17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੰਮ੍ਰਿਤਸਰ ਵਿਖੇ ਲਹਿਰਾਇਆ ਕੌਮੀ ਝੰਡਾ

ਅੰਮ੍ਰਿਤਸਰ, 16 ਅਗਸਤ (ਹਰਮਿੰਦਰ ਸਿੰਘ)- ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਸੂਚਨਾ ਤਕਨੀਕ, ਰੁਜ਼ਗਾਰ ਉਤਪਤੀ ਤੇ ਸਿਖਲਾਈ, ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਮਨ ਅਰੋੜਾ ਵਲੋਂ ਨਿਭਾਈ ਗਈ । ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸ: ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲ਼ੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵਲੋਂ ਸਮੇਂ-ਸਮੇਂ ‘ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ ।

ਆਜ਼ਾਦੀ ਦਿਹਾੜੇ ਮੌਕੇ ਆਜ਼ਾਦੀ ਘੁਲਾਟੀਏ ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ। ਤਸਵੀਰਾਂ : ਹਰਜੀਤ ਸਿੰਘ ਗੁਰੂ ਨਾਨਕ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਉਂਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ। ਤਸਵੀਰ : ਹਰਜੀਤ ਸਿੰਘ 17-08-2026
ਅੰਮ੍ਰਿਤਸਰ, 16 ਅਗਸਤ (ਹਰਮਿੰਦਰ ਸਿੰਘ)- ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਸੂਚਨਾ ਤਕਨੀਕ, ਰੁਜ਼ਗਾਰ ਉਤਪਤੀ ਤੇ ਸਿਖਲਾਈ, ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਮਨ ਅਰੋੜਾ ਵਲੋਂ ਨਿਭਾਈ ਗਈ । ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸ: ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲ਼ੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵਲੋਂ ਸਮੇਂ-ਸਮੇਂ ‘ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ । ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੀ ਚੁੱਕੀ ਸੀ ਅਤੇ ਸਰਕਾਰੀ ਦਫ਼ਤਰਾਂ ਵਿਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵੱਲ ਨਿਰੰਤਰ ਯਤਨ ਜਾਰੀ ਹਨ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਦੇਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਹੁਤ ਸਾਰੇ ਕ੍ਰਾਂਤੀਕਾਰੀ ਫੈਸਲੇ ਲਾਗੂ ਕੀਤੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵੀ ਇਕ-ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ ਹੈ। ਧਰਮੀ ਫ਼ੌਜੀਆਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ । ਅਮਨ ਅਰੋੜਾ ਨੇ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡਾ ਮਾਣ ਹਨ । ਸਾਡੀ ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9400 ਤੋਂ ਵਧਾ ਕੇ 11 ਹਜ਼ਾਰ ਰੁਪਏ ਕਰ ਦਿੱਤੀ ਹੈ । ਇਸ ਤੋਂ ਬਾਅਦ ਆਜ਼ਾਦੀ ਸਮਾਗਮ ਦੌਰਾਨ ਪਰੇਡ ਕਮਾਂਡਰ ਏ.ਸੀ.ਪੀ. ਗਗਨਦੀਪ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ, ਸਕਾਊਟਸ ਅਤੇ ਗਾਈਡਜ਼, ਪੰਜਾਬ ਪੁਲਿਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਨੂੰ ਰੂਪਮਾਨ ਕਰਦਾ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਅਮਨ ਅਰੋੜਾ ਵਲੋਂ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿਚ ਉਪਲੱਬਧੀਆਂ ਹਾਸਲ ਕਰਨ ਵਾਲੇ ਵਿਅਕਤੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ, ਵੀਲ਼੍ਹ ਚੇਅਰ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੈਬਨਿਟ ਅਮਨ ਅਰੋੜਾ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਡਾ. ਅਜੈ ਗੁਪਤਾ, ਵਿਧਾਇਕ ਡਾ: ਜਸਬੀਰ ਸਿੰਘ ਸੰਧੂ, ਵਿਧਾਇਕਾ ਮੈਡਮ ਜੀਵਨਜੋਤ ਕੌਰ, ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਜਤਿੰਦਰ ਕੌਰ, ਮੇਅਰ ਜਤਿੰਦਰ ਸਿੰਘ ਭਾਟੀਆ, ਚੇਅਰਮੈਨ ਗੁਰਪ੍ਰਾਤਪ ਸਿੰਘ ਸੰਧੂ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਮਿਸ਼ਰਾ, ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ, ਐੱਸ.ਡੀ.ਐੱਮ. ਅਲਕਾ ਕਾਲੀਆ, ਐੱਸ.ਡੀ.ਐੱਮ. ਗੁਰਮੰਦਰ ਸਿੰਘ, ਸ ਹਾਇਕ ਕਮਿਸ਼ਨਰ ਪ੍ਰਗਤੀ ਸੇਠੀ, ਚੇਅਰਮੈਨ ਸਤਪਾਲ ਸੋਖੀ, ਸਾਬਕਾ ਮੰਤਰੀ ਲਕਸ਼ਮੀਕਾਂਤਾ ਚਾਵਲਾ, ਚੇਅਰਮੈਨ ਗੁਰਸ਼ਰਨ ਸਿੰਘ ਛੀਨਾ, ਚੇਅਰਮੈਨ ਪ੍ਰਭਬੀਰ ਸਿੰਘ ਬਰਾੜ, ਜਸਕਰਨ ਬੰਦੇਸ਼ਾ, ਰਵਿੰਦਰ ਹੰਸ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸਰਬਜੋਤ ਸਿੰਘ ਧੰਜਲ, ਲੋਕ ਸਭਾ ਹਲਕਾ ਇੰਚਾਰਰ ਜਰਨੈਲ ਸਿੰਘ ਢੋਟ, ਪੰਜਾਬ ਰਾਜ ਟਰੇਡ ਕਮਿਸ਼ਨ ਦੇ ਸੂਬਾ ਮੈਂਬਰ ਸ਼ੀਤਲ ਜੁਨੇਜਾ ਸਮੇਤ ਅਤੇ ਹੋਰ ਆਗੂ ਹਾਜ਼ਰ ਸਨ। ਅੰਮ੍ਰਿਤਸਰ ‘ਚ ਮੰਤਰੀ ਅਮਨ ਅਰੋੜਾ ਵਲੋਂ ਝੰਡਾ ਲਹਿਰਾਉਣ ਦੀ ਰਸਮ ਨੂੰ ਅਦਾ ਕਰਨ ਦੌਰਾਨ ਝੰਡੀ ਦੀ ਰੱਸੀ ਦੀ ਗੰਢ ਅੜ ਜਾਣ ਕਰਕੇ ਝੰਡਾ ਨਹੀਂ ਖੁੱਲ੍ਹਿਆ, ਜਿਸ ਕਾਰਨ ਇਕੱਠੇ ਹੋਏ ਝੰਡੇ ਨੂੰ ਸਲਾਮੀ ਦਿੱਤੀ ਗਈ। ਜੋ ਕਾਫੀ ਚਰਚਾ ‘ਚ ਰਿਹਾ।
ਪਿਛਲੀ ਖ਼ਬਰ ਰਾਵੀ ਦਰਿਆ ਨੇੜਿਉਂ ਭਾਰੀ ਮਾਤਰਾ ਵਿਚ ਆਈਸ ਡਰੱਗ (ਮੈਥਾਮਫੇਟਾਮਾਈਨ) ਤੇ ਤਿੰਨ ਪਿਸਟਲ ਬਰਾਮਦ ਰਮਦਾਸ ਪੁਲਸ ਵਲੋਂ ਅਣਪਛਾਤ... ਅਗਲੀ ਖ਼ਬਰ ਵੇਰਕਾ ਵਿਚ ਨਸ਼ਿਆਂ ਦਾ ਕਾਰੋਬਾਰ ਬਣਿਆ ਚਿੰਤਾ ਦਾ ਵਿਸ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।