23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪਿੰਡ ਅਨਾਇਤਪੁਰਾ ਵਿਖੇ ਬੀਕੇਯੂ ਏਕਤਾ ਉਗਰਾਹਾਂ ਦੀ ਨਵੀਂ ਇਕਾਈ ਦਾ ਗਠਨ

ਚੇਤਨਪੁਰਾ, 22 ਅਗਸਤ (ਮਹਾਂਬੀਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮਜੀਠਾ ਵਲੋਂ ਪਿੰਡ ਅਨਾਇਤਪੁਰਾ ਵਿਖੇ ਨਵੀਂ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਕਿਸਾਨਾਂ ਨੂੰ ਮੌਜੂਦਾ ਹਾਲਾਤਾਂ ਅਤੇ ਜਥੇਬੰਦੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ।

ਪਿੰਡ ਅਨਾਇਤਪੁਰਾ ਵਿਖੇ ਕਿਸਾਨ ਆਗੂ ਨਵੇਂ ਚੁਣੇ ਗਏ ਪ੍ਰਧਾਨ ਅਵਤਾਰ ਸਿੰਘ ਤੇ ਹੋਰ ਅਹੁਦੇਦਾਰਾਂ ਦਾ ਸਨਮਾਨ ਕਰਦੇ ਹੋਏ। ਤਸਵੀਰ : ਮਹਾਂਬੀਰ ਸਿੰਘ ਗਿੱਲ 23-08-2026
ਚੇਤਨਪੁਰਾ, 22 ਅਗਸਤ (ਮਹਾਂਬੀਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮਜੀਠਾ ਵਲੋਂ ਪਿੰਡ ਅਨਾਇਤਪੁਰਾ ਵਿਖੇ ਨਵੀਂ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਕਿਸਾਨਾਂ ਨੂੰ ਮੌਜੂਦਾ ਹਾਲਾਤਾਂ ਅਤੇ ਜਥੇਬੰਦੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਬਾਬਾ ਜਗਜੀਵਨ ਸਿੰਘ ਤਲਵੰਡੀ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਸੰਘਰਸ਼ਾਂ ਸਦਕਾ ਹੀ ਪੰਜਾਬ ਵਿਚ ਸਰਕਾਰੀ ਮੰਡੀਆਂ ਅਤੇ ਸਰਕਾਰੀ ਖ਼ਰੀਦ ਦਾ ਪ੍ਰਬੰਧ ਅਜੇ ਤੱਕ ਬਚਿਆ ਹੋਇਆ ਹੈ । ਪਰ ਕੇਂਦਰ ਅਤੇ ਪੰਜਾਬ ਸਰਕਾਰ ਸਰਕਾਰੀ ਖ਼ਰੀਦ ਪ੍ਰਬੰਧ ਨੂੰ ਖ਼ਤਮ ਕਰਕੇ ਖੇਤੀਬਾੜੀ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਲਈ ਪੱਬਾਂ ਭਾਰ ਹਨ । ਉਨ੍ਹਾਂ ਕਿਹਾ ਕਿ ਇਸੇ ਨੀਤੀ ਤਹਿਤ ਭਾਰਤ-ਅਮਰੀਕਾ ਕਰ ਮੁਕਤ ਵਪਾਰ ਸਮਝੌਤੇ ਦੀ ਵਾਰਤਾ ਕੀਤੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਦੀਆਂ ਫਸਲਾਂ ਅਤੇ ਮੰਡੀਆਂ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ । ਉਨ੍ਹਾਂ ਕਿਸਾਨਾਂ ਨੂੰ ਜਥੇਬੰਦ ਹੋ ਕੇ ਇਨ੍ਹਾਂ ਨੀਤੀਆਂ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ । ਇਸ ਮੌਕੇ ਪਿੰਡ ਦੀ ਇਕਾਈ ਸਰਬਸੰਮਤੀ ਨਾਲ ਚੁਣੀ ਗਈ ਜਿਸ ਵਿਚ ਅਵਤਾਰ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ। ਜਦ ਕਿ ਮੀਤ ਪ੍ਰਧਾਨ ਮੁਖਤਿਆਰ ਸਿੰਘ, ਸਕੱਤਰ ਜਗਦੀਪ ਸਿੰਘ, ਖ਼ਜ਼ਾਨਚੀ ਮਨਜਿੰਦਰ ਸਿੰਘ, ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ, ਬਲਾਕ ਪ੍ਰਧਾਨ ਮਜੀਠਾ ਜਗਜੀਵਨ ਸਿੰਘ ਅਤੇ ਦਲਬੀਰ ਸਿੰਘ, ਮਨਦੀਪ ਸਿੰਘ, ਰਾਜਵਿੰਦਰ ਸਿੰਘ, ਰਣਜੀਤ ਸਿੰਘ ਆਦਿ ਮੈਂਬਰ ਚੁਣੇ ਗਏ।
ਪਿਛਲੀ ਖ਼ਬਰ ਹੈਰੀਟੇਜ ਸਟਰੀਟ 55 ਲੱਖ ਦੀ ਲਾਗਤ ਨਾਲ ਹੋਵੇਗੀ ਮੁੜ ਤਿਆਰ-ਕੋਹਲੀ, ਮੇਅਰ ਅਗਲੀ ਖ਼ਬਰ ਲਸ਼ਕਰੀ ਨੰਗਲ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।