27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਅੱਜ ਦੀ ‘ਮਹਾਂ ਹੜਤਾਲ’ ਦਾ ਭਾਜਪਾ ਨੇ ਕੀਤਾ ਸਮਰਥਨ

ਅੰਮ੍ਰਿਤਸਰ, 26 ਅਗਸਤ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (ਡੀ. ਏ) ਦਾ ਭੁਗਤਾਨ ਨਾ ਕੀਤੇ ਜਾਣ ਦੇ ਵਿਰੋਧ ’ਚ 27 ਅਗਸਤ ਨੂੰ ਦਿੱਤੇ ‘ਮਹਾਂ ਹੜਤਾਲ’ ਦਾ ਭਾਰਤੀ ਜਨਤਾ ਪਾਰਟੀ ਦੀ ਅੰਮ੍ਰਿਤਸਰ ਇਕਾਈ ਨੇ ਪੂਰਨ ਤੌਰ ’ਤੇ ਸਮਰਥਨ ਕੀਤਾ ਹੈ ।

ਸਲਿਲ ਕਪੂਰ 27-08-2026
ਅੰਮ੍ਰਿਤਸਰ, 26 ਅਗਸਤ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (ਡੀ.ਏ) ਦਾ ਭੁਗਤਾਨ ਨਾ ਕੀਤੇ ਜਾਣ ਦੇ ਵਿਰੋਧ ’ਚ 27 ਅਗਸਤ ਨੂੰ ਦਿੱਤੇ ‘ਮਹਾਂ ਹੜਤਾਲ’ ਦਾ ਭਾਰਤੀ ਜਨਤਾ ਪਾਰਟੀ ਦੀ ਅੰਮ੍ਰਿਤਸਰ ਇਕਾਈ ਨੇ ਪੂਰਨ ਤੌਰ ’ਤੇ ਸਮਰਥਨ ਕੀਤਾ ਹੈ । ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸਲਿਲ ਕਪੂਰ ਨੇ ਕਿਹਾ ਕਿ ਵਾਰ-ਵਾਰ ਮੰਗ ਉਠਾਉਣ ਦੇ ਬਾਵਜੂਦ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਉਨ੍ਹਾਂ ਦਾ ਜਾਇਜ਼ ਬਕਾਇਆ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਉਨ੍ਹਾਂ ਨੂੰ ਅੰਦੋਲਨ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਾ ਪਿਆ ਹੈ । ਸਲਿਲ ਕਪੂਰ ਨੇ ਕਿਹਾ ਕਿ ਬਕਾਇਆ ਡੀ.ਏ. ਦੇ ਮਾਮਲੇ ਵਿਚ ਪੰਜਾਬ ਸਰਕਾਰ ਹੁਣ ਕਿਸੇ ਵੀ ਤਰ੍ਹਾਂ ਦੇ ਬਹਾਨੇ ਜਾਂ ਪ੍ਰਸ਼ਾਸਨਿਕ ਅੜਚਨਾਂ ਦਾ ਹਵਾਲਾ ਦੇ ਕੇ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦੀ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਟਾਲਣ ਦੀ ਬਜਾਏ ਉਨ੍ਹਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ ਸਰਕਾਰੀ ਮੁਲਾਜ਼ਮਾਂ ਦਾ ਮਹਾਂਬੰਦ ਅੱਜ : ਸਰਕਾਰੀ ਦਫ਼ਤਰਾਂ ਦਾ ਕੰਮ ਕਾਜ ਹੋਵੇਗਾ ਠੱਪ ਸੜਕਾਂ ’ਤੇ ਆਵਾਜਾਈ ਤੇ ਐਮਰਜੈਂਸੀ... ਅਗਲੀ ਖ਼ਬਰ ਸਪਰਿੰਗ ਡੇਲ ਸਕੂਲ ਨੇ ਅੰਤਰਰਾਸ਼ਟਰੀ ਆਈ. ਟੀ. ਫੈਸਟ ਟੈਕਮੰਥਨ 2026 ਦੀ ਓਵਰਆਲ ਚੈਂਪੀਅਨਸ਼ਿਪ ਟਰਾਫੀ ਜਿੱਤੀ ਮੁਲਾਜ਼ਮਾਂ ਅਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।