29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਨਤਮਸਤਕ ਹੋ ਕੇ ਗੁਰਪ੍ਰੀਤ ਵਡਾਲੀ ਬਾਬਾ ਬਕਾਲਾ ਹੋਏ ਰਵਾਨਾ

ਛੇਹਰਟਾ, 28 ਅਗਸਤ (ਪੱਤਰ ਪ੍ਰੇਰਕ)-ਯੂਥ ਅਕਾਲੀ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਵਡਾਲੀ ਦੀ ਅਗਵਾਈ ਹੇਠ ਵੱਡੀ ਗਿਣਤੀ ਦੇ ਵਿਚ ਅਕਾਲੀ ਵਰਕਰਾਂ ਦੀ ਇਕੱਤਰਤਾ ਹੋਈ, ਜਿਸ ਉਪਰੰਤ ਸਮੂਹ ਅਕਾਲੀ ਵਰਕਰਾਂ ਨੇ ਗੁਰਦੁਆਰਾ ਜਨਮ ਅਸਥਾਨ ਪਾਤਸ਼ਾਹੀ ਛੇਵੀ ਗੁਰੂ ਕੀ ਵਡਾਲੀ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਰੱਖੜ ਪੁੰਨਿਆ ਬਾਬਾ ਬਕਾਲਾ ਸਾਹਿਬ ਵਿਖੇ ਹੋ ਰਹੀ ਅਕਾਲੀ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਏ। ਇਸ ਮੌਕੇ ਗੱਲਬਾਤ ਕਰਦਿਆਂ ਗੁਰਪ੍ਰੀਤ ਸਿੰਘ ਵਡਾਲੀ ਨੇ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਦੇ ਹੱਕ ਵਿਚ ਹਨ੍ਹੇਰੀ ਵੱਗ ਰਹੀ ਹੈ ਤੇ ਬਾਬਾ ਬਕਾਲਾ ਕਾਨਫਰੰਸ ਵਿਰੋਧੀਆਂ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਵੇਗੀ ਤੇ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਮੁੱਢ ਬੰਨੇਗੀ।

ਅਜੀਤ ਡੈਸਕ 29-08-2026
ਛੇਹਰਟਾ, 28 ਅਗਸਤ (ਪੱਤਰ ਪ੍ਰੇਰਕ)-ਯੂਥ ਅਕਾਲੀ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਵਡਾਲੀ ਦੀ ਅਗਵਾਈ ਹੇਠ ਵੱਡੀ ਗਿਣਤੀ ਦੇ ਵਿਚ ਅਕਾਲੀ ਵਰਕਰਾਂ ਦੀ ਇਕੱਤਰਤਾ ਹੋਈ, ਜਿਸ ਉਪਰੰਤ ਸਮੂਹ ਅਕਾਲੀ ਵਰਕਰਾਂ ਨੇ ਗੁਰਦੁਆਰਾ ਜਨਮ ਅਸਥਾਨ ਪਾਤਸ਼ਾਹੀ ਛੇਵੀ ਗੁਰੂ ਕੀ ਵਡਾਲੀ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਰੱਖੜ ਪੁੰਨਿਆ ਬਾਬਾ ਬਕਾਲਾ ਸਾਹਿਬ ਵਿਖੇ ਹੋ ਰਹੀ ਅਕਾਲੀ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਏ। ਇਸ ਮੌਕੇ ਗੱਲਬਾਤ ਕਰਦਿਆਂ ਗੁਰਪ੍ਰੀਤ ਸਿੰਘ ਵਡਾਲੀ ਨੇ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਦੇ ਹੱਕ ਵਿਚ ਹਨ੍ਹੇਰੀ ਵੱਗ ਰਹੀ ਹੈ ਤੇ ਬਾਬਾ ਬਕਾਲਾ ਕਾਨਫਰੰਸ ਵਿਰੋਧੀਆਂ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਵੇਗੀ ਤੇ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਮੁੱਢ ਬੰਨੇਗੀ। ਇਸ ਮੌਕੇ ਦਰਸ਼ਨ ਸਿੰਘ ਵਡਾਲੀ, ਚਰਨਜੀਤ ਸਿੰਘ ਬੈਂਕ ਵਾਲੇ, ਤਰਸੇਮ ਸਿੰਘ ਵਡਾਲੀ, ਜਗਤਾਰ ਸਿੰਘ ਮਾਨ, ਬਲਬੀਰ ਸਿੰਘ ਫੌਜੀ, ਮੰਗਾ ਸਿੰਘ, ਵਰਿੰਦਰ ਸਿੰਘ, ਗੁਰਮੇਜ ਸਿੰਘ, ਸਰਬਜੀਤ ਸਿੰਘ, ਮੰਗਪ੍ਰੀਤ ਸਿੰਘ, ਕਸ਼ਮੀਰ ਸਿੰਘ, ਕੁਲਵੰਤ ਸਿੰਘ, ਧਰਮਿੰਦਰ ਸਿੰਘ ਰੰਧਾਵਾ, ਲਾਲਜੀਤ ਸਿੰਘ ਗਿੱਲ, ਜਸਕਰਨ ਸਿੰਘ, ਬਗੀਚਾ ਸਿੰਘ, ਬਿੱਟੂ ਪ੍ਰਧਾਨ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਅਕਾਲੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਭਵਨਜ਼ ਐੱਸ.ਐੱਲ. ਪਬਲਿਕ ਸਕੂਲ ਵਿਖੇ ਲਿੰਗਕਤਾ ਸਿਖਲਾਈ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ਮਨਾਇਆ ਗਿਆ ਮਹਿੰਦੀ ਉਤਸਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।