13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਅੱਧੀ ਰਾਤ ਨੂੰ ਅੰਮ੍ਰਿਤਸਰ ਤੋਂ ਪਠਾਨਕੋਟ ਤੱਕ ਹੋਈ ਨਾਕਾਬੰਦੀ ਗੁਰੂ ਨਗਰੀ ’ਚ ਸੀ. ਪੀ. ਨੇ ਵਿਆਪਕ ਨਾਕਾਬੰਦੀ ਦੀ ਕੀਤੀ ਚੈਕਿੰਗ

ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸਰਹੱਦੀ ਖੇਤਰ ’ਚ ਪੁਲਿਸ ਵਲੋਂ ਚੌਕਸੀ ਵਰਤੀ ਜਾ ਰਹੀ ਹੈ ਅਤੇ ਇਸੇ ਤਹਿਤ ਹੀ ਰਾਤ ਵੇਲੇ ਅੰਮ੍ਰਿਤਸਰ ਤੋਂ ਪਠਾਨਕੋਟ ਤੱਕ ਪੁਲਿਸ ਵਲੋਂ ਨਾਕਾਬੰਦੀ ਕੀਤੀ ਗਈ, ਜਿਸ ਦੀ ਚੈਕਿੰਗ ਉੱਚ ਅਧਿਕਾਰੀਆਂ ਵਲੋਂ ਕੀਤੀ ਗਈ। ਇਸੇ ਤਹਿਤ ਹੀ ਅੰਮ੍ਰਿਤਸਰ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਸ਼ਿਕੰਜਾ ਕੱਸਣ ਲਈ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਦੇਰ ਰਾਤ ਨਾਈਟ ਡੋਮੀਨੇਸ਼ਨ ਅਤੇ ਵਿਸ਼ੇਸ਼ ਨਾਕਾ ਚੈਕਿੰਗ ਮੁਹਿੰਮ ਚਲਾਈ ਗਈ ।

ਅਜੀਤ ਡੈਸਕ 13-08-2026
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸਰਹੱਦੀ ਖੇਤਰ ’ਚ ਪੁਲਿਸ ਵਲੋਂ ਚੌਕਸੀ ਵਰਤੀ ਜਾ ਰਹੀ ਹੈ ਅਤੇ ਇਸੇ ਤਹਿਤ ਹੀ ਰਾਤ ਵੇਲੇ ਅੰਮ੍ਰਿਤਸਰ ਤੋਂ ਪਠਾਨਕੋਟ ਤੱਕ ਪੁਲਿਸ ਵਲੋਂ ਨਾਕਾਬੰਦੀ ਕੀਤੀ ਗਈ, ਜਿਸ ਦੀ ਚੈਕਿੰਗ ਉੱਚ ਅਧਿਕਾਰੀਆਂ ਵਲੋਂ ਕੀਤੀ ਗਈ। ਇਸੇ ਤਹਿਤ ਹੀ ਅੰਮ੍ਰਿਤਸਰ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਸ਼ਿਕੰਜਾ ਕੱਸਣ ਲਈ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਦੇਰ ਰਾਤ ਨਾਈਟ ਡੋਮੀਨੇਸ਼ਨ ਅਤੇ ਵਿਸ਼ੇਸ਼ ਨਾਕਾ ਚੈਕਿੰਗ ਮੁਹਿੰਮ ਚਲਾਈ ਗਈ । ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਸਥਾਨਾਂ, ਮੁੱਖ ਮਾਰਗਾਂ, ਦਾਖਲਾ/ ਨਿਕਾਸੀ ਪੁਆਇੰਟਾਂ ਅਤੇ ਹੋਰ ਮਹੱਤਵਪੂਰਨ ਥਾਵਾਂ ’ਤੇ ਪੁਲਿਸ ਟੀਮਾਂ ਵਲੋਂ ਵਿਸ਼ੇਸ਼ ਨਾਕੇ ਲਗਾ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਸੀ.ਪੀ. ਸ੍ਰੀ ਗਿੱਲ ਵਲੋਂ ਖੁਦ ਨਾਕਿਆਂ ’ਤੇ ਪਹੁੰਚ ਕੇ ਪੁਲਿਸ ਫੋਰਸ ਦੀ ਡਿਊਟੀ ਦੀ ਨਿਗਰਾਨੀ ਕੀਤੀ ਗਈ ਅਤੇ ਅਧਿਕਾਰੀਆਂ/ਕਰਮਚਾਰੀਆਂ ਨੂੰ ਰਾਤ ਸਮੇਂ ਪੂਰੀ ਚੌਕਸੀ, ਮੁਸਤੈਦੀ ਅਤੇ ਪੇਸ਼ੇਵਰ ਢੰਗ ਨਾਲ ਡਿਊਟੀ ਨਿਭਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ। ਨਾਈਟ ਡੋਮੀਨੇਸ਼ਨ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ, ਵਾਹਨਾਂ ਦੇ ਦਸਤਾਵੇਜ਼ਾਂ ਦੀ ਤਸਦੀਕ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ। ਸੀ. ਪੀ. ਸ੍ਰੀ ਗਿੱਲ ਵਲੋਂ ਡਿਊਟੀ ਦੌਰਾਨ ਬਿਹਤਰ ਕਾਰਗੁਜ਼ਾਰੀ, ਮੁਸਤੈਦੀ ਅਤੇ ਪੇਸ਼ੇਵਰ ਵਚਨਬੱਧਤਾ ਦਿਖਾਉਣ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਨੂੰ ਮੌਕੇ ‘ਤੇ ਹੀ ਪ੍ਰੋਤਸਾਹਨ ਪੱਤਰ ਦੇ ਕੇ ਉਤਸ਼ਾਹਿਤ ਕੀਤਾ ਗਿਆ ।
ਪਿਛਲੀ ਖ਼ਬਰ ਗਲੋਬਲ ਇੰਸਟੀਚਿਊਟਸ ਵਲੋਂ ‘ਇੰਡਕਸ਼ਨ’ ਪ੍ਰੋਗਰਾਮ ਨਾਲ ਨਵੇਂ ਸੈਸ਼ਨ ਦੀ ਕੀਤੀ ਸ਼ੁਰੂਆਤ ਨਵੇਂ ਸੈਸ਼ਨ ’ਚ ਆਏ ਵਿਦਿਆਰਥੀਆਂ ਨੂੰ... ਅਗਲੀ ਖ਼ਬਰ ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਕੀਤੀ ਗਈ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਮਜੀਠਾ ਰੋਡ ਤੇ ਪੁਰਾਣੀ ਜੇਲ੍ਹ ਰੋਡ ਤੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।