11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਇਨਕਮ ਟੈਕਸ ਵਿਭਾਗ ’ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਮਾਰੀ 44 ਲੱਖ ਦੀ ਠੱਗੀ

ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)-ਦੋ ਨੌਜਵਾਨਾਂ ਨੂੰ ਇਕਨਮ ਟੈਕਸ ਵਿਭਾਗ ‘ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 44 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਪੁਲਿਸ ਵਲੋਂ ਇਕ ਵਿਅਕਤੀ ਨੂੰ ਧੋਖਾਧੜੀ ਦੇ ਦੋਸ਼ਾਂ ਤਹਿਤ ਨਾਮਜਦ ਕਰ ਲਿਆ ਗਿਆ ਹੈ। ਇਹ ਸ਼ਿਕਾਇਤ ਥਾਣਾ ਸਦਰ ਦੀ ਪੁਲਿਸ ਕੋਲ ਮਹਿੰਦਰ ਸਿੰਘ ਵਾਸੀ ਰਿਸ਼ੀ ਵਿਹਾਰ ਮਜੀਠਾ ਰੋਡ ਵਲੋਂ ਦਰਜ ਕਰਵਾਈ ਗਈ ਹੈ ਜਿਸ ਨੇ ਦੱਸਿਆ ਕਿ ਉਸ ਦੇ ਪੁੱਤਰ ਮਹਿਕਮਪ੍ਰੀਤ ਸਿੰਘ ਤੇ ਨਜ਼ਦੀਕੀ ਰਿਸ਼ਤੇਦਾਰ ਅਜੀਤ ਸਿੰਘ ਦੇ ਪੁੱਤਰ ਗੁਰਬਾਜ ਸਿੰਘ ਨੂੰ ਇਨਕਮ ਟੈਕਸ ਵਿਭਾਗ ‘ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 44 ਲੱਖ ਦੀ ਠੱਗੀ ਮਾਰੀ ਗਈ ਹੈ।

ਅਜੀਤ ਡੈਸਕ 11-08-2026
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)-ਦੋ ਨੌਜਵਾਨਾਂ ਨੂੰ ਇਕਨਮ ਟੈਕਸ ਵਿਭਾਗ ‘ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 44 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਪੁਲਿਸ ਵਲੋਂ ਇਕ ਵਿਅਕਤੀ ਨੂੰ ਧੋਖਾਧੜੀ ਦੇ ਦੋਸ਼ਾਂ ਤਹਿਤ ਨਾਮਜਦ ਕਰ ਲਿਆ ਗਿਆ ਹੈ। ਇਹ ਸ਼ਿਕਾਇਤ ਥਾਣਾ ਸਦਰ ਦੀ ਪੁਲਿਸ ਕੋਲ ਮਹਿੰਦਰ ਸਿੰਘ ਵਾਸੀ ਰਿਸ਼ੀ ਵਿਹਾਰ ਮਜੀਠਾ ਰੋਡ ਵਲੋਂ ਦਰਜ ਕਰਵਾਈ ਗਈ ਹੈ ਜਿਸ ਨੇ ਦੱਸਿਆ ਕਿ ਉਸ ਦੇ ਪੁੱਤਰ ਮਹਿਕਮਪ੍ਰੀਤ ਸਿੰਘ ਤੇ ਨਜ਼ਦੀਕੀ ਰਿਸ਼ਤੇਦਾਰ ਅਜੀਤ ਸਿੰਘ ਦੇ ਪੁੱਤਰ ਗੁਰਬਾਜ ਸਿੰਘ ਨੂੰ ਇਨਕਮ ਟੈਕਸ ਵਿਭਾਗ ‘ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 44 ਲੱਖ ਦੀ ਠੱਗੀ ਮਾਰੀ ਗਈ ਹੈ। ਇਸ ਸੰਬੰਧੀ ਪੁਲਿਸ ਵਲੋਂ ਸ਼ਿਕਾਇਤ ਦੀ ਜਾਂਚ ਕਰਨ ਤੇ ਡੀਏ. ਕਾਨੂੰਨੀ ਦੀ ਰਾਇ ਲੈਣ ਉਪਰੰਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵਲੋਂ ਸਤਨਾਮ ਸਿੰਘ ਵਾਸੀ ਪਿੰਡ ਗੁਨੇਪੁਰ ਜਿਲ੍ਹਾ ਗੁਰਦਾਸਪੁਰ ਨੂੰ ਨਾਮਜਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀ ’ਵਰਸਿਟੀ ਪ੍ਰੀਖਿਆ ਨਤੀਜਿਆਂ ’ਚ ਅੱਵਲ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਤਲਵਾਰਬਾਜ਼ੀ ਚੈਂਪੀਅਨਸ਼ਿਪ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।