28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਨਗਰ ਨਿਗਮ ਦਫ਼ਤਰ ਵਿਖੇ ਮੁਲਾਜ਼ਮਾਂ ਵਲੋਂ ਕੀਤੀ ਗਈ ਰੈਲੀ

ਅੰਮ੍ਰਿਤਸਰ, 27 ਅਗਸਤ (ਹਰਮਿੰਦਰ ਸਿੰਘ)- ਮੁਲਾਜ਼ਮਾਂ ਦੀਆਂ ਵੱਖ ਵੱਖ ਜਥੇਬੰਦੀਆਂ ਦੀ ਸਾਂਝੀ ਸੰਘਰਸ਼ ਕਮੇਟੀ ਨਗਰ ਨਿਗਮ ਅੰਮ੍ਰਿਤਸਰ ਵਲੋਂ ਮਹਾਂ ਬੰਦ ਦੇ ਸਬੰਧ ਵਿਚ ਨਿਗਮ ਦਫ਼ਤਰ ਬੰਦ ਕਰਾ ਕੇ ਗੇਟ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਵਤੀਰੇ ਦੀ ਨਿੰਦਾ ਕੀਤੀ । ਇਸ ਦੌਰਾਨ ਸੰਬੋਧਨ ਕਰਦੇ ਹੋਏ ਸਫ਼ਾਈ ਮਜ਼ਦੂਰ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਵਿਨੋਦ ਬਿੱਟਾ, ਨਗਰ ਨਿਗਮ ਪੈਨਸ਼ਨਰ ਯੂਨੀਅਨ ਪ੍ਰਧਾਨ ਕਰਮਜੀਤ ਸਿੰਘ ਕੇ.

ਅਜੀਤ ਡੈਸਕ 28-08-2026
ਅੰਮ੍ਰਿਤਸਰ, 27 ਅਗਸਤ (ਹਰਮਿੰਦਰ ਸਿੰਘ)- ਮੁਲਾਜ਼ਮਾਂ ਦੀਆਂ ਵੱਖ ਵੱਖ ਜਥੇਬੰਦੀਆਂ ਦੀ ਸਾਂਝੀ ਸੰਘਰਸ਼ ਕਮੇਟੀ ਨਗਰ ਨਿਗਮ ਅੰਮ੍ਰਿਤਸਰ ਵਲੋਂ ਮਹਾਂ ਬੰਦ ਦੇ ਸਬੰਧ ਵਿਚ ਨਿਗਮ ਦਫ਼ਤਰ ਬੰਦ ਕਰਾ ਕੇ ਗੇਟ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਵਤੀਰੇ ਦੀ ਨਿੰਦਾ ਕੀਤੀ । ਇਸ ਦੌਰਾਨ ਸੰਬੋਧਨ ਕਰਦੇ ਹੋਏ ਸਫ਼ਾਈ ਮਜ਼ਦੂਰ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਵਿਨੋਦ ਬਿੱਟਾ, ਨਗਰ ਨਿਗਮ ਪੈਨਸ਼ਨਰ ਯੂਨੀਅਨ ਪ੍ਰਧਾਨ ਕਰਮਜੀਤ ਸਿੰਘ ਕੇ.ਪੀ, ਨਗਰ ਨਿਗਮ ਟੈਕਨੀਕਲ ਯੂਨੀਅਨ ਦੇ ਪ੍ਰਧਾਨ ਲਖਵਿੰਦਰ ਸਿੰਘ ਨਾਗ, ਯੂਥ ਇੰਪਲਾਈਜ਼ ਫੈਡਰੇਸ਼ਨ ਦੇ ਰਾਜ ਕਲਿਆਣ, ਮੁਲਾਜ਼ਮ ਤਾਲਮੇਲ ਦਲ ਦੇ ਪ੍ਰਧਾਨ ਨਿਰਮਲਜੀਤ ਸਿੰਘ ਕੰਬੋਜ, ਕਰਮਚਾਰੀ ਤਾਲਮੇਲ ਦਲ ਦੇ ਪ੍ਰਧਾਨ ਹਰਜਿੰਦਰ ਸਿੰਘ ਵਾਲੀਆ ਨੇ ਸਾਂਝੇ ਤੌਰ ਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੇ ਡੀਏ ਦੀ ਰਾਸ਼ੀ ਅਤੇ ਹੋਰ ਬਕਾਇਆ ਦਾ ਭੁਗਤਾਨ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਲਈ ਆਵਾਜ਼ ਉਠਾਉਣ ਵਾਲੇ ਮੁਲਾਜ਼ਮਾਂ ’ਤੇ ਸਰਕਾਰੀ ਤਸ਼ੱਦਦ ਕੀਤਾ ਜਾਂਦਾ ਹੈ । ਪੁਲਿਸ ਕੋਲੋਂ ਉਨ੍ਹਾਂ ’ਤੇ ਡਾਂਗਾਂ ਵਰਾਈਆਂ ਜਾਂਦੀਆਂ ਹਨ। ਇੱਥੋਂ ਤੱਕ ਔਰਤ ਮੁਲਾਜ਼ਮਾਂ ਨੂੰ ਵੀ ਨਹੀਂ ਬਖ਼ਸ਼ਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਾਰਾ ਮੁਲਾਜ਼ਮ ਇਕਜੁੱਟ ਹੈ ਅਤੇ ਉਹ ਆਪਣੇ ਹੱਕਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਬਲਕਾਰ ਸਿੰਘ, ਅਮਰਪਾਲ ਸਿੰਘ, ਭੁਪਿੰਦਰ ਸਿੰਘ, ਸੁਰਿੰਦਰ ਟੋਨਾ, ਤਰਸੇਮ ਸਿੰਘ, ਚਰਨਜੀਤ ਸਿੰਘ ਫ਼ਤਿਹਗੜ੍ਹ, ਦਲਜੀਤ ਸਿੰਘ ਜਿਜ਼ੇਆਣੀ, ਬਿਕਰਮਜੀਤ ਸਿੰਘ, ਰਾਜ ਕੁਮਾਰ, ਰਾਜ ਕੁਮਾਰ ਰਾਜੂ , ਰਾਜੇਸ਼ ਕੁਮਾਰ ਪ੍ਰਧਾਨ ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ’ਤੇ ਦੀਪਕ ਗਿੱਲ, ਹਰਜਿੰਦਰ ਕੌਰ, ਜੋਗਿੰਦਰ ਸਿੰਘ ਕੰਬੋਜ, ਮੇਜਰ ਸਿੰਘ, ਸੁਰਿੰਦਰ ਸ਼ਰਮਾ, ਤੇਜਿੰਦਰ ਕੁਮਾਰ, ਰਵਿੰਦਰ ਕੁਮਾਰ, ਤਰਸੇਮ ਸਹੋਤਾ, ਸ਼ਿਵ ਪ੍ਰਧਾਨ, ਵਿਜੇ ਗਿੱਲ, ਹਰਿੰਦਰਪਾਲ ਸਿੰਘ ਰਮਨ ਕੁਮਾਰ, ਬ੍ਰਹਮਦਾਸ, ਅਸ਼ੋਕ ਕੁਮਾਰ, ਮੰਗਤ ਰਾਮ, ਦਿਲਬਾਗ ਸਿੰਘ, ਨਰਿੰਦਰ ਕੁਮਾਰ, ਅਮਿਤ ਕੁਮਾਰ, ਕੇਵਲ ਕੁਮਾਰ, ਸੁਰਿੰਦਰ ਹੈਪੀ, ਵਿਜੈ ਬਾਬਾ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ਸਾਂਝੀ ਤਾਲਮੇਲ ਕਮੇਟੀ ਵਲੋਂ ਡੀ. ਸੀ. ਦਫਤਰ ਦੇ ਬਾਹਰ ਵਿਸ਼ਾਲ ਰੋਸ ਧਰਨਾ * ਸਮੂਹ ਸਰਕਾਰੀ ਵਿਭਾਗਾਂ ’ਚ ਪਸਰਿਆ ਰਿਹਾ ਸੰਨ... ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।