ਵੇਰਕਾ ਵਿਚ ਨਸ਼ਿਆਂ ਦਾ ਕਾਰੋਬਾਰ ਬਣਿਆ ਚਿੰਤਾ ਦਾ ਵਿਸ਼ਾ
ਵੇਰਕਾ, 16 ਅਗਸਤ (ਲਖਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬਾਵਜੂਦ ਵੇਰਕਾ ਇਲਾਕੇ ਵਿਚ ਕਥਿਤ ਤੌਰ ’ਤੇ ਨਸ਼ਿਆਂ ਦਾ ਕਾਰੋਬਾਰ ਸ਼ਰੇਆਮ ਚੱਲਣ ਦੇ ਦੋਸ਼ ਸਾਹਮਣੇ ਆ ਰਹੇ ਹਨ । ਵੇਰਕਾ ਦੀ ਗ੍ਰੀਨ ਲੈਂਡ ਕਾਲੋਨੀ ਵਿਚ ਟੈਂਟ ਹਾਊਸ ਨੇੜੇ ਸਥਿਤ ਇਕ ਕਰਿਆਨੇ ਦੀ ਦੁਕਾਨ ਉਪਰ ਇਕ ਔਰਤ ਵਲੋਂ ਕਥਿਤ ਤੌਰ ’ਤੇ ਨਸ਼ਿਆਂ ਦਾ ਕਾਰੋਬਾਰ ਚਲਾਏ ਜਾਣ ਦੀ ਸੂਚਨਾ ਮਿਲੀ ਹੈ।
ਅਜੀਤ ਡੈਸਕ
17-08-2026