30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਤਰਨ ਤਾਰਨ ਦੇ 2 ਵਿਅਕਤੀ ਜਾਅਲੀ ਜ਼ਮਾਨਤਾਂ ਭਰਨ ਦੇ ਮਾਮਲੇ ’ਚ ਕਾਬੂ

ਅੰਮ੍ਰਿਤਸਰ, 29 ਅਗਸਤ (ਰੇਸ਼ਮ ਸਿੰਘ)-ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਰਨ ਤਾਰਨ ਦੇ ਰਹਿਣ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਬਾਰੇ ਪਤਾ ਲੱਗਾ ਸੀ ਕਿ ਉਹ ਇਥੇ ਜ਼ਿਲ੍ਹਾ ਕਚਿਹਰੀਆਂ ’ਚ ਜਾਅਲੀ ਜ਼ਮਾਨਤਾਂ ਭਰਦੇ ਹਨ। ਪੁਲਿਸ ਨੇ ਉਨ੍ਹਾਂ ਪਾਸੋਂ ਜਾਅਲੀ ਆਧਾਰ ਕਾਰਡ, ਜਾਅਲੀ ਨੰਬਰਦਾਰੀ ਦਾ ਸ਼ਨਾਖਤੀ ਕਾਰਡ ਤੇ ਮੋਹਰ ਵੀ ਬਰਾਮਦ ਕੀਤੀ ਹੈ।

ਅਜੀਤ ਡੈਸਕ 30-08-2026
ਅੰਮ੍ਰਿਤਸਰ, 29 ਅਗਸਤ (ਰੇਸ਼ਮ ਸਿੰਘ)-ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਰਨ ਤਾਰਨ ਦੇ ਰਹਿਣ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਬਾਰੇ ਪਤਾ ਲੱਗਾ ਸੀ ਕਿ ਉਹ ਇਥੇ ਜ਼ਿਲ੍ਹਾ ਕਚਿਹਰੀਆਂ ’ਚ ਜਾਅਲੀ ਜ਼ਮਾਨਤਾਂ ਭਰਦੇ ਹਨ। ਪੁਲਿਸ ਨੇ ਉਨ੍ਹਾਂ ਪਾਸੋਂ ਜਾਅਲੀ ਆਧਾਰ ਕਾਰਡ, ਜਾਅਲੀ ਨੰਬਰਦਾਰੀ ਦਾ ਸ਼ਨਾਖਤੀ ਕਾਰਡ ਤੇ ਮੋਹਰ ਵੀ ਬਰਾਮਦ ਕੀਤੀ ਹੈ। ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਤਹਿਤ ਗ੍ਰਿਫਤਾਰ ਕੀਤੇ ਵਿਅਕਤੀਾਂ ਦੀ ਸ਼ਨਾਖਤ ਸੁਖਚਰਨ ਸਿੰਘ ਵਾਸੀ ਚੋਹਲਾ ਸਾਹਿਬ ਤੇ ਹੀਰਾ ਸਿੰਘ ਵਾਸੀ ਪਿੰਡ ਧੁੰਨ ਢਾਹੇ ਵਾਲਾ ਦੋਵੇਂ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਪੁਲਿਸ ਅਨੁਸਾਰ ਇਹ ਕਾਰਵਾਈ ਮੁਖਬਰੀ ਦੇ ਆਧਾਰ ’ਤੇ ਕੀਤੀ ਗਈ ਹੈ । ਪੁਲਿਸ ਨੂੰ ਪਤਾ ਲੱਗਾ ਸੀ ਕਿ ਇਹ ਦੋਵੇਂ ਜਾਅਲੀ ਜ਼ਮਾਨਤਾਂ ਭਰ ਕੇ ਮੁਲਜ਼ਮਾਂ ਦੇ ਵਾਰਸਾਂ ਪਾਸੋਂ ਪੈਸੇ ਹਾਸਿਲ ਕਰਦੇ ਹਨ। ਇਸ ਸਬੰਧੀ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਖਾਲਸਾ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਅਗਲੀ ਖ਼ਬਰ ਵਿਸ਼ੇਸ਼ ਕੈਂਪ ਦੌਰਾਨ ਵੋਟਰ ਸੂਚੀ ਦੀ ਸੁਧਾਈ ਦਾ ਕੀਤਾ ਕੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।