21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਖ਼ਾਲਸਾ ਕਾਲਜ ਆਫ ਨਰਸਿੰਗ ਵਿਖੇ ਖੂਨਦਾਨ ਕੈਂਪ ਦੌਰਾਨ 50 ਦਾਨੀਆਂ ਵਲੋਂ ਸਵੈਇੱਛਾ ਨਾਲ ਖ਼ੂਨ ਦਾਨ

ਅੰਮ੍ਰਿਤਸਰ, 20 ਅਗਸਤ (ਜਸਵੰਤ ਸਿੰਘ ਜੱਸ)-ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਖਾਲਸਾ ਯੂਨੀਵਰਸਿਟੀ ਦੇ ਰੋਟਰੈਕਟ ਕਲੱਬ, ਰੋਟਰੀ ਕਲੱਬ ਅੰਮ੍ਰਿਤਸਰ ਨਾਰਥ, ਗੁਰੂ ਨਾਨਕ ਦੇਵ ਹਸਪਤਾਲ ਦੇ ਬਲੱਡ ਬੈਂਕ ਦੇ ਮੈਂਬਰਾਂ ਅਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨਾਲ ਸੰਬੰਧਿਤ 50 ਸਵੈ-ਇੱਛੁਕ ਖੂਨਦਾਨੀਆਂ ਨੇ ਖੂਨਦਾਨ ਕਰਕੇ ਆਪਣਾ ਯੋਗਦਾਨ ਪਾਇਆ। ਪ੍ਰਿੰਸੀਪਲ ਡਾ.

ਅਜੀਤ ਡੈਸਕ 21-08-2026
ਅੰਮ੍ਰਿਤਸਰ, 20 ਅਗਸਤ (ਜਸਵੰਤ ਸਿੰਘ ਜੱਸ)-ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਖਾਲਸਾ ਯੂਨੀਵਰਸਿਟੀ ਦੇ ਰੋਟਰੈਕਟ ਕਲੱਬ, ਰੋਟਰੀ ਕਲੱਬ ਅੰਮ੍ਰਿਤਸਰ ਨਾਰਥ, ਗੁਰੂ ਨਾਨਕ ਦੇਵ ਹਸਪਤਾਲ ਦੇ ਬਲੱਡ ਬੈਂਕ ਦੇ ਮੈਂਬਰਾਂ ਅਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨਾਲ ਸੰਬੰਧਿਤ 50 ਸਵੈ-ਇੱਛੁਕ ਖੂਨਦਾਨੀਆਂ ਨੇ ਖੂਨਦਾਨ ਕਰਕੇ ਆਪਣਾ ਯੋਗਦਾਨ ਪਾਇਆ। ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦਾ ਉਦੇਸ਼ ਵਿਦਿਆਰਥੀਆਂ ਨੂੰ ਸਵੈ-ਇੱਛੁਕ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ‘ਚ ਸਮਾਜਿਕ ਜ਼ਿੰਮੇਵਾਰੀ, ਦਇਆ ਅਤੇ ਭਾਈਚਾਰਕ ਸੇਵਾ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਿਵਲ ਸਰਜਨ ਡਾ. ਰਸ਼ਮੀ ਵਿਜ ਨੇ ਸ਼ਿਰਕਤ ਕੀਤੀ। ਜਦਕਿ ਵਿਸ਼ੇਸ਼ ਸੱਦੇ ‘ਤੇ ਸਿਵਲ ਹਸਪਤਾਲ ਤੋਂ ਐੱਸ. ਐੱਮ. ਓ. ਡਾ. ਪ੍ਰੀਤਵੀਨ ਕੌਰ, ਵਿਸ਼ੇਸ਼ ਮਹਿਮਾਨਾਂ ‘ਚ ਰੋਟਰੀ ਕਲੱਬ ਨਾਰਥ ਦੇ ਪ੍ਰਧਾਨ ਇੰਜ. ਪਰਮੀਤ ਸਿੰਘ ਖੇੜਾ, ਖ਼ਾਲਸਾ ਯੂਨੀਵਰਸਿਟੀ ਰੋਟਰੈਕਟ ਕਲੱਬ ਦੀ ਪ੍ਰਧਾਨ ਹਸਨਪ੍ਰੀਤ ਕੌਰ ਹਾਜ਼ਰ ਹੋਏ। ਪ੍ਰਿੰ: ਡਾ. ਅਮਨਪ੍ਰੀਤ ਕੌਰ ਵਲੋਂ ਆਏ ਮਹਿਮਾਨਾਂ ਦਾ ਫੁੱਲਾਂ ਦਾ ਪੌਦਾ ਭੇਂਟ ਕਰਕੇ ਸਵਾਗਤ ਕਰਦਿਆਂ ਕਿਹਾ ਕਿ ਖੂਨਦਾਨ ਇਕ ਮਹਾਨ ਸਮਾਜਿਕ ਸੇਵਾ ਹੈ, ਜਿਸ ਰਾਹੀਂ ਅਸੀਂ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਬਚਾਉਣ ‘ਚ ਆਪਣਾ ਯੋਗਦਾਨ ਪਾ ਸਕਦੇ ਹਾਂ। ઠ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਖੂਨਦਾਨ ਕੈਂਪ ‘ਚ ਜਿਸ ਉਤਸ਼ਾਹ ਨਾਲ ਭਾਗ ਲਿਆ ਹੈ, ਉਹ ਬਹੁਤ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਨਾ ਸਿਰਫ਼ ਕਿਸੇ ਲੋੜਵੰਦ ਦੀ ਮਦਦ ਹੁੰਦੀ ਹੈ, ਸਗੋਂ ਸਮਾਜ ‘ਚ ਮਨੁੱਖਤਾ ਅਤੇ ਭਾਈਚਾਰੇ ਦੀ ਭਾਵਨਾ ਵੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਸਮੂਹ ਖੂਨਦਾਨੀਆਂ, ਮਹਿਮਾਨਾਂ, ਸਹਿਯੋਗੀ ਸੰਸਥਾਵਾਂ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਸਮਾਜ-ਸੇਵੀ ਗਤੀਵਿਧੀਆਂ ਭਵਿੱਖ ‘ਚ ਵੀ ਲਗਾਤਾਰ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਖੂਨਦਾਨ ਕੈਂਪ ਰੈੱਡ ਰਿਬਨ ਕਲੱਬ ਵਲੋਂ ਜਤਿੰਦਰ ਕੌਰ, ਮਹਿਰੀਨ ਕੋਸਰ ਅਤੇ ਕੋਮਲਪ੍ਰੀਤ ਕੌਰ ਦੀ ਅਗਵਾਈ ਹੇਠ ਸਫਲਤਾਪੂਰਵਕ ਲਗਾਇਆ ਗਿਆ ਤੇ ਇਸ ਦੌਰਾਨ ਸਮੂਹ ਦਾਨੀਆਂ ਨੂੰ ਉਨ੍ਹਾਂ ਦੇ ਕੀਮਤੀ ਯੋਗਦਾਨ ਲਈ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਾ. ਰਸ਼ਮੀ ਵਿਜ ਨੇ ਕਾਲਜ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰੇਕ ਖੂਨਦਾਨ ਕਿਸੇ ਨਾ ਕਿਸੇ ਦੀ ਜ਼ਿੰਦਗੀ ਬਚਾਉਣ ‘ਚ ਸਹਾਇਕ ਹੋ ਸਕਦਾ ਹੈ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਭਗਤ ਪੂਰਨ ਸਿੰਘ ਦੀ 34ਵੀਂ ਬਰਸੀ ਨੂੰ ਸਮਰਪਿਤ ਪੌਦਾਕਰਨ ਮੁਹਿੰਮ ਦਾ ਅਗਾਜ਼ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਵਿਆਉਣਯੋਗ ਊਰਜਾ ਯੰਤਰਾਂ ਸੰਬੰਧੀ ਵਿਸ਼ੇਸ਼ ਭਾਸ਼ਣ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।