣ ਵਾਲੇ ਕਿਸੇ ਵੀ ਮਾਲਕ ਨੂੰ ਜਿਨਸੀ ਸ਼ੋਸ਼ਣ ਨੂੰ ਰੋਕਣ ਲਈ ਇਕ ਅੰਦਰੂਨੀ ਕਮੇਟੀ ਬਣਾਉਣੀ ਚਾਹੀਦੀ ਹੈ, ਕਰਮਚਾਰੀਆਂ ਨੂੰ ਪੋਸ਼ ਐਕਟ ਬਾਰੇ ਸਿੱਖਿਅਤ ਕਰਨਾ ਚਾਹੀਦਾ ਹੈ, ਅਤੇ ਸ਼ਿਕਾਇਤ ਮਿਲਣ ‘ਤੇ ਸ਼ਿਕਾਇਤਕਰਤਾ ਦੀ ਪੂਰੀ ਗੁਪਤਤਾ ਬਣਾਈ ਰੱਖਣੀ ਚਾਹੀਦੀ ਹੈ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ 108 ਦੇਸ਼ਾਂ ਦੇ ਇੰਟਰਨੈਸ਼ਨਲ ਮਿਸ਼ਨ ਸ਼ਕਤੀਸੈੱਟ ਪ੍ਰੋਜੈਕਟ ’ਚ ਸਰਕਾਰੀ ਸਕੂਲ ਦਾ ਨਾਂਅ ਚਮਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।