28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਯਾਦਵਿੰਦਰਾ ਪਬਲਿਕ ਸਕੂਲ ਸੁਲਤਾਨਵਿੰਡ ਵਿਖੇ ਮਨਾਇਆ ਰੱਖੜੀ ਦਾ ਤਿਉਹਾਰ

ਸੁਲਤਾਨਵਿੰਡ, 27 ਅਗਸਤ (ਗੁਰਨਾਮ ਸਿੰਘ ਬੁੱਟਰ)- ਯਾਦਵਿੰਦਰਾ ਪਬਲਿਕ ਹਾਈ ਸਕੂਲ ਪਿੰਡ ਸੁਲਤਾਨਵਿੰਡ ਵਿਖੇ ਰੱਖੜੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਛੋਟੇ-ਛੋਟੇ ਬੱਚਿਆਂ ਨੇ ਬੜੀਆਂ ਹੀ ਸੁੰਦਰ ਅਤੇ ਮਨਮੋਹਕ ਰੱਖੜੀਆਂ ਤਿਆਰ ਕੀਤੀਆਂ।

ਅਜੀਤ ਡੈਸਕ 28-08-2026
ਸੁਲਤਾਨਵਿੰਡ, 27 ਅਗਸਤ (ਗੁਰਨਾਮ ਸਿੰਘ ਬੁੱਟਰ)- ਯਾਦਵਿੰਦਰਾ ਪਬਲਿਕ ਹਾਈ ਸਕੂਲ ਪਿੰਡ ਸੁਲਤਾਨਵਿੰਡ ਵਿਖੇ ਰੱਖੜੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਛੋਟੇ-ਛੋਟੇ ਬੱਚਿਆਂ ਨੇ ਬੜੀਆਂ ਹੀ ਸੁੰਦਰ ਅਤੇ ਮਨਮੋਹਕ ਰੱਖੜੀਆਂ ਤਿਆਰ ਕੀਤੀਆਂ। ਜਿੱਥੇ ਵਿਦਿਆਰਥੀਆਂ ਨੇ ਇੱਕ-ਦੂਜੇ ਨੂੰ ਰੱਖੜੀ ਬੰਨ੍ਹ ਕੇ ਇਸ ਪਵਿੱਤਰ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਉੱਥੇ ਹੀ ਰੰਗ-ਬਿਰੰਗੀਆਂ ਅਤੇ ਸੁੰਦਰ ਢੰਗ ਨਾਲ ਤਿਆਰ ਕੀਤੀਆਂ ਰੱਖੜੀਆਂ ਨੂੰ ਦੇਖ ਕੇ ਬੱਚਿਆਂ ਵਿਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕਰਦਿਆਂ ਖੂਬ ਆਨੰਦ ਮਾਣਿਆ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਕਿਹਾ ਕਿ ਸਦੀਆਂ ਪੁਰਾਣਾ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਿਆਰ, ਸਨੇਹ ਅਤੇ ਮਜ਼ਬੂਤ ਰਿਸ਼ਤੇ ਦਾ ਪ੍ਰਤੀਕ ਹੈ।ਇਸ ਮੌਕੇ ਮੈਡਮ ਜਸਵਿੰਦਰ ਕੌਰ, ਨਵਨੀਤ ਕੌਰ, ਗੁਰਸ਼ਰਨ ਕੌਰ, ਨਵਪ੍ਰੀਤ ਕੌਰ, ਸ਼ਿਵਾਨੀ, ਸ਼ਰਨਜੀਤ ਕੌਰ, ਜਗਦੀਸ਼ ਸਿੰਘ, ਕੁਮਾਰ ਸਰ ਅਤੇ ਸਮੂਹ ਸਟਾਫ਼ ਹਾਜ਼ਰ ਸਨ।
ਪਿਛਲੀ ਖ਼ਬਰ ਕਰਮਜੀਤ ਸਿੰਘ ਰਿੰਟੂ ਵਲੋਂ ਰੋਜ਼ ਐਵੇਨਿਊ ਦੀਆਂ ਸੜਕਾਂ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਅਗਲੀ ਖ਼ਬਰ ਪੰਜਾਬ ਦੇ ਹੱਕਾਂ ਤੇ ਹਿਤਾਂ ਦੀ ਰਾਖੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਹੀ ਕਰ ਸਕਦੀ- ਬਾਪੂ ਤਰਸੇਮ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।