20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

27 ਅਗਸਤ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਕੀਤਾ ਜਾਵੇਗਾ ‘ਮਹਾਂ ਪੰਜਾਬ ਬੰਦ’ ਨਗਰ ਨਿਗਮ ਦੇ ਸਾਰੇ ਦਫ਼ਤਰ ਰੱਖੇ ਜਾਣਗੇ ਬੰਦ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ 60 ਪੰਚਾਇਤਾਂ ਨੂੰ ਵੰਡੀ 2.50 ਕਰੋੜ ਦੀ ਗਰਾਂਟ ਕਿਹਾ : ਮਾਨ ਸਰਕਾਰ ਨੇ ਰੰਗਲਾ ਪੰਜਾਬ ਯੋਜਨਾ ਨਾਲ ਪਿੰਡਾਂ ਦੀ ਨੁਹਾਰ ਬਦਲਣ ਦਾ ਚੁੱਕਿਆ ਬੀੜਾ

ਅੰਮ੍ਰਿਤਸਰ, 19 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਅੱਜ ਬਲਾਕ ਅਟਾਰੀ ਦੀਆਂ 60 ਪੰਚਾਇਤਾਂ ਨੂੰ ਰੰਗਲਾ ਪੰਜਾਬ ਯੋਜਨਾ ਤਹਿਤ 2. 50 ਕਰੋੜ ਰੁਪਏ ਦੀ ਗ੍ਰਾਂਟ ਦੇ ਚੈੱਕ ਤਕਸੀਮ ਕੀਤੇ ।

ਅਜੀਤ ਡੈਸਕ 20-08-2026
ਅੰਮ੍ਰਿਤਸਰ, 19 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਅੱਜ ਬਲਾਕ ਅਟਾਰੀ ਦੀਆਂ 60 ਪੰਚਾਇਤਾਂ ਨੂੰ ਰੰਗਲਾ ਪੰਜਾਬ ਯੋਜਨਾ ਤਹਿਤ 2.50 ਕਰੋੜ ਰੁਪਏ ਦੀ ਗ੍ਰਾਂਟ ਦੇ ਚੈੱਕ ਤਕਸੀਮ ਕੀਤੇ । ਇਸ ਸੰਬੰਧੀ ਰਮਦਾਸ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਪਿੰਡਾਂ ’ਚ ਇੰਟਰਲਾਕਿੰਗ ਟਾਈਲਾਂ ਵਾਲੀਆਂ ਗਲੀਆਂ, ਨਾਲੀਆਂ ਅਤੇ ਸੀਵਰੇਜ ਦੇ ਕੰਮ, ਖੇਡ ਮੈਦਾਨ, ਇਨਡੋਰ ਤੇ ਓਪਨ ਜਿੰਮ, ਆਂਗਣਵਾੜੀ ਕੇਂਦਰਾਂ ਦੀ ਉਸਾਰੀ, ਛੱਪੜਾਂ ਦੀ ਸਫ਼ਾਈ ਤੇ ਮੁਰੰਮਤ, ਪੰਚਾਇਤ ਘਰਾਂ ਅਤੇ ਡਿਸਪੈਂਸਰੀਆਂ ਦੀਆਂ ਇਮਾਰਤਾਂ ਦੀ ਉਸਾਰੀ, ਸਕੂਲਾਂ ਵਿੱਚ ਕਲਾਸ ਰੂਮ, ਸੋਲਰ ਲਾਈਟਾਂ, ਸੀਮੈਂਟ ਦੇ ਬੈਂਚ, ਧਰਮਸ਼ਾਲਾਵਾਂ, ਲਾਇਬ੍ਰੇਰੀਆਂ, ਪਾਰਕਾਂ, ਸ਼ਮਸ਼ਾਨਘਾਟਾਂ ਅਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਸਮੇਤ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ । ਵਿਧਾਇਕ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਗ੍ਰਾਂਟ ਦੀ ਰਾਸ਼ੀ ਨੂੰ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਦੇ ਵਿਕਾਸ ਲਈ ਖਰਚ ਕੀਤਾ ਜਾਵੇ। ਇਸ ਮੌਕੇ ਵੱਖ-ਵੱਖ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਗ੍ਰਾਂਟ ਦੇ ਚੈੱਕ ਪ੍ਰਾਪਤ ਕਰਨ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਦਾ ਧੰਨਵਾਦ ਕੀਤਾ। ਇਸ ਮੌਕੇ ਪੀ.ਏ. ਨਿਸ਼ਾਨ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਵਰਪਾਲ ਕਲਾਂ ਤੋਂ ਸਰਪੰਚ ਸਰਦੂਲ ਸਿੰਘ, ਮੈਂਬਰ ਪੰਚਾਇਤ ਗੁਰਿੰਦਰ ਸਿੰਘ, ਮੇਜਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਥੇਦਾਰ ਹਵਾਰਾ ਕਮੇਟੀ ਵਲੋਂ ਪੰਜਾਬ ਵਾਸੀਆਂ ਨੂੰ ਕੱਲ੍ਹ ‘ਪੰਜਾਬ ਬੰਦ’ ਰੱਖਣ ਦੀ ਅਪੀਲ ਅਗਲੀ ਖ਼ਬਰ ਬੱਸ ਸਟੈਂਡ ਨੂੰ ਵੱਲਾ ਤਬਦੀਲ ਕਰਨਾ ਬਣਿਆ ਟੇਢੀ ਖੀਰ 8 ਮਨਜ਼ੂਰੀ ਮਿਲਣ ਦੇ ਲੰਬੇ ਸਮੇਂ ਬਾਅਦ ਵੀ ਸਿਆਸੀ ਅੜਚਣਾਂ ਕਰਕੇ ਨਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।