09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

2500 ਪਿੰਡਾਂ ਦੀਆਂ ਆਯੁਸ਼ਮਾਨ ਆਰੋਗਿਆ ਕੇਂਦਰ ਡਿਸਪੈਂਸਰੀਆਂ ਰਹਿਣਗੀਆਂ ਬੰਦ

ਰਈਆ 8 ਜੁਲਾਈ (ਸ਼ਰਨਬੀਰ ਸਿੰਘ ਕੰਗ)- ਪੰਜਾਬ ਦੇ ਲਗਭਗ 2500 ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਸੇਵਾਵਾਂ ਦੇ ਰਹੇ ਕਮਿਊਨਟੀ ਹੈਲਥ ਅਫ਼ਸਰ (ਸੀ ਐਚ ਓ) ਅੱਜ ਤੋਂ ਮੁਕੰਮਲ ਹੜਤਾਲ ’ਤੇ ਚਲੇ ਗਏ ਹਨ। ਇਸ ਕਾਰਨ ਪੰਜਾਬ ਦੇ ਹਜ਼ਾਰਾਂ ਪਿੰਡਾਂ ਵਿੱਚ ਚੱਲ ਰਹੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ ।

ਕਮਿਊਨਟੀ ਹੈਲਥ ਅਫ਼ਸਰਾਂ ਵਲੋਂ ਕੀਤੇ ਰੋਸ ਮੁਜ਼ਾਹਰੇ ਦਾ ਦ੍ਰਿਸ਼। ਤਸਵੀਰ-ਅਜੀਤ ਤਸਵੀਰ 09-08-2026
ਰਈਆ 8 ਜੁਲਾਈ (ਸ਼ਰਨਬੀਰ ਸਿੰਘ ਕੰਗ)- ਪੰਜਾਬ ਦੇ ਲਗਭਗ 2500 ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਸੇਵਾਵਾਂ ਦੇ ਰਹੇ ਕਮਿਊਨਟੀ ਹੈਲਥ ਅਫ਼ਸਰ (ਸੀ ਐਚ ਓ) ਅੱਜ ਤੋਂ ਮੁਕੰਮਲ ਹੜਤਾਲ ’ਤੇ ਚਲੇ ਗਏ ਹਨ। ਇਸ ਕਾਰਨ ਪੰਜਾਬ ਦੇ ਹਜ਼ਾਰਾਂ ਪਿੰਡਾਂ ਵਿੱਚ ਚੱਲ ਰਹੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ । ਪੰਜਾਬ ਭਰ ਦੇ ਸਮੂਹ ਸੀ. ਐਚ. ਓ. ਨੇ ਆਪਣੇ-ਆਪਣੇ ਜ਼ਿਲ੍ਹਿਆਂ ਦੇ ਸਿਵਲ ਸਰਜਨ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ । ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਸੀ ਐਚ ਓ ਨਾਲ ਵੱਡਾ ਭਰੋਸਾਘਾਤ ਅਤੇ ਧੋਖਾ ਕੀਤਾ ਹੈ । ਕਈ ਦੌਰ ਦੀਆਂ ਮੀਟਿੰਗਾਂ ਵਿਚ ਸਰਕਾਰ ਵਲੋਂ 5000/- ਤਨਖਾਹ ਵਿਚ ਵਾਧਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰੰਤੂ ਮਿਤੀ 22/07/2026 ਨੂੰ ਜਾਰੀ ਪੱਤਰ ਰਾਹੀਂ ਇਸ ਨੂੰ ਤਨਖਾਹ ਵਿਚ ਸ਼ਾਮਿਲ ਕਰਨ ਦੀ ਬਜਾਏ ਇੰਸੈਂਟਿਵ ਦੇ ਰੂਪ ਵਿੱਚ ਜਾਰੀ ਕਰ ਦਿੱਤਾ ਗਿਆ ਅਤੇ ਇਸ ਨਾਲ ਬੈਂਚਮਾਰਕ ਦੀ ਸ਼ਰਤ ਜੋੜ ਦਿੱਤੀ ਗਈ । ਇਸ ਤੋਂ ਬਾਅਦ ਮਿਤੀ 04/08/2026 ਨੂੰ ਜਾਰੀ ਨਵੀਆਂ ਗਾਈਡਲਾਈਨਜ਼ ਵਿਚ ਹੋਰ ਵੀ ਅਜਿਹੀਆਂ ਸ਼ਰਤਾਂ ਲਗਾ ਦਿੱਤੀਆਂ ਗਈਆਂ ਹਨ, ਜਿਨ੍ਹਾਂ ਨੂੰ ਪੂਰਾ ਕਰਨਾ ਲਗਭਗ ਅਸੰਭਵ ਹੈ। ਯੂਨੀਅਨ ਦਾ ਕਹਿਣਾ ਹੈ ਕਿ ਇਹ ਸਾਰਾ ਫ਼ੈਸਲਾ ਸੀ ਐਚ ਓ ਨੂੰ ਅਸਲ ਵਿੱਤੀ ਲਾਭ ਤੋਂ ਵਾਂਝਾ ਰੱਖਣ ਦੀ ਕੋਸ਼ਿਸ਼ ਹੈ । ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਭਰ ’ਚ ਰੋਸ ਪ੍ਰਦਰਸ਼ਨਾਂ ਦੌਰਾਨ ਨਵੀਆਂ ਜਾਰੀ ਕੀਤੀਆਂ ਗਾਈਡਲਾਈਨਜ਼ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ ਤਾਂ ਜੋ ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ ਜਾ ਸਕੇ। ਯੂਨੀਅਨ ਨੇ ਐਲਾਨ ਕੀਤਾ ਕਿ ਮਿਤੀ 10 ਅਗਸਤ 2026 ਨੂੰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਪੰਜਾਬ ਭਰ ਤੋਂ ਹਜ਼ਾਰਾਂ ਸੀ ਐਚ ਓ ਵਿਸ਼ਾਲ ਰੋਸ ਧਰਨਾ ਦੇਣਗੇ ।
ਪਿਛਲੀ ਖ਼ਬਰ ਐਸ.ਡੀ.ਐਮ. ਅਜਨਾਲਾ ਦੇ ਦਫ਼ਤਰ ਅੱਗੇ ਹੜ੍ਹਾਂ ਦੇ ਮੁਆਵਜੇ ਦੀ ਪ੍ਰਾਪਤੀ ਲਈ ਵੱਡਾ ਸੰਘਰਸ਼ ਵਿਢੇਗੀ-ਉਗਰਾਹਾਂ ਅਗਲੀ ਖ਼ਬਰ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।