12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਗੁਰੂ ਨਗਰੀ ’ਚ ਕੇਂਦਰੀ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਤਿਰੰਗਾ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ

ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ)- ਜ਼ਿਲ੍ਹਾ ਸਦਰ ਮੁਕਾਮ ਅੰਮ੍ਰਿਤਸਰ ਵਿਖੇ 15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ, ਜਿੱਥੇ ਪ੍ਰਸ਼ਾਸਨ ਵਲੋਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਵਾਰ ਇਥੇ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ’ਚ ਤਿਰੰਗਾ ਲਹਿਰਾਉਣ ਦੀ ਰਸਮ ਕੇਂਦਰੀ ਮੰਤਰੀ ਅਮਨ ਅਰੋੜਾ ਨਿਭਾਉਣਗੇ ।

ਅਜੀਤ ਡੈਸਕ 12-08-2026
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ)- ਜ਼ਿਲ੍ਹਾ ਸਦਰ ਮੁਕਾਮ ਅੰਮ੍ਰਿਤਸਰ ਵਿਖੇ 15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ, ਜਿੱਥੇ ਪ੍ਰਸ਼ਾਸਨ ਵਲੋਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਵਾਰ ਇਥੇ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ’ਚ ਤਿਰੰਗਾ ਲਹਿਰਾਉਣ ਦੀ ਰਸਮ ਕੇਂਦਰੀ ਮੰਤਰੀ ਅਮਨ ਅਰੋੜਾ ਨਿਭਾਉਣਗੇ । ਅਜ਼ਾਦੀ ਦਿਵਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਅਜ਼ਾਦੀ ਸਮਾਗਮ ਦੀਆਂ ਚੱਲ ਰਹੀਆਂ ਤਿਆਰੀਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਡੀ.ਸੀ. ਸ੍ਰੀ ਸਿੰਘ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਪੂਰੇ ਉਤਸ਼ਾਹ, ਦੇਸ਼-ਭਗਤੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਅਨੁਸਾਰ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਅਜ਼ਾਦੀ ਸਮਾਗਮ ਦੌਰਾਨ ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਰਾਸ਼ਟਰੀ ਝੰਡਾ ਚੜ੍ਹਾਉਣ ਦੀ ਰਸਮ ਅਦਾ ਕਰਨਗੇ। ਇਸ ਤੋਂ ਬਾਅਦ ਮੁੱਖ ਮਹਿਮਾਨ ਵਲੋਂ ਪੰਜਾਬ ਪੁਲਿਸ, ਮਹਿਲਾ ਪਲਟੂਨ, ਪੰਜਾਬ ਹੋਮ ਗਾਰਡ, ਐੱਨ.ਸੀ.ਸੀ. ਕੈਡਿਟਾਂ ਅਤੇ ਵੱਖ-ਵੱਖ ਸਕੂਲਾਂ ਦੀਆਂ ਪਰੇਡ ਅਤੇ ਬੈਂਡ ਟੀਮਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਘੰਟਾ ਘਰ ਨੇੜਿਓਂ ਹੈਰੋਇਨ ਦਾ ਸੇਵਨ ਕਰਦਾ ਨੌਜਵਾਨ ਪੁਲਿਸ ਨੇ ਕੀਤਾ ਕਾਬੂ ਅਗਲੀ ਖ਼ਬਰ ਪੰਜਾਬ ਭਾਜਪਾ ਦੇ ਪ੍ਰਧਾਨ ਢਿੱਲੋਂ ਨਾਲ ਮੁਲਾਕਾਤ ਕਰਕੇ ਠੇਕੇਦਾਰ ਨੇ 2027 ਦੀਆਂ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵਿਚਾਰ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।