23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਐੱਸ.ਐੱਸ.ਪੀ. ਕਵਲਪ੍ਰੀਤ ਸਿੰਘ ਨੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਮਜੀਠਾ, 22 ਅਗਸਤ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਪੁਲਿਸ ਥਾਣਾ ਮਜੀਠਾ ਵਿਖੇ ਐੱਸ. ਐੱਸ.

ਅਜੀਤ ਡੈਸਕ 23-08-2026
ਮਜੀਠਾ, 22 ਅਗਸਤ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਪੁਲਿਸ ਥਾਣਾ ਮਜੀਠਾ ਵਿਖੇ ਐੱਸ.ਐੱਸ.ਪੀ. ਜ਼ਿਲ੍ਹਾ ਦਿਹਾਤੀ ਕਵਲਪ੍ਰੀਤ ਸਿੰਘ ਵਲੋਂ ਕਸਬੇ ਦੇ ਦੁਕਾਨਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਪੁਲਿਸ ਵਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ਦਾ ਮੁੱਖ ਉਦੇਸ਼ ਕਸਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨਾ ਅਤੇ ਨੌਜਵਾਨ ਪੀੜ੍ਹੀ ਨੂੰ ਗਲਤ ਰਾਹਾਂ ਤੋਂ ਬਚਾਉਣ ਲਈ ਪੁਲਿਸ ਤੇ ਦੁਕਾਨਦਾਰਾਂ ਦਰਮਿਆਨ ਤਾਲਮੇਲ ਪੈਦਾ ਕਰਨਾ ਸੀ । ਇਸ ਮੌਕੇ ਐੱਸ.ਐੱਸ.ਪੀ. ਕਵਲਪ੍ਰੀਤ ਸਿੰਘ ਨੇ ਕਿਹਾ ਕਿ ਨੌਜਵਾਨਾਂ ਨਸ਼ਿਆਂ, ਅਪਰਾਧ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ । ਉਨ੍ਹਾਂ ਦੁਕਾਨਦਾਰਾਂ ਨੂੰ ਆਪਣੇ ਆਲੇ-ਦੁਆਲੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਪੁਲਿਸ ਜਾਣਕਾਰੀ ਦੇਣ ਲਈ ਕਿਹਾ। ਐੱਸ.ਐੱਸ.ਪੀ. ਨੇ ਸੋਸ਼ਲ ਮੀਡੀਆ ਦੀ ਦੁਰਵਰਤੋਂ ਬਾਰੇ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨ ਸੋਸ਼ਲ ਮੀਡੀਆ ਦੀ ਵਰਤੋਂ ਗਿਆਨ ਅਤੇ ਸਿੱਖਿਆ ਲਈ ਕਰਨ ਦੀ ਬਜਾਏ ਕਈ ਵਾਰ ਇਸ ਦਾ ਗਲਤ ਇਸਤੇਮਾਲ ਕਰਦੇ ਹਨ । ਸੋਸ਼ਲ ਮੀਡੀਆ ‘ਤੇ ਅਫਵਾਹਾਂ ਫੈਲਾਉਣ, ਗਲਤ ਸਮੱਗਰੀ ਸਾਂਝੀ ਕਰਨ ਅਤੇ ਨੌਜਵਾਨਾਂ ਨੂੰ ਗਲਤ ਗਤੀਵਿਧੀਆਂ ਵੱਲ ਉਕਸਾਉਣ ਵਾਲੀਆਂ ਕੋਸ਼ਿਸ਼ਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ । ਇਸ ਮੌਕੇ ਐੱਸ.ਐੱਸ.ਪੀ ਨਾਲ ਰੀਡਰ ਦਲਜੀਤ ਸਿੰਘ, ਐੱਸ.ਪੀ ਗੁਰਮੀਤ ਪਾਲ ਸਿੰਘ, ਡੀਐੱਸਪੀ ਮਜੀਠਾ ਕਵਲਮੀਤ ਸਿੰਘ, ਐੱਸਐੱਚਓ ਮਜੀਠਾ ਇੰਸਪੈਕਟਰ ਕਰਮਪਾਲ ਸਿੰਘ ਰੰਧਾਵਾ, ਏਐੱਸਆਈ ਹਰਜਿੰਦਰ ਸਿੰਘ, ਏਐੱਸਆਈ ਕੁਲਦੀਪ ਸਿੰਘ, ਏਐੱਸਆਈ ਹਰਿੰਦਰ ਸਿੰਘ ਸਪੈਸ਼ਲ ਬ੍ਰਾਂਚ, ਏ.ਐੱਸ.ਆਈ. ਮੇਜਰ ਸਿੰਘ, ਐੱਸ.ਆਈ. ਰਛਪਾਲ ਸਿੰਘ ਸਮੇਤ ਬਹੁਤ ਸਾਰੇ ਪੁਲਿਸ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਸਮਾਗਮ ਅਗਲੀ ਖ਼ਬਰ ਐਡਵੋਕੇਟ ਲੱਖਾ ਸਿੰਘ ਆਜ਼ਾਦ ਨੂੰ ਸਦਮਾ : ਭਰਜਾਈ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।