ਕਰਮਜੀਤ ਸਿੰਘ ਰਿੰਟੂ ਵਲੋਂ ਰੋਜ਼ ਐਵੇਨਿਊ ਦੀਆਂ ਸੜਕਾਂ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ
ਅੰਮ੍ਰਿਤਸਰ, 27 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਅੱਜ ਵਾਰਡ ਨੰਬਰ 4 ਦੇ ਰੋਜ਼ ਐਵੇਨਿਊ ਖੇਤਰ ਦੀਆਂ ਸੜਕਾਂ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ । ਇਸ ਮੌਕੇ ਰਿੰਟੂ ਨੇ ਕਿਹਾ ਕਿ ਇਲਾਕਾ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਇਹ ਕੰਮ ਸ਼ੁਰੂ ਕੀਤਾ ਗਿਆ ਹੈ।
ਅਜੀਤ ਡੈਸਕ
28-08-2026