19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਫਲਾਈਟ ਲੈਫਟੀਨੈਂਟ ਬਣੇ ਅਰਸ਼ਦੀਪ ਸਿੰਘ ਦੀ ਪ੍ਰਾਪਤੀ ਸਿੱਖ ਭਾਈਚਾਰੇ ਲਈ ਮਾਣ ਵਾਲੀ ਗੱਲ : ਐਡਵੋਕੇਟ ਧਾਮੀ

ਅੰਮ੍ਰਿਤਸਰ, 18 ਅਗਸਤ (ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਯੂ. ਕੇ.

ਅਜੀਤ ਡੈਸਕ 19-08-2026
ਅੰਮ੍ਰਿਤਸਰ, 18 ਅਗਸਤ (ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਯੂ.ਕੇ. ਦੀ ਹਵਾਈ ਫ਼ੌਜ ਵਿਚ ਫਲਾਈਟ ਲੈਫਟੀਨੈਂਟ ਵਜੋਂ ਉੱਚ ਅਹੁਦਾ ਹਾਸਲਿ ਕਰਨ ਵਾਲੇ ਸਿੱਖ ਨੌਜਵਾਨ ਅਰਸ਼ਦੀਪ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਪ੍ਰਾਪਤੀ ਸਮੁੱਚੇ ਪੰਜਾਬੀ ਅਤੇ ਸਿੱਖ ਭਾਈਚਾਰੇ ਲਈ ਵੱਡੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸ. ਅਰਸ਼ਦੀਪ ਸਿੰਘ ਨੇ ਆਪਣੀ ਮਿਹਨਤ, ਲਗਨ, ਯੋਗਤਾ ਅਤੇ ਸਮਰਪਣ ਨਾਲ ਵਿਦੇਸ਼ ਦੀ ਧਰਤੀ ’ਤੇ ਸਿੱਖ ਨੌਜਵਾਨਾਂ ਦੀ ਸਮਰੱਥਾ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਯੂ.ਕੇ. ਦੀ ਹਵਾਈ ਫ਼ੌਜ ਵਿਚ ਇਸ ਪੱਧਰ ਦੀ ਉਪਲਬੱਧੀ ਹਾਸਿਲ ਕਰਨਾ ਅਰਸ਼ਦੀਪ ਸਿੰਘ ਦੀ ਵਿਲੱਖਣ ਕਾਮਯਾਬੀ ਹੈ। ਉਨ੍ਹਾਂ ਕਿਹਾ ਕਿ ਅਰਸ਼ਦੀਪ ਸਿੰਘ ਨੇ ਜਿੱਥੇ ਆਪਣੇ ਮਾਪਿਆਂ, ਪਰਿਵਾਰ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ, ਉੱਥੇ ਉਨ੍ਹਾਂ ਦੀ ਇਹ ਪ੍ਰਾਪਤੀ ਵਿਦੇਸ਼ਾਂ ਵਿਚ ਵੱਸਦੇ ਸਿੱਖ ਭਾਈਚਾਰੇ ਲਈ ਵੀ ਮਾਣ ਅਤੇ ਪ੍ਰੇਰਨਾ ਵਾਲੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਵਿਦੇਸ਼ ਵਿਚ ਰਹਿੰਦਿਆਂ ਵੀ ਸਿੱਖ ਵਿਰਸੇ, ਸਿੱਖੀ ਸਿਧਾਂਤਾਂ ਅਤੇ ਆਪਣੀਆਂ ਜੜ੍ਹਾਂ ਨਾਲ ਜੁੜਿਆ ਹੋਇਆ ਹੈ। ਇਹ ਗੱਲ ਹੋਰ ਵੀ ਪ੍ਰਸੰਨਤਾ ਵਾਲੀ ਹੈ ਕਿ ਉੱਚ ਅਹੁਦਾ ਹਾਸਲਿ ਕਰਨ ਦੇ ਬਾਵਜੂਦ ਉਨ੍ਹਾਂ ਨੇ ਆਪਣੀ ਸਿੱਖ ਪਛਾਣ ਅਤੇ ਵਿਰਸੇ ਨਾਲ ਆਪਣਾ ਨਾਤਾ ਕਾਇਮ ਰੱਖਿਆ ਹੈ। ਉਨ੍ਹਾਂ ਨੌਜਵਾਨ ਅਰਸ਼ਦੀਪ ਸਿੰਘ ਉਨ੍ਹਾਂ ਦੇ ਪਿਤਾ ਜਗਦੀਪ ਸਿੰਘ, ਮਾਤਾ ਬੀਬੀ ਗਗਨਦੀਪ ਕੌਰ ਅਤੇ ਸਮੁੱਚੇ ਪਰਿਵਾਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਕਾਮਨਵੈਲਥ ਤਲਵਾਰਬਾਜ਼ੀ ਚੈਂਪੀਅਨਸ਼ਿਪ ’ਚ ਜਿੱਤੇ ਤਗਮੇ ਮਜ਼ਬੂਤ ਖੇਡ ਨੀਤੀ ਤੇ ਬਿਹਤਰੀਨ ਸ... ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਧੁਨਿਕ ਡਿਜੀਟਲ ਤਕਨਾਲੋਜੀ ਸੰਬੰਧੀ ਭਾਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।