09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪਿੰਡ ਕਾਲਾ ਘਨੂੰਪੁਰ ਵਿਖੇ ਸਾਲਾਨਾ ਸੱਭਿਆਚਾਰ ਮੇਲਾ ਮਨਾਇਆ

ਛੇਹਰਟਾ, 8 ਅਗਸਤ (ਪੱਤਰ ਪ੍ਰੇਰਕ) ਬਾਬਾ ਅਸ਼ਕ ਅਲੀ ਸ਼ਾਹ ਜੀ ਦੀ ਯਾਦ ਵਿਚ ਪਿੰਡ ਕਾਲਾ ਘਨੂੰਪੁਰ ਵਿਖੇ ਵਾਹਗਾ ਸਰਹਿੰਦ ਸਪੋਰਟਸ ਐਂਡ ਕਲਚਰ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਕੋਹਲਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ, ਸੀਨੀਅਰ ਕਾਂਗਰਸੀ ਆਗੂ ਅਜੇ ਕੁਮਾਰ ਪੱਪੂ ਦੀ ਅਗਵਾਈ ਹੇਠ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਸਲਾਨਾ ਸੱਭਿਆਚਾਰਕ ਮੇਲਾ ਮਨਾਇਆ ਗਿਆ। ਸਾਲਾਨਾ ਸੱਭਿਆਚਾਰਕ ਮੰਚ ਦੌਰਾਨ ਸਾਬਕਾ ਕੈਬਨਿਟ ਵਜ਼ੀਰ ਡਾ: ਰਾਜ ਕੁਮਾਰ ਵੇਰਕਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ, ਹਲਕਾ ਪੱਛਮੀ ਦੇ ਸੀਨੀਅਰ ਕਾਂਗਰਸੀ ਆਗੂ ਅਜੇ ਕੁਮਾਰ ਪੱਪੂ, ਕੌਂਸਲਰ ਅਜੇ ਕੁਮਾਰ ਪੱਪੂ ਵਿਸ਼ੇਸ਼ ਤੌਰ ‘ਤੇ ਪੁੱਜੇ ਤੇ ਸੱਭਿਆਚਾਰਕ ਮੇਲੇ ਦੌਰਾਨ ਖੁੱਲੇ ਪੰਡਾਲ ਵਿਚ ਪ੍ਰਸਿੱਧ ਪੰਜਾਬੀ ਲੋਕ ਗਾਇਕ ਸੁੱਚਾ ਰੰਗੀਲਾ ਤੇ ਮਨਦੀਪ ਮੈਂਡੀ ਵਲੋਂ ਲੋਕ ਵਿਰਸੇ ਨਾਲ ਸਬੰਧਤ ਗੀਤ ਗਾ ਕੇ ਦਰਸ਼ਕਾਂ ਦਾ ਮਨੋਰੰਜਨ ਕੀਤਾ ਤੇ ਵਾਹ ਵਾਹ ਖੱਟੀ।

ਅਜੀਤ ਡੈਸਕ 09-08-2026
ਛੇਹਰਟਾ, 8 ਅਗਸਤ (ਪੱਤਰ ਪ੍ਰੇਰਕ) ਬਾਬਾ ਅਸ਼ਕ ਅਲੀ ਸ਼ਾਹ ਜੀ ਦੀ ਯਾਦ ਵਿਚ ਪਿੰਡ ਕਾਲਾ ਘਨੂੰਪੁਰ ਵਿਖੇ ਵਾਹਗਾ ਸਰਹਿੰਦ ਸਪੋਰਟਸ ਐਂਡ ਕਲਚਰ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਕੋਹਲਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ, ਸੀਨੀਅਰ ਕਾਂਗਰਸੀ ਆਗੂ ਅਜੇ ਕੁਮਾਰ ਪੱਪੂ ਦੀ ਅਗਵਾਈ ਹੇਠ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਸਲਾਨਾ ਸੱਭਿਆਚਾਰਕ ਮੇਲਾ ਮਨਾਇਆ ਗਿਆ। ਸਾਲਾਨਾ ਸੱਭਿਆਚਾਰਕ ਮੰਚ ਦੌਰਾਨ ਸਾਬਕਾ ਕੈਬਨਿਟ ਵਜ਼ੀਰ ਡਾ: ਰਾਜ ਕੁਮਾਰ ਵੇਰਕਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ, ਹਲਕਾ ਪੱਛਮੀ ਦੇ ਸੀਨੀਅਰ ਕਾਂਗਰਸੀ ਆਗੂ ਅਜੇ ਕੁਮਾਰ ਪੱਪੂ, ਕੌਂਸਲਰ ਅਜੇ ਕੁਮਾਰ ਪੱਪੂ ਵਿਸ਼ੇਸ਼ ਤੌਰ ‘ਤੇ ਪੁੱਜੇ ਤੇ ਸੱਭਿਆਚਾਰਕ ਮੇਲੇ ਦੌਰਾਨ ਖੁੱਲੇ ਪੰਡਾਲ ਵਿਚ ਪ੍ਰਸਿੱਧ ਪੰਜਾਬੀ ਲੋਕ ਗਾਇਕ ਸੁੱਚਾ ਰੰਗੀਲਾ ਤੇ ਮਨਦੀਪ ਮੈਂਡੀ ਵਲੋਂ ਲੋਕ ਵਿਰਸੇ ਨਾਲ ਸਬੰਧਤ ਗੀਤ ਗਾ ਕੇ ਦਰਸ਼ਕਾਂ ਦਾ ਮਨੋਰੰਜਨ ਕੀਤਾ ਤੇ ਵਾਹ ਵਾਹ ਖੱਟੀ। ਮੇਲੇ ਦੀ ਸਮਾਪਤੀ ਉਪਰੰਤ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਕੋਹਲਾ ਤੇ ਹੋਰਨਾ ਮੈਂਬਰਾਂ ਵਲੋਂ ਸਾਬਕਾ ਕੈਬਨਿਟ ਵਜ਼ੀਰ ਡਾ: ਰਾਜ ਕੁਮਾਰ ਵੇਰਕਾ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ, ਕਾਂਗਰਸੀ ਆਗੂ ਅਜੇ ਕੁਮਾਰ ਪੱਪੂ, ਕੌਂਸਲਰ ਸੰਦੀਪ ਸਿੰਘ ਤੇ ਹੋਰ ਆਏ ਹੋਏ ਮਹਿਮਾਨਾਂ ਨੂੰ ਸ਼ੀਲਡਾਂ ਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਰਾਸਾ ਵਲੋਂ ਜਿਲ੍ਹਾ ਸਿੱਖਿਆ ਅਫ਼ਸਰ (ਸ) ਹਰਜਿੰਦਰ ਸਿੰਘ ਦੀ ਨਿਯੁਕਤੀ ਦਾ ਸਵਾਗਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਐੱਸ. ਸੀ. ਵਿੰਗ ਦੇ ਮੀਤ ਪ੍ਰਧਾਨ ਸਾਥੀਆਂ ਸਮੇਤ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।