27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਅਸ਼ੋਕ ਵਾਟਿਕਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਅੰਮ੍ਰਿਤਸਰ, 26 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਨਲਾਈਨ ਵਾਦ-ਵਿਵਾਦ ਮੁਕਾਬਲੇ ’ਚ ਤੀਸਰਾ ਸਥਾਨ ਹਾਸਿਲ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਆਂਚਲ ਮਹਾਜਨ ਨੇ ਦੱਸਿਆ ਕਿ ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਹਰਲੀਨ ਕੌਰ ਅਤੇ 11ਵੀਂ ਜਮਾਤ ਦੀ ਵਿਦਿਆਰਥਣ ਅੰਸ਼ਿਕਾ ਨੇ ਮਿਲੇਨੀਅਮ ਸਕੂਲ ਵਲੋਂ ਕਰਵਾਏ ਗਏ ਮੁਕਾਬਲੇ ’ਚ ਪੂਰੇ ਆਤਮ-ਵਿਸ਼ਵਾਸ ਅਤੇ ਦ੍ਰਿੜਤਾ ਨਾਲ ਆਪਣਾ ਪੱਖ ਰੱਖਿਆ।

ਅਜੀਤ ਡੈਸਕ 27-08-2026
ਅੰਮ੍ਰਿਤਸਰ, 26 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਨਲਾਈਨ ਵਾਦ-ਵਿਵਾਦ ਮੁਕਾਬਲੇ ’ਚ ਤੀਸਰਾ ਸਥਾਨ ਹਾਸਿਲ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਆਂਚਲ ਮਹਾਜਨ ਨੇ ਦੱਸਿਆ ਕਿ ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਹਰਲੀਨ ਕੌਰ ਅਤੇ 11ਵੀਂ ਜਮਾਤ ਦੀ ਵਿਦਿਆਰਥਣ ਅੰਸ਼ਿਕਾ ਨੇ ਮਿਲੇਨੀਅਮ ਸਕੂਲ ਵਲੋਂ ਕਰਵਾਏ ਗਏ ਮੁਕਾਬਲੇ ’ਚ ਪੂਰੇ ਆਤਮ-ਵਿਸ਼ਵਾਸ ਅਤੇ ਦ੍ਰਿੜਤਾ ਨਾਲ ਆਪਣਾ ਪੱਖ ਰੱਖਿਆ। ਉਨ੍ਹਾਂ ਦੱਸਿਆ ਕਿ ਦੋਵਾਂ ਨੇ ਆਪਣੀ ਬੋਲਣ ਦੀ ਕਲਾ, ਆਲੋਚਨਾਤਮਕ ਸੋਚ ਅਤੇ ਸ਼ਾਨਦਾਰ ਵਾਦ-ਵਿਵਾਦ ਕੌਸ਼ਲ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਅਤੇ ਇਸ ਦੌਰਾਨ ਹਰਲੀਨ ਕੌਰ ਨੂੰ ‘ਬੈਸਟ ਐਮਰਜਿੰਗ ਸਪੀਕਰ’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।ਪ੍ਰਿੰ: ਆਂਚਲ ਮਹਾਜਨ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਪ੍ਰਦਰਸ਼ਨ ਲਈ ਵਧਾਈ ਦਿੱਤੀ ਅਤੇ ਭਵਿੱਖ ’ਚ ਲਗਾਤਾਰ ਸਫਲਤਾ ਅਤੇ ਹੋਰ ਬਹੁਤ ਸਾਰੀਆਂ ਉਪਲਬਧੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਐਡਵੋਕੇਟ ਜਸਮੀਤ ਸਿੰਘ ਵਾਲੀਆ ਵਲੋਂ ਰਾਜ ਸਭਾ ਮੈਂਬਰ ਤਰੁਣ ਚੁੱਘ ਨਾਲ ਮੁਲਾਕਾਤ ਅਗਲੀ ਖ਼ਬਰ ਭਾਈ ਦਿਲਾਵਰ ਸਿੰਘ ਬੱਬਰ ਦਾ ਅਕਾਲ ਤਖ਼ਤ ਸਾਹਿਬ ਵਿਖੇ 31 ਨੂੰ ਮਨਾਇਆ ਜਾਵੇਗਾ 31ਵਾਂ ਸ਼ਹੀਦੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।