ਅਕਾਲੀ ਕਾਨਫਰੰਸ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਮੁੱਢ ਬੰਨ੍ਹੇਗੀ- ਮਜੀਠੀਆ
ਅੰਮ੍ਰਿਤਸਰ, 26 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਾਬਾ ਬਕਾਲਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਮੇਲੇ ‘ਤੇ 28 ਅਗਸਤ ਨੂੰ ਕਰਵਾਈ ਜਾ ਰਹੀ ਕਾਨਫਰੰਸ ਦੀਆਂ ਤਿਆਰੀਆਂ ਦੇ ਸੰਬੰਧ ਵਿਚ ਪਾਰਟੀ ਆਗੂਆਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਰੱਖੜ ਪੁੰਨਿਆ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਦਾ ਵਿਸ਼ਾਲ ਇਕੱਠ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗਾ ਤੇ ਇਹ ਰੈਲੀ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਮੁੱਢ ਬੰਨੇਗੀ ।
ਅਜੀਤ ਡੈਸਕ
27-08-2026