23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਭਾਈ ਗੁਰਦਾਸ ਜੀ ਨਗਰ ਵਿਖੇ ਸੀਨੀਅਰ ਸਿਟੀਜ਼ਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬੱਲ ਵਲੋਂ ਵਿਸ਼ੇਸ਼ ਮੀਟਿੰਗ

ਸੁਲਤਾਨਵਿੰਡ, 22 ਅਗਸਤ (ਗੁਰਨਾਮ ਸਿੰਘ ਬੁੱਟਰ)- ਹਲਕਾ ਪੂਰਬੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੁਗਰਾਜ ਸਿੰਘ ਬੱਲ ਵਲੋਂ ਭਾਈ ਗੁਰਦਾਸ ਜੀ ਨਗਰ (ਨਿਊ ਅੰਮ੍ਰਿਤਸਰ) ਵਿਖੇ ਇਲਾਕਾ ਵਾਸੀਆਂ ਅਤੇ ਸੀਨੀਅਰ ਸਿਟੀਜ਼ਨ ਸਾਥੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ । ਇਸ ਮੌਕੇ ਉਨ੍ਹਾਂ ਨੇ ਸੀਨੀਅਰ ਸਿਟੀਜ਼ਨਾਂ ਨਾਲ ਨਿੱਘੀ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਇਲਾਕੇ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਿਲ ਕੀਤੀ ।

ਅਜੀਤ ਡੈਸਕ 23-08-2026
ਸੁਲਤਾਨਵਿੰਡ, 22 ਅਗਸਤ (ਗੁਰਨਾਮ ਸਿੰਘ ਬੁੱਟਰ)- ਹਲਕਾ ਪੂਰਬੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੁਗਰਾਜ ਸਿੰਘ ਬੱਲ ਵਲੋਂ ਭਾਈ ਗੁਰਦਾਸ ਜੀ ਨਗਰ (ਨਿਊ ਅੰਮ੍ਰਿਤਸਰ) ਵਿਖੇ ਇਲਾਕਾ ਵਾਸੀਆਂ ਅਤੇ ਸੀਨੀਅਰ ਸਿਟੀਜ਼ਨ ਸਾਥੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ । ਇਸ ਮੌਕੇ ਉਨ੍ਹਾਂ ਨੇ ਸੀਨੀਅਰ ਸਿਟੀਜ਼ਨਾਂ ਨਾਲ ਨਿੱਘੀ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਇਲਾਕੇ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਿਲ ਕੀਤੀ । ਮੀਟਿੰਗ ਦੌਰਾਨ ਸੀਨੀਅਰ ਨਾਗਰਿਕਾਂ ਵਲੋਂ ਇਲਾਕੇ ਵਿਚ ਆ ਰਹੀਆਂ ਮੁਸ਼ਕਿਲਾਂ, ਬੁਨਿਆਦੀ ਸਹੂਲਤਾਂ ਅਤੇ ਹੋਰ ਲੋਕ-ਹਿੱਤ ਨਾਲ ਜੁੜੇ ਮਸਲੇ ਜੁਗਰਾਜ ਸਿੰਘ ਬੱਲ ਦੇ ਧਿਆਨ ਵਿਚ ਲਿਆਂਦੇ ਗਏ । ਬੱਲ ਨੇ ਸਾਰੇ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਉਨ੍ਹਾਂ ਦੇ ਜਲਦ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾਵੇਗਾ । ਇਸ ਮੌਕੇ ਪ੍ਰਧਾਨ ਰਛਪਾਲ ਸਿੰਘ, ਕੁਲਦੀਪ ਸਿੰਘ ਮੱਤੇਵਾਲ, ਪ੍ਰਿੰਸੀਪਲ ਗੁਰਬਖਸ਼ ਸਿੰਘ, ਸੂਰਤ ਸਿੰਘ ਖਹਿਰਾ, ਧਰਮ ਸਿੰਘ ਚਾਹਲ, ਅਮਰਜੀਤ ਸਿੰਘ ਭੱਲਾ, ਬਲਬੀਰ ਸਿੰਘ, ਰਘਬੀਰ ਸਿੰਘ ਚੌਹਾਨ, ਜਗਮੋਹਨ ਸਿੰਘ, ਲਖਬੀਰ ਸਿੰਘ ਚੌਹਾਨ, ਸੁਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ਼ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਰੱਖੜੀ ਬਾਜ਼ਾਰ ਲਾਇਆ ਅਜਿਹੇ ਯਤਨ ਵਿਦਿਆਰਥੀਆਂ ਨੂੰ ਭਵਿੱ... ਅਗਲੀ ਖ਼ਬਰ ਭਾਜਪਾ ਦੇ ਸੂਬਾਈ ਯੂਥ ਪ੍ਰਧਾਨ ਖੋਸਲਾ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।