28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਐੱਸ.ਆਈ.ਆਰ. ਨੋਟਿਸਾਂ ਦੀ ਸੁਣਵਾਈ ਸੰਬੰਧੀ ਪ੍ਰਬੰਧਾਂ ਦਾ ਵਧੀਕ ਡੀ.ਸੀ ਨੇ ਕੀਤਾ ਨਿਰੀਖਣ

ਅੰਮ੍ਰਿਤਸਰ, 27 ਅਗਸਤ (ਰੇਸ਼ਮ ਸਿੰਘ)-ਵਿਸ਼ੇਸ਼ ਗਹਿਰੀ ਸੁਧਾਈ (ਐੱਸ. ਆਈ.

ਅਜੀਤ ਡੈਸਕ 28-08-2026
ਅੰਮ੍ਰਿਤਸਰ, 27 ਅਗਸਤ (ਰੇਸ਼ਮ ਸਿੰਘ)-ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ) ਤਹਿਤ ਜਾਰੀ ਕੀਤੇ ਗਏ ਨੋਟਿਸਾਂ ਦੀ ਸੁਣਵਾਈ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਪੱਲਵੀ ਮਿਸ਼ਰਾ ਵਲੋਂ ਅੱਜ ਸਰਕਾਰੀ ਮੈਡੀਕਲ ਕਾਲਜ ਵਿਖੇ ਨਿਰਧਾਰਤ ਸੁਣਵਾਈ ਸਥਾਨ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਸ੍ਰੀਮਤੀ ਮਿਸ਼ਰਾ ਨੇ ਨੋਟਿਸਾਂ ਦੀ ਸੁਣਵਾਈ ਲਈ ਕੀਤੇ ਗਏ ਪ੍ਰਬੰਧਾਂ ਦਾ ਵਿਸਥਾਰ ਪੂਰਵਕ ਨਿਰੀਖਣ ਕੀਤਾ ਅਤੇ ਸੰਬੰਧਿਤ ਅਧਿਕਾਰੀਆਂ ਤੋਂ ਸੁਣਵਾਈ ਦੀ ਪ੍ਰਕਿਰਿਆ, ਵੋਟਰਾਂ ਦੀ ਆਮਦ, ਦਸਤਾਵੇਜ਼ਾਂ ਦੀ ਜਾਂਚ ਅਤੇ ਰਿਕਾਰਡ ਸੰਭਾਲ ਸੰਬੰਧੀ ਜਾਣਕਾਰੀ ਪ੍ਰਾਪਤ ਕੀਤੀ । ਇਸ ਮੌਕੇ ਉਨ੍ਹਾਂ ਦੇ ਨਾਲ ਸ੍ਰੀਮਤੀ ਇਨਾਇਤ ਈ.ਆਰ.ਓ. 15- ਉਂਤਰੀ ਕਮ ਵਧੀਕ ਮੁੱਖ ਪ੍ਰਸ਼ਾਸਕ ਅੰਮ੍ਰਿਤਸਰ ਵਿਕਾਸ ਅਥਾਰਟੀ ਅਤੇ ਸ੍ਰੀ ਰਾਜਿੰਦਰ ਸਿੰਘ, ਚੋਣ ਤਹਿਸੀਲਦਾਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਰੇਤ-ਬਜਰੀ ਲੈ ਕੇ ਜਾਣ ਵਾਲੇ ਵਾਹਨ ਬਣਦੇ ਹਨ ਰਾਹਗੀਰਾਂ ਲਈ ਮੁਸੀਬਤ ਟਰੱਕਾਂ, ਟਿੱਪਰਾਂ ਅਤੇ ਟਰਾਲੀਆਂ ’ਚੋਂ ਸੜਕਾਂ ’ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।