ਰਣਜੀਤ ਸਿੰਘ ਅਰੋੜਾ ਭਾਰਤੀਯ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
ਅੰਮ੍ਰਿਤਸਰ, 23 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀਯ ਵਪਾਰ ਮੰਡਲ ਦੀ ਪੰਜਾਬ ਪ੍ਰਧਾਨ ਰਾਜੀਵ ਅਨੇਜਾ ਦੀ ਪ੍ਰਧਾਨਗੀ ਹੇਠ ਇਕ ਮਹੱਤਵਪੂਰਨ ਮੀਟਿੰਗ ਕੀਤੀ, ਜਿਸ ‘ਚ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੀਵ ਦੁੱਗਲ ਦੇ ਅਸਤੀਫ਼ੇ ਤੋਂ ਬਾਅਦ ਲੀਡਰਸ਼ਿਪ ਅਹੁਦੇ ਬਾਰੇ ਕਾਫ਼ੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਾਰੇ ਮੰਡਲ ਮੈਂਬਰਾਂ ਨੇ ਸੀਨੀਅਰ ਮੰਡਲ ਮੈਂਬਰ ਰਣਜੀਤ ਸਿੰਘ ਅਰੋੜਾ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ ਲਈ ਵੋਟ ਦਿੱਤੀ।
ਅਜੀਤ ਡੈਸਕ
24-08-2026