28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗ੍ਰਾਮ ਪੰਚਾਇਤ ਚਵਿੰਡਾ ਦੇਵੀ ਨੂੰ 51 ਲੱਖ ਦੀ ਗਰਾਂਟ ਦਾ ਚੈੱਕ ਭੇਟ

ਚਵਿੰਡਾ ਦੇਵੀ, 27 ਅਗਸਤ (ਸਤਪਾਲ ਸਿੰਘ ਢੱਡੇ)-ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਨੇ ਚਵਿੰਡਾ ਦੇਵੀ ਵਿਖੇ ਹੋਇਆ ਲੋਕ ਮਿਲਣੀ ਪ੍ਰੋਗਰਾਮ ਤਹਿਤ ਗਰਾਮ ਪੰਚਾਇਤ ਚਵਿੰਡਾ ਦੇਵੀ ਦੇ ਸਰਪੰਚ ਪਰਮਜੀਤ ਕੌਰ ਨੂੰ 51 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਟ ਕੀਤਾ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਪਰਮਜੀਤ ਕੌਰ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ, ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਗ੍ਰਾਂਟ ਨਾਲ ਪਿੰਡ ਦੇ ਕਈ ਲੰਬੇ ਸਮੇਂ ਤੋਂ ਲਟਕਦੇ ਵਿਕਾਸ ਕਾਰਜ ਮੁਕੰਮਲ ਹੋਣਗੇ, ਜਿਸ ਨਾਲ ਪਿੰਡ ਵਾਸੀਆਂ ਨੂੰ ਸਿੱਧਾ ਲਾਭ ਮਿਲੇਗਾ।

ਅਜੀਤ ਡੈਸਕ 28-08-2026
ਚਵਿੰਡਾ ਦੇਵੀ, 27 ਅਗਸਤ (ਸਤਪਾਲ ਸਿੰਘ ਢੱਡੇ)-ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਨੇ ਚਵਿੰਡਾ ਦੇਵੀ ਵਿਖੇ ਹੋਇਆ ਲੋਕ ਮਿਲਣੀ ਪ੍ਰੋਗਰਾਮ ਤਹਿਤ ਗਰਾਮ ਪੰਚਾਇਤ ਚਵਿੰਡਾ ਦੇਵੀ ਦੇ ਸਰਪੰਚ ਪਰਮਜੀਤ ਕੌਰ ਨੂੰ 51 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਟ ਕੀਤਾ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਪਰਮਜੀਤ ਕੌਰ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ, ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਗ੍ਰਾਂਟ ਨਾਲ ਪਿੰਡ ਦੇ ਕਈ ਲੰਬੇ ਸਮੇਂ ਤੋਂ ਲਟਕਦੇ ਵਿਕਾਸ ਕਾਰਜ ਮੁਕੰਮਲ ਹੋਣਗੇ, ਜਿਸ ਨਾਲ ਪਿੰਡ ਵਾਸੀਆਂ ਨੂੰ ਸਿੱਧਾ ਲਾਭ ਮਿਲੇਗਾ। ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਚਵਿੰਡਾ ਦੇਵੀ ਨੂੰ ਦਿੱਤੀ ਗਈ ਇਹ ਗ੍ਰਾਂਟ ਇਲਾਕੇ ਦੇ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮਜੀਠਾ ਹਲਕੇ ਦੇ ਹਰ ਪਿੰਡ ਵਿਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ ਤੇ ਅੱਗੇ ਵਧਾਇਆ ਜਾ ਰਿਹਾ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਤਰਸੇਮ ਸਿੰਘ ਸਿਆਲਕਾ, ਹਰਦੇਵ ਸਿੰਘ ਦੇਬਾ ਚਵਿੰਡਾ ਦੇਵੀ, ਪਰਮਜੀਤ ਸਿੰਘ ਪ੍ਰਧਾਨ ਮਜੀਠਾ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੇ ਪਿੰਡਾਂ ’ਚ ਨਿੱਤ ਦਿਨ ਹੋ ਰਹੀਆਂ ਨਸ਼ੇ ਕਾਰਨ ਮੌਤਾਂ ਅਗਲੀ ਖ਼ਬਰ ਸਾਂਝੀ ਤਾਲਮੇਲ ਕਮੇਟੀ ਵਲੋਂ ਡੀ. ਸੀ. ਦਫਤਰ ਦੇ ਬਾਹਰ ਵਿਸ਼ਾਲ ਰੋਸ ਧਰਨਾ * ਸਮੂਹ ਸਰਕਾਰੀ ਵਿਭਾਗਾਂ ’ਚ ਪਸਰਿਆ ਰਿਹਾ ਸੰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।