18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਹਿਜ਼ਾਦਾ ਨੰਦ ਕਾਲਜ ’ਚ 1947 ਦੀ ਭਿਆਨਕ ਵੰਡ ਦੀ ਯਾਦ ਨੂੰ ਸਮਰਪਿਤ ਦਿਵਸ ਮਨਾਇਆ

ਅੰਮ੍ਰਿਤਸਰ, 17 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਵਿਖੇ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ 1947 ਦੀ ਭਾਰਤ ਵੰਡ ਦੌਰਾਨ ਵਾਪਰੀ ਭਿਆਨਕ ਮਨੁੱਖੀ ਤ੍ਰਾਸਦੀ, ਆਜ਼ਾਦੀ ਸੰਘਰਸ਼ ਦੇ ਸ਼ਹੀਦਾਂ ਅਤੇ ਵੰਡ ਦੇ ਪੀੜਤਾਂ ਨੂੰ ਯਾਦ ਕਰਦਿਆਂ ਵੰਡ ਦੀ ਭਿਆਨਕਤਾ ਦੀ ਯਾਦ ਨੂੰ ਸਮਰਪਿਤ ਦਿਵਸ ਮਨਾਇਆ ਗਿਆ। ਇਹ ਪ੍ਰੋਗਰਾਮ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਦੇ ਨਿਰਦੇਸ਼ਾਂ ਅਤੇ ਕਾਲਜ ਪ੍ਰਿੰਸੀਪਲ ਡਾ.

ਅਜੀਤ ਡੈਸਕ 18-08-2026
ਅੰਮ੍ਰਿਤਸਰ, 17 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਵਿਖੇ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ 1947 ਦੀ ਭਾਰਤ ਵੰਡ ਦੌਰਾਨ ਵਾਪਰੀ ਭਿਆਨਕ ਮਨੁੱਖੀ ਤ੍ਰਾਸਦੀ, ਆਜ਼ਾਦੀ ਸੰਘਰਸ਼ ਦੇ ਸ਼ਹੀਦਾਂ ਅਤੇ ਵੰਡ ਦੇ ਪੀੜਤਾਂ ਨੂੰ ਯਾਦ ਕਰਦਿਆਂ ਵੰਡ ਦੀ ਭਿਆਨਕਤਾ ਦੀ ਯਾਦ ਨੂੰ ਸਮਰਪਿਤ ਦਿਵਸ ਮਨਾਇਆ ਗਿਆ। ਇਹ ਪ੍ਰੋਗਰਾਮ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਦੇ ਨਿਰਦੇਸ਼ਾਂ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੰਡ ਦੇ ਦੁਖਦਾਈ ਇਤਿਹਾਸ ਅਤੇ ਇਸ ਤੋਂ ਮਿਲਣ ਵਾਲੇ ਮਨੁੱਖਤਾ, ਅਮਨ ਅਤੇ ਭਾਈਚਾਰਕ ਸਾਂਝ ਦੇ ਸੰਦੇਸ਼ ਤੋਂ ਜਾਣੂੰ ਕਰਵਾਉਣਾ ਸੀ। ਇਸ ਮੌਕੇ ਵਿਦਿਆਰਥੀਆਂ ਲਈ ਲੇਖ ਲੇਖਨ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਨੇ 1947 ਦੀ ਵੰਡ ਦੀ ਤ੍ਰਾਸਦੀ ਨਾਲ ਸਬੰਧਤ ਪੋਸਟਰ ਤਿਆਰ ਕੀਤੇ ਅਤੇ ਵੰਡ ਦੌਰਾਨ ਲੋਕਾਂ ਵਲੋਂ ਹੰਢਾਏ ਸੰਤਾਪ ਅਤੇ ਮਨੁੱਖੀ ਸੰਵੇਦਨਾਵਾਂ ਨੂੰ ਦਰਸਾਉਂਦੇ ਭਾਸ਼ਣ ਪੇਸ਼ ਕੀਤੇ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੇ ਇਤਿਹਾਸ ਦੇ ਇਸ ਦਰਦਨਾਕ ਅਧਿਆਇ ਨੂੰ ਸਮਝਣ ਅਤੇ ਇਸ ਤੋਂ ਸਿੱਖਣ ਦਾ ਯਤਨ ਕੀਤਾ। ਇਸ ਮੌਕੇ ਕਾਲਜ ਦ ੀ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਤਿਹਾਸ ਦੀਆਂ ਦੁਖਦਾਈ ਘਟਨਾਵਾਂ ਸਾਨੂੰ ਮਨੁੱਖਤਾ, ਸਹਿਣਸ਼ੀਲਤਾ, ਅਮਨ ਅਤੇ ਭਾਈਚਾਰਕ ਸਾਂਝ ਦੀ ਮਹੱਤਤਾ ਦਾ ਅਹਿਸਾਸ ਕਰਵਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਅਤੀਤ ਤੋਂ ਸਬਕ ਲੈਂਦਿਆਂ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ। ਸਮਾਗਮ ਦੇ ਅਖ਼ੀਰ ‘ਚ 1947 ਦੀ ਵੰਡ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਅਤੇ ਇਸ ਭਿਆਨਕ ਤ੍ਰਾਸਦੀ ਤੋਂ ਪ੍ਰਭਾਵਿਤ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਪਿਛਲੀ ਖ਼ਬਰ ਸਵਰਨਕਾਰ ਸੰਘ ਵਨ ਪੰਜਾਬ ਨੇ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਹਥਿਆਰਾਂ ਦੀ ਨੋਕ ’ਤੇ ਨੌਜਵਾਨ ਦਾ ਮੋਟਰਸਾਈਕਲ ਤੇ ਇਕ ਹਜ਼ਾਰ ਰੁਪਏ ਜ਼ਬਰਦਸਤੀ ਖੋਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।