19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਬੀ.ਐਲ. ਸੰਤੋਸ਼ ਦੇ ਪੰਜਾਬ ਦੌਰੇ ਸੰਬੰਧੀ ਬਾਘਾ ਤੇ ਰਾਠੌਰ ਵਲੋਂ ਸਮੀਖਿਆ ਬੈਠਕ

ਅੰਮ੍ਰਿਤਸਰ, 18 ਅਗਸਤ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਸੰਗਠਨ ਜਨਰਲ ਸਕੱਤਰ ਬੀ. ਐਲ ਸੰਤੋਸ਼ ਦੇ ਪੰਜਾਬ ਦੌਰੇ ਨੂੰ ਲੈ ਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਤੇ ਜ਼ੋਨਲ ਇੰਚਾਰਜ ਰਾਜੇਸ਼ ਬਾਗਾ, ਸੂਬਾ ਮੀਤ ਪ੍ਰਧਾਨ ਅਤੇ ਅੰਮ੍ਰਿਤਸਰ ਇੰਚਾਰਜ ਰਾਕੇਸ਼ ਰਾਠੌਰ, ਅਤੇ ਸਹਿ-ਇੰਚਾਰਜ ਅਨਿਲ ਵਾਸੂਦੇਵ ਨੇ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ।

ਅਜੀਤ ਡੈਸਕ 19-08-2026
ਅੰਮ੍ਰਿਤਸਰ, 18 ਅਗਸਤ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਸੰਗਠਨ ਜਨਰਲ ਸਕੱਤਰ ਬੀ.ਐਲ ਸੰਤੋਸ਼ ਦੇ ਪੰਜਾਬ ਦੌਰੇ ਨੂੰ ਲੈ ਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਤੇ ਜ਼ੋਨਲ ਇੰਚਾਰਜ ਰਾਜੇਸ਼ ਬਾਗਾ, ਸੂਬਾ ਮੀਤ ਪ੍ਰਧਾਨ ਅਤੇ ਅੰਮ੍ਰਿਤਸਰ ਇੰਚਾਰਜ ਰਾਕੇਸ਼ ਰਾਠੌਰ, ਅਤੇ ਸਹਿ-ਇੰਚਾਰਜ ਅਨਿਲ ਵਾਸੂਦੇਵ ਨੇ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ। ਇਸ ਮੌਕੇ ‘ਤੇ ਸਾਬਕਾ ਰਾਜ ਸਭਾ ਮੈਂਬਰ ਅਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ, ਰਾਕੇਸ਼ ਗਿੱਲ, ਬਖਸ਼ੀ ਰਾਮ ਅਰੋੜਾ, ਰਾਜਿੰਦਰ ਮੋਹਨ ਸਿੰਘ ਛੀਨਾ, ਸੰਜੀਵ ਖੰਨਾ, ਐਡਵੋਕੇਟ ਰਾਜੇਸ਼ ਹਨੀ, ਰਾਕੇਸ਼ ਭਾਟੀਆ, ਅੰਬਿਕਾ ਸਾਹਨੀ, ਡਾ: ਰਾਮ ਚਾਵਲਾ, ਸੁਖਮਿੰਦਰ ਸਿੰਘ ਪਿੰਟੂ, ਹਰਜਿੰਦਰ ਸਿੰਘ ਠੇਕੇਦਾਰ, ਕੁਮਾਰ ਅਮਿਤ, ਆਨੰਦ ਸ਼ਰਮਾ, ਅਜੈ ਅਰੋੜਾ, ਜ਼ਿਲ੍ਹਾ ਜਨਰਲ ਸਕੱਤਰ ਮਨੀਸ਼ ਸ਼ਰਮਾ, ਅਜੈਬੀਰ ਪਾਲ ਸਿੰਘ ਰੰਧਾਵਾ ਆਦਿ ਨੇ ਸ਼ਮੂਲੀਅਤ ਕੀਤੀ । ਇਸ ਮੌਕੇ ਰਾਜੇਸ਼ ਬਾਗਾ ਨੇ ਪਾਰਟੀ ਵਰਕਰਾਂ ਦਾ ਮਾਰਗ ਦਰਸ਼ਨ ਕਰਦੇ ਹੋਏ ਕਿਹਾ ਕਿ ਪਾਰਟੀ ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਲਈ ਰੁਜ਼ਗਾਰ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਹੱਲ ਕਰਨ ਨੂੰ ਆਪਣੀਆਂ ਮੁੱਖ ਤਰਜੀਹਾਂ ਵਜੋਂ ਲੈ ਕੇ ਕੰਮ ਕਰ ਰਹੀ ਹੈ। 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ, ਭਾਰਤੀ ਜਨਤਾ ਪਾਰਟੀ ਆਪਣੇ ਦਮ ‘ਤੇ ਬਹੁਮਤ ਹਾਸਲ ਕਰੇਗੀ ਅਤੇ ਸਰਕਾਰ ਬਣਾਏਗੀ। ਪੰਜਾਬ ਦੇ ਲੋਕ ਮੌਜੂਦਾ ਸ਼ਾਸਨ ਪ੍ਰਣਾਲੀ ਅਤੇ ਸੂਬੇ ਵਿਚ ਲਗਾਤਾਰ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਤੋਂ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਲੋਕ ਹੁਣ ਸੂਬੇ ਦੇ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਸੁਰੱਖਿਆ ਲਈ ਭਾਜਪਾ ਦੀਆਂ ਨੀਤੀਆਂ ਵੱਲ ਉਮੀਦ ਨਾਲ ਦੇਖ ਰਹੇ ਹਨ। ਰਾਜੇਸ਼ ਰਾਠੌਰ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਆਪਣੇ ਜ਼ਮੀਨੀ ਸੰਗਠਨ ਨੂੰ ਮਜ਼ਬੂਤ ਕਰਨ ‘ਚ ਲੱਗੀ ਹੋਈ ਹੈ। ਰਾਕੇਸ਼ ਰਾਠੌਰ ਨੇ ਵਰਕਰਾਂ ਨੂੰ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਕੋਰ ਕਮੇਟੀ ਦੇ ਮੈਂਬਰ, ਜ਼ਿਲ੍ਹਾ ਟੀਮ ਦੇ ਮੈਂਬਰ, ਜ਼ਿਲ੍ਹਾ ਫਰੰਟ ਪ੍ਰਧਾਨ, ਜਨਰਲ ਸਕੱਤਰ, ਕੌਂਸਲਰ, ਸਾਰੇ ਮੰਡਲ ਪ੍ਰਧਾਨ ਮੌਜੂਦ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਧੁਨਿਕ ਡਿਜੀਟਲ ਤਕਨਾਲੋਜੀ ਸੰਬੰਧੀ ਭਾਸ਼ਨ ਕਰਵਾਇਆ ਅਗਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਡੀ. ਸੀ. ਦਫ਼ਤਰ ਅੱਗੇ ਵਿੱਤ ਮੰਤਰੀ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।