23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਸਮਾਗਮ

ਅਜਨਾਲਾ, 22 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ 450 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਰਹਿਨੁਮਾਈ ਹੇਠ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ ਦੇ ਸਹਿਯੋਗ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਡੇਰਾ ਰੋਡ ਅਜਨਾਲਾ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਨੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਸਾਹਿਬਾਨ ਦੇ ਪਾਵਨ ਜੀਵਨ ਤੇ ਸਿੱਖ ਇਤਿਹਾਸ ਨਾਲ ਜੋੜਦਿਆਂ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਢਾਡੀ ਭਾਈ ਦਲਜੀਤ ਸਿੰਘ ਵਿਛੋਆ ਦੇ ਜਥੇ ਵਲੋਂ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।

ਅਜੀਤ ਡੈਸਕ 23-08-2026
ਅਜਨਾਲਾ, 22 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ 450 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਰਹਿਨੁਮਾਈ ਹੇਠ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ ਦੇ ਸਹਿਯੋਗ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਡੇਰਾ ਰੋਡ ਅਜਨਾਲਾ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਨੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਸਾਹਿਬਾਨ ਦੇ ਪਾਵਨ ਜੀਵਨ ਤੇ ਸਿੱਖ ਇਤਿਹਾਸ ਨਾਲ ਜੋੜਦਿਆਂ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਢਾਡੀ ਭਾਈ ਦਲਜੀਤ ਸਿੰਘ ਵਿਛੋਆ ਦੇ ਜਥੇ ਵਲੋਂ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਲਕੀਤ ਸਿੰਘ ਅਜਨਾਲਾ ਅਤੇ ਸਾਬਕਾ ਸਕੱਤਰ ਭਾਈ ਕਰਮਬੀਰ ਸਿੰਘ ਕਿਆਮਪੁਰ ਵਲੋਂ ਪ੍ਰਚਾਰਕ ਭਾਈ ਬਲਕਾਰ ਸਿੰਘ ਅਤੇ ਜਥੇ ਸਮੇਤ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਭਾਈ ਮਲਕੀਤ ਸਿੰਘ ਅਜਨਾਲਾ ਨੇ ਸੰਗਤਾਂ ਨੂੰ ਸਿੱਖ ਇਤਿਹਾਸ, ਗੁਰਮਤਿ ਸਿਧਾਂਤਾਂ ਅਤੇ ਗੁਰੂ ਸਾਹਿਬਾਨ ਵਲੋਂ ਦਰਸਾਏ ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਲਾਈ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਸਕੱਤਰ ਕੇਵਲ ਸਿੰਘ ਬਾਠ, ਖ਼ਜ਼ਾਨਚੀ ਅਮਰੀਕ ਸਿੰਘ, ਮੀਤ ਪ੍ਰਧਾਨ ਜੋਗਿੰਦਰ ਸਿੰਘ ਬਾਜਵਾ, ਅਵਤਾਰ ਸਿੰਘ, ਗ੍ਰੰਥੀ ਗੁਰਜੀਤ ਸਿੰਘ, ਸੇਵਾਦਾਰ ਅਮਨਜੀਤ ਸਿੰਘ, ਹੀਰਾ ਸਿੰਘ ਸੱਫੇਵਾਲੀਆ, ਸਤਿੰਦਰਪਾਲ ਸਿੰਘ, ਹਰਪ੍ਰੀਤ ਸਿੰਘ ਪੀਤਾ, ਬਲਵਿੰਦਰ ਸਿੰਘ, ਬਲਜੀਤ ਸਿੰਘ, ਹਰਭਜਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਮੁੱਖ ਸੇਵਾਦਾਰ ਵਲੋਂ ਸੈਦੋਕੇ ਵਿਖੇ ਨੁੱਕੜ ਮੀਟਿੰਗ ਅਗਲੀ ਖ਼ਬਰ ਐੱਸ.ਐੱਸ.ਪੀ. ਕਵਲਪ੍ਰੀਤ ਸਿੰਘ ਨੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।