ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਉਣ ਮੌਕੇ ਬੱਚਿਆਂ ਦੇ ਨਾਲ ਮੁੱਖ ਅਧਿਆਪਕ ਰਾਮ ਸਿੰਘ ਤੇ ਸਮੂਹ ਸਟਾਫ਼।
ਸਰਕਾਰੀ ਐਲੀਮੈਂਟਰੀ ਸਕੂਲ ਮਾਡਲ ਟਾਊਨ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਛੇਹਰਟਾ, 11 ਅਗਸਤ (ਪੱਤਰ ਪ੍ਰੇਰਕ)- ਸਰਕਾਰੀ ਐਲੀਮੈਂਟਰੀ ਸਕੂਲ ਮਾਡਲ ਟਾਊਨ, ਸੈਂਟਰ ਘਣੂੰਪੁਰ, ਬਲਾਕ ਵੇਰਕਾ ਵਿਖੇ ਅੱਜ ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਨਾਲ ਜੁੜਿਆ ਰਵਾਇਤੀ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ ਅਤੇ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਝਲਕੀਆਂ ਪੇਸ਼ ਕੀਤੀਆਂ।
ਛੇਹਰਟਾ, 11 ਅਗਸਤ (ਪੱਤਰ ਪ੍ਰੇਰਕ)- ਸਰਕਾਰੀ ਐਲੀਮੈਂਟਰੀ ਸਕੂਲ ਮਾਡਲ ਟਾਊਨ, ਸੈਂਟਰ ਘਣੂੰਪੁਰ, ਬਲਾਕ ਵੇਰਕਾ ਵਿਖੇ ਅੱਜ ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਨਾਲ ਜੁੜਿਆ ਰਵਾਇਤੀ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ ਅਤੇ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਝਲਕੀਆਂ ਪੇਸ਼ ਕੀਤੀਆਂ। ਸਕੂਲ ਦੀਆਂ ਵਿਦਿਆਰਥਣਾਂ ਵਲੋਂ ਪੰਜਾਬੀ ਸੱਭਿਆਚਾਰਕ ਅਤੇ ਵਿੱਦਿਅਕ ਬੋਲੀਆਂ ਪਾਈਆਂ ਗਈਆਂ। ਇਸ ਤੋਂ ਇਲਾਵਾ ਵਿਦਿਆਰਥਣਾਂ ਨੇ ਜੋਸ਼ ਅਤੇ ਉਤਸ਼ਾਹ ਨਾਲ ਗਿੱਧਾ ਪੇਸ਼ ਕਰਕੇ ਮੇਲੇ ਨੂੰ ਹੋਰ ਵੀ ਰੌਣਕਮਈ ਬਣਾ ਦਿੱਤਾ। ਇਸ ਮੌਕੇ ਸਕੂਲ ਦਾ ਮਾਹੌਲ ਪੰਜਾਬੀ ਸੱਭਿਆਚਾਰ ਦੇ ਰੰਗ ਵਿਚ ਰੰਗਿਆ ਹੋਇਆ ਨਜ਼ਰ ਆਇਆ। ਵਿਦਿਆਰਥੀਆਂ ਵਿਚ ਇਸ ਸਮਾਗਮ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਦੀ ਮਹੱਤਤਾ ਬਾਰੇ ਜਾਣਕਾਰੀ ਵੀ ਦਿੱਤੀ ਗਈ। ਮੇਲੇ ਦੌਰਾਨ ਸਮੂਹ ਸਕੂਲ ਸਟਾਫ ਦੇ ਸਹਿਯੋਗ ਨਾਲ ਖੀਰ ਅਤੇ ਪੂੜਿਆਂ ਦਾ ਲੰਗਰ ਵੀ ਲਗਾਇਆ ਗਿਆ। ਵਿਦਿਆਰਥੀਆਂ ਅਤੇ ਸਕੂਲ ਸਟਾਫ ਨੇ ਮਿਲ ਕੇ ਇਸ ਰਵਾਇਤੀ ਪਕਵਾਨ ਦਾ ਆਨੰਦ ਮਾਣਿਆ। ਸਕੂਲ ਦੇ ਮੁੱਖ ਅਧਿਆਪਕ ਰਾਮ ਸਿੰਘ ‘ਝੀਤਾ’ ਨੇ ਸਮੂਹ ਵਿਦਿਆਰਥੀਆਂ ਅਤੇ ਸਕੂਲ ਸਟਾਫ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਬੱਚਿਆਂ ਨੂੰ ਆਪਣੀਆਂ ਜੜ੍ਹਾਂ ਅਤੇ ਪੰਜਾਬੀ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਭਵਿੱਖ ਵਿਚ ਵੀ ਅਜਿਹੇ ਸਮਾਗਮ ਕਰਵਾਉਣ ਲਈ ਸਕੂਲ ਵਲੋਂ ਯਤਨ ਜਾਰੀ ਰੱਖਣ ਦੀ ਗੱਲ ਕਹੀ।