27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

28 ਨੂੰ ਰੱਖੜ ਪੁੰਨਿਆ ਦੀ ਕਾਨਫਰੰਸ ਲਈ ਗੋਲਡਨ ਗੇਟ ਤੋਂ ਵਰਕਰਾਂ ਦਾ ਜਥਾ ਹੋਵੇਗਾ ਰਵਾਨਾ

ਸੁਲਤਾਨਵਿੰਡ, 26 ਅਗਸਤ (ਗੁਰਨਾਮ ਸਿੰਘ ਬੁੱਟਰ)- ਸ਼੍ਰੋਮਣੀ ਅਕਾਲੀ ਦਲ (ਅ) ਇਕਾਈ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ਹਰਮਨਦੀਪ ਸਿੰਘ ਕੰਵਰ ਐਵੀਨਿਊ ਪਿੰਡ ਸੁਲਤਾਨਵਿੰਡ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ’ਚ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ।

ਗੱਲਬਾਤ ਦੌਰਾਨ ਭਾਈ ਹਰਮਨਦੀਪ ਸਿੰਘ ਤੇ ਭਾਈ ਪ੍ਰਤਾਪ ਸਿੰਘ। ਤਸਵੀਰ : ਗੁਰਨਾਮ ਸਿੰਘ ਬੁੱਟਰ 27-08-2026
ਸੁਲਤਾਨਵਿੰਡ, 26 ਅਗਸਤ (ਗੁਰਨਾਮ ਸਿੰਘ ਬੁੱਟਰ)- ਸ਼੍ਰੋਮਣੀ ਅਕਾਲੀ ਦਲ (ਅ) ਇਕਾਈ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ਹਰਮਨਦੀਪ ਸਿੰਘ ਕੰਵਰ ਐਵੀਨਿਊ ਪਿੰਡ ਸੁਲਤਾਨਵਿੰਡ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ’ਚ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ । ਮੀਟਿੰਗ ਦਾ ਮੁੱਖ ਉਦੇਸ਼ 28 ਅਗਸਤ ਨੂੰ ਰੱਖੜ ਪੁਨਿਆਂ ਦੇ ਪਵਿੱਤਰ ਦਿਹਾੜੇ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਪਾਰਟੀ ਦੀ ਵਿਸ਼ਾਲ ਕਾਨਫਰੰਸ ਦੀਆਂ ਤਿਆਰੀਆਂ ਅਤੇ ਵਰਕਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਸੀ । ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਮਨਦੀਪ ਸਿੰਘ ਨੇ ਕਿਹਾ ਕਿ ਬਾਬਾ ਬਕਾਲਾ ਸਾਹਿਬ ਦੀ ਧਰਤੀ ਸਿੱਖ ਇਤਿਹਾਸ ਵਿਚ ਵਿਸ਼ੇਸ਼ ਮਹੱਤਵ ਰੱਖਦੀ ਹੈ ਅਤੇ ਰੱਖੜ ਪੁਨਿਆਂ ਦੇ ਮੌਕੇ ਉੱਥੇ ਹੋਣ ਵਾਲੀ ਕਾਨਫਰੰਸ ਪੰਥਕ ਅਤੇ ਸਿਆਸੀ ਪੱਖੋਂ ਅਹਿਮ ਹੈ। ਉਨ੍ਹਾਂ ਪਾਰਟੀ ਦੇ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿਚ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਅਤੇ ਵੱਧ ਤੋਂ ਵੱਧ ਗਿਣਤੀ ਵਿਚ ਸੰਗਤਾਂ ਨੂੰ ਕਾਨਫਰੰਸ ਵਿਚ ਸ਼ਮੂਲੀਅਤ ਲਈ ਪ੍ਰੇਰਿਤ ਕਰਨ । ਉਨ੍ਹਾਂ ਦੱਸਿਆ ਕਿ 28 ਅਗਸਤ ਨੂੰ ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਪਾਰਟੀ ਦੇ ਜਥੇ ਰਵਾਨਾ ਹੋਣਗੇ।
ਪਿਛਲੀ ਖ਼ਬਰ ਕੰਵਰ ਬਿਕਰਮ ਝਬਾਲ ਅੰਮ੍ਰਿਤਸਰ ਜ਼ਿਲ੍ਹਾ ਟੇਬਲ ਟੈਨਿਸ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ 122ਵੇਂ ਮਾਸਿਕ ਸੱਭਿਆਚਾਰਕ ਸਮਾਗਮ ‘ਰਾਈਜ਼ਿੰਗ ਸਟਾਰਸ’ ’ਚ ਕਲਾਕਾਰਾਂ ਨੇ ਦਿੱਤੀ ਬੇਹਤਰੀਨ ਪੇਸ਼ਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।