17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਈ.ਐਮ.ਸੀ. ਹਸਪਤਾਲ ਵਿਖੇ ਸੁਤੰਤਰਤਾ ਦਿਵਸ ਮਨਾਇਆ

ਅੰਮ੍ਰਿਤਸਰ, 16 ਅਗਸਤ (ਹਰਮਿੰਦਰ ਸਿੰਘ)- ਆਜ਼ਾਦੀ ਦਿਵਸ ਦੇ ਮੌਕੇ ‘ਤੇ ਈਐਮਸੀ ਹਸਪਤਾਲ ਵਿਖੇ ਦੇਸ਼ ਭਗਤੀ ਅਤੇ ਸਮਾਜਿਕ ਜਾਗਰੂਕਤਾ ਨਾਲ ਭਰਪੂਰ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਮੇਜ਼ਬਾਨੀ ਈ.

ਈਐਮਸੀ ਹਸਪਤਾਲ ਵਿਖੇ ਕੌਮੀ ਝੰਡਾ ਲਹਿਰਾਉਂਦੇ ਹੋਏ ਡਾ: ਸੌਰਭ ਅਰੋੜਾ ਅਤੇ ਹੋਰ। ਤਸਵੀਰ: ਹਰਜੀਤ ਸਿੰਘ 17-08-2026
ਅੰਮ੍ਰਿਤਸਰ, 16 ਅਗਸਤ (ਹਰਮਿੰਦਰ ਸਿੰਘ)- ਆਜ਼ਾਦੀ ਦਿਵਸ ਦੇ ਮੌਕੇ ‘ਤੇ ਈਐਮਸੀ ਹਸਪਤਾਲ ਵਿਖੇ ਦੇਸ਼ ਭਗਤੀ ਅਤੇ ਸਮਾਜਿਕ ਜਾਗਰੂਕਤਾ ਨਾਲ ਭਰਪੂਰ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਮੇਜ਼ਬਾਨੀ ਈ.ਐਮ.ਸੀ. ਦੇ ਡਾਇਰੈਕਟਰ ਡਾ: ਸੌਰਭ ਅਰੋੜਾ ਨੇ ਕੀਤੀ । ਇਸ ਮੌਕੇ ਤਿਰੰਗਾ ਲਹਿਰਾ ਕੇ ਦੇਸ਼ ਦੀ ਆਜ਼ਾਦੀ ਅਤੇ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਨਮਨ ਕੀਤਾ ਗਿਆ, ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ।ਸਮਾਗਮ ਦੌਰਾਨ ਡਾ. ਸੌਰਭ ਅਰੋੜਾ ਨੇ ਖਾਸ ਤੌਰ ‘ਤੇ ਨਸ਼ਿਆਂ ਦੇ ਵੱਧ ਰਹੇ ਖ਼ਤਰੇ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਦੀ ਲੋੜ ‘ਤੇ ਜ਼ੋਰ ਦਿੱਤਾ । ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਇਕ ਵਿਅਕਤੀ ਦੀ ਸਿਹਤ ਨੂੰ ਪ੍ਰਭਾਵਿਤ ਨਹੀਂ ਕਰਦਾ, ਸਗੋਂ ਇਹ ਪਰਿਵਾਰ, ਸਮਾਜ ਅਤੇ ਦੇਸ਼ ਦੇ ਭਵਿੱਖ ਨੂੰ ਵੀ ਕਮਜ਼ੋਰ ਕਰਦਾ ਹੈ। ਆਜ਼ਾਦੀ ਦਾ ਅਸਲ ਅਰਥ ਤਾਂ ਹੀ ਸਾਰਥਕ ਹੋਵੇਗਾ, ਜਦੋਂ ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ, ਸਿਹਤ ਅਤੇ ਸਕਾਰਾਤਮਕ ਸੋਚ ਰਾਹੀਂ ਰਾਸ਼ਟਰ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਵੇਗੀ । ਉਨ੍ਹਾਂ ਨੇ ਨੌਜਵਾਨਾਂ, ਮਾਪਿਆਂ ਅਤੇ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋ ਕੇ ਜਾਗਰੂਕਤਾ ਫੈਲਾਉਣ ਅਤੇ ਲੋੜਵੰਦ ਲੋਕਾਂ ਨੂੰ ਸਮੇਂ ਸਿਰ ਡਾਕਟਰੀ ਇਲਾਜ ਅਤੇ ਕਾਊਂਸਲਿੰਗ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ ਪ੍ਰਧਾਨ ਹਰਜਿੰਦ... ਅਗਲੀ ਖ਼ਬਰ ਸਹਿਕਾਰ ਭਾਰਤੀ ਗ੍ਰਾਮੀਣ ਨੇ ਕਰਵਾਇਆ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।