ਲਸ਼ਕਰੀ ਨੰਗਲ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ
ਜਗਦੇਵ ਕਲਾਂ, 22 ਅਗਸਤ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਸ਼ੀਰਵਾਦ ਸਦਕਾ ਬਾਬਾ ਸ੍ਰੀ ਚੰਦ ਜੀ ਦੇ ਅਸਥਾਨ ਪਿੰਡ ਲਸ਼ਕਰੀ ਨੰਗਲ ਵਿਖੇ ਲੋੜਵੰਦ ਲੋਕਾਂ ਨੂੰ ਅੱਖਾਂ ਦੇ ਇਲਾਜ ਦੀ ਮੁਫਤ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਗਲੋਬਲ ਖਾਲਸਾ ਫਾਊਂਡੇਸ਼ਨ ਵਲੋਂ ਬਾਬਾ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਬਾਬਾ ਰਘਬੀਰ ਸਿੰਘ ਤਰਨਾ ਦਲ ਖਿਆਲੇ ਵਾਲਿਆਂ ਵਲੋਂ ਕੀਤਾ ਗਿਆ।
ਜਗਦੇਵ ਕਲਾਂ, 22 ਅਗਸਤ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਸ਼ੀਰਵਾਦ ਸਦਕਾ ਬਾਬਾ ਸ੍ਰੀ ਚੰਦ ਜੀ ਦੇ ਅਸਥਾਨ ਪਿੰਡ ਲਸ਼ਕਰੀ ਨੰਗਲ ਵਿਖੇ ਲੋੜਵੰਦ ਲੋਕਾਂ ਨੂੰ ਅੱਖਾਂ ਦੇ ਇਲਾਜ ਦੀ ਮੁਫਤ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਗਲੋਬਲ ਖਾਲਸਾ ਫਾਊਂਡੇਸ਼ਨ ਵਲੋਂ ਬਾਬਾ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਬਾਬਾ ਰਘਬੀਰ ਸਿੰਘ ਤਰਨਾ ਦਲ ਖਿਆਲੇ ਵਾਲਿਆਂ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਅਜਿਹੇ ਸਿਹਤ ਸੇਵਾ ਕੈਂਪ ਲੋੜਵੰਦ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੁੰਦੇ ਹਨ। ਉਨ੍ਹਾਂ ਕੈਂਪ ਦੇ ਪ੍ਰਬੰਧਕਾਂ ਅਤੇ ਸਹਿਯੋਗ ਕਰਨ ਵਾਲੀਆਂ ਸੰਗਤਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਕਰੀਬ 256 ਲੋਕਾਂ ਦੀਆਂ ਅੱਖਾਂ ਦਾ ਮੁਫ਼ਤ ਮੁਆਇਨਾ ਕੀਤਾ ਗਿਆ। ਜਾਂਚ ਦੌਰਾਨ ਆਪ੍ਰੇਸ਼ਨ ਦੀ ਲੋੜ ਵਾਲੇ 30 ਮਰੀਜ਼ਾਂ ਦੀ ਪਛਾਣ ਕੀਤੀ ਗਈ, ਜਿਨ੍ਹਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਮੁਫ਼ਤ ਇਲਾਜ ਵਾਸਤੇ ਅੰਮ੍ਰਿਤਸਰ ਭੇਜਿਆ ਗਿਆ। ਇਸ ਮੌਕੇ ਮਰੀਜ਼ਾਂ ਨੂੰ ਅੱਖਾਂ ਦੀ ਸਾਂਭ-ਸੰਭਾਲ ਅਤੇ ਸਮੇਂ ਸਿਰ ਜਾਂਚ ਕਰਵਾਉਣ ਸੰਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਗਲੋਬਲ ਖਾਲਸਾ ਫਾਊਂਡੇਸ਼ਨ ਦੇ ਚੇਅਰਮੈਨ ਚਰਨਜੀਤ ਸਿੰਘ ਗਾਲਬ, ਅਮਨਦੀਪ ਸਿੰਘ ਖਤਰਾਏ ਕਲਾਂ, ਗੁਰਵਿੰਦਰ ਸਿੰਘ ਤੇੜਾ, ਹਰਜਾਪ ਸਿੰਘ ਫੌਜੀ ਸੈਂਸਰਾ, ਗੁਰਬਚਨ ਸਿੰਘ ਸਾਬਕਾ ਸਰਪੰਚ ਖਤਰਾਏ ਕਲਾਂ, ਗੁਲਜ਼ਾਰ ਸਿੰਘ ਸਾਬਕਾ ਸਰਪੰਚ ਖਤਰਾਏ ਕਲਾਂ, ਬਾਬਾ ਦਲਵਿੰਦਰ ਸਿੰਘ ਤੇੜਾ, ਬਾਬਾ ਗੁਲਜ਼ਾਰ ਸਿੰਘ, ਹਰਵੰਤ ਸਿੰਘ, ਕੈਪਟਨ ਕੁਲਦੀਪ ਸਿੰਘ, ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ। ਪ੍ਰਬੰਧਕਾਂ ਵਲੋਂ ਕੈਂਪ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਵਾਲੀਆਂ ਸੰਗਤਾਂ ਅਤੇ ਡਾਕਟਰੀ ਟੀਮ ਦਾ ਧੰਨਵਾਦ ਕੀਤਾ ਗਿਆ।