ਪੰਜਾਬ ਦੇ ਸਮੁੱਚੇ ਮੁਲਾਜ਼ਮ 27 ਅਗਸਤ ਦੇ ਬੰਦ ਦੀ ਕਾਲ ਨੂੰ ਸਫਲ ਬਣਾਉਣ : ਗਰਚਾ
ਛੇਹਰਟਾ, 16 ਅਗਸਤ (ਪੱਤਰ ਪ੍ਰੇਰਕ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨਾਨ-ਟੀਚਿੰਗ ਅਤੇ ਅਫਸਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ ਗਰਚਾ ਨੇ ਪੰਜਾਬ ਦੀਆਂ ਸਮੂੰਹ ਯੂਨੀਵਰਸਿਟੀਆਂ, ਸਿੱਖਿਆ ਬੋਰਡ ਅਤੇ ਪੰਜਾਬ ਦੇ ਕਾਲਜਾਂ ਦੇ ਹਰੇਕ ਵਰਗ ਦੇ ਕਰਮਚਾਰੀਆਂ, ਅਧਿਕਾਰੀਆਂ, ਅਧਿਆਪਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰਜ਼ ਐਸੋਸੀਏਸ਼ਨਾਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ 27 ਅਗਸਤ 2026 ਨੂੰ ਜੋ ਮੁਕੰਮਲ ਬੰਦ ਦੀ ਕਾਲ ਦਿੱਤੀ ਗਈ ਹੈ, ਵਿਚ ਸ਼ਾਮਿਲ ਹੋਣ ਅਤੇ ਪੂਰਨ ਤੌਰ ‘ਤੇ ਕੰਮ ਕਾਜ ਠੱਪ ਕੀਤਾ ਜਾਵੇ। ਇਹ ਸੰਘਰਸ਼ ਪੰਜਾਬ ਦੇ ਹਰੇਕ ਵਰਗ ਨਾਲ ਸੰਬੰਧਿਤ ਕਰਮਚਾਰੀਆਂ, ਅਧਿਕਾਰੀਆਂ, ਅਧਿਆਪਕਾਂ ਦਾ ਸਾਂਝਾ ਸੰਘਰਸ਼ ਹੈ ਅਤੇ ਇਸਨੂੰ ਕਾਮਯਾਬ ਕਰਨਾਂ ਸਾਡਾ ਸਾਰਿਆਂ ਦਾ ਇਖਲਾਕੀ ਫਰਜ ਹੈ।
ਬ
ਬਲਵੀਰ ਸਿੰਘ ਗਰਚਾ।
17-08-2026
ਛੇਹਰਟਾ, 16 ਅਗਸਤ (ਪੱਤਰ ਪ੍ਰੇਰਕ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨਾਨ-ਟੀਚਿੰਗ ਅਤੇ ਅਫਸਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ ਗਰਚਾ ਨੇ ਪੰਜਾਬ ਦੀਆਂ ਸਮੂੰਹ ਯੂਨੀਵਰਸਿਟੀਆਂ, ਸਿੱਖਿਆ ਬੋਰਡ ਅਤੇ ਪੰਜਾਬ ਦੇ ਕਾਲਜਾਂ ਦੇ ਹਰੇਕ ਵਰਗ ਦੇ ਕਰਮਚਾਰੀਆਂ, ਅਧਿਕਾਰੀਆਂ, ਅਧਿਆਪਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰਜ਼ ਐਸੋਸੀਏਸ਼ਨਾਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ 27 ਅਗਸਤ 2026 ਨੂੰ ਜੋ ਮੁਕੰਮਲ ਬੰਦ ਦੀ ਕਾਲ ਦਿੱਤੀ ਗਈ ਹੈ, ਵਿਚ ਸ਼ਾਮਿਲ ਹੋਣ ਅਤੇ ਪੂਰਨ ਤੌਰ ‘ਤੇ ਕੰਮ ਕਾਜ ਠੱਪ ਕੀਤਾ ਜਾਵੇ। ਇਹ ਸੰਘਰਸ਼ ਪੰਜਾਬ ਦੇ ਹਰੇਕ ਵਰਗ ਨਾਲ ਸੰਬੰਧਿਤ ਕਰਮਚਾਰੀਆਂ, ਅਧਿਕਾਰੀਆਂ, ਅਧਿਆਪਕਾਂ ਦਾ ਸਾਂਝਾ ਸੰਘਰਸ਼ ਹੈ ਅਤੇ ਇਸਨੂੰ ਕਾਮਯਾਬ ਕਰਨਾਂ ਸਾਡਾ ਸਾਰਿਆਂ ਦਾ ਇਖਲਾਕੀ ਫਰਜ ਹੈ। ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਸਮੁੱਚੇ ਮੁਲਾਜ਼ਮ ਵਰਗ ਨੂੰ ਨਰਾਜ਼ ਕੀਤਾ ਅਤੇ ਸ਼ਾਂਤਮਈ ਰੋਸ ਧਰਨਿਆਂ ਦੌਰਾਨ ਮੁਲਾਜ਼ਮਾਂ ਨੂੰ ਡੰਗਰਾਂ ਵਾਂਗ ਕੁੱਟਿਆ ਅਤੇ ਇਥੋਂ ਤੱਕ ਲੇਡੀਜ਼ ਸਟਾਫ ਨੂੰ ਵੀ ਨਹੀਂ ਬਖਸ਼ਿਆ ਗਿਆ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮਾਂ ਨੂੰ ਮੁਗਲ ਰਾਜ ਯਾਦ ਕਰਵਾ ਦਿੱਤਾ ਹੈ ਅਤੇ ਮੁਲਾਜ਼ਮਾਂ ਨੇ ਪਿਛਲੇ ਦਿਨੀਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਮਹਾਂ ਰੈਲੀ ਕਰ ਕੇ ਪੰਜਾਬ ਸਰਕਾਰ ਦੀਆਂ ਚੂਲਾਂ ਹਿਲਾਂ ਦਿੱਤੀਆਂ ਹਨ। ਅਜਿਹੇ ਵਿਚ ਮੁਲਾਜ਼ਮਾਂ ਸਾਥੀਆਂ ਨੂੰ ਅਪੀਲ ਹੈ ਕਿ 7 ਅਗਸਤ ਦੀ ਮਹਾਂ ਰੈਲੀ ਦੀ ਕਾਮਯਾਬੀ ਵਾਂਗ 27 ਅਗਸਤ ਤੇ ਬੰਦ ਨੂੰ ਵੀ ਸਫਲ ਬਣਾਇਆ ਜਾਵੇ। 1