31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸਾਵਣ ਕਿਰਪਾਲ ਰੂਹਾਨੀ ਮਿਸ਼ਨ ਦੀ ਸ਼ਾਖਾ ਕਿਰਪਾਲ ਆਸ਼ਰਮ ਵਿਖੇ ਮੈਡੀਕਲ ਚੈੱਕਅਪ ਕੈਂਪ

ਅੰਮ੍ਰਿਤਸਰ, 30 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸਾਵਣ ਕਿਰਪਾਲ ਰੂਹਾਨੀ ਮਿਸ਼ਨ ਦੀ ਸ਼ਾਖਾ ਕਿਰਪਾਲ ਆਸ਼ਰਮ ਨਜਦੀਕ ਸੇਂਟ ਜੁਡਸ ਸਕੂਲ ਫਤਿਹਗੜ੍ਹ ਚੂੜੀਆਂ ਰੋਡ ਰਤਨ ਸਿੰਘ ਚੌਂਕ ਅੰਮ੍ਰਿਤਸਰ ਵਿਖੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਸ੍ਰੀ ਹਨੂੰਮਾਨ ਸੇਵਾ ਪਰਿਵਾਰ ਟਰੱਸਟ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਕੈਂਪ ’ਚ ਮਾਹਿਰ ਡਾ.

ਅਜੀਤ ਡੈਸਕ 31-08-2026
ਅੰਮ੍ਰਿਤਸਰ, 30 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸਾਵਣ ਕਿਰਪਾਲ ਰੂਹਾਨੀ ਮਿਸ਼ਨ ਦੀ ਸ਼ਾਖਾ ਕਿਰਪਾਲ ਆਸ਼ਰਮ ਨਜਦੀਕ ਸੇਂਟ ਜੁਡਸ ਸਕੂਲ ਫਤਿਹਗੜ੍ਹ ਚੂੜੀਆਂ ਰੋਡ ਰਤਨ ਸਿੰਘ ਚੌਂਕ ਅੰਮ੍ਰਿਤਸਰ ਵਿਖੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਸ੍ਰੀ ਹਨੂੰਮਾਨ ਸੇਵਾ ਪਰਿਵਾਰ ਟਰੱਸਟ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਕੈਂਪ ’ਚ ਮਾਹਿਰ ਡਾ. ਰਾਜਬੀਰ ਸਿੰਘ ਨੇ ਛਾਤੀ ਅਤੇ ਫੇਫੜਿਆਂ ਸੰਬੰਧਿਤ ਰੋਗਾਂ ਨਾਲ ਪੀੜਤ ਵੱਡੀ ਗਿਣਤੀ ’ਚ ਮਰੀਜਾਂ ਦੀ ਜਾਂਚ ਕੀਤੀ ਅਤੇ ਇਲਾਜ ਲਈ ਸਲਾਹ-ਮਸ਼ਵਰਾ ਦਿੱਤਾ। ਉਥੇ ਹੀ ਮਾਹਿਰ ਡਾ. ਗੁਰਲੀਨ ਕੌਰ ਦੁਆਰਾ ਡਿਪ੍ਰੈਸ਼ਨ, ਸਿਰ ਦਰਦ/ਮਾਈਗਰੇਨ, ਨਸ਼ੇ ਦੀ ਲੱਤ, ਚਿੰਤਾ ਅਤੇ ਨੀਂਦ ਨਾਲ ਸੰਬੰਧਿਤ ਸਮੱਸਿਆਵਾਂ ਦੇ ਨਾਲ ਨਾਲ ਨਿਊਰੋ- ਸਾਈਕੇਟਰਿਕ ਸਮੱਸਿਆਵਾਂ ਨਾਲ ਪੀੜਤ ਵੱਡੀ ਗਿਣਤੀ ’ਚ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਇਲਾਜ ਲਈ ਸਲਾਹ ਮਸ਼ਵਰਾ ਦਿੱਤਾ। ਕੈਂਪ ਦੌਰਾਨ ਬੀ.ਪੀ.,ਬਲੱਡ ਸ਼ੂਗਰ, ਥਾਇਰਾਇਡ, ਸਰੀਰ ਦਾ ਵਜਨ ਅਤੇ ਸਪੁਰੋਮੇਟਰੀ ਆਦਿ ਕਈ ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਗਏ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ ।
ਪਿਛਲੀ ਖ਼ਬਰ ਬਿਜਲੀ ਸਪਲਾਈ ਠੱਪ ਹੋਣ ਕਾਰਨ ਪਿੰਡ ਥੋਬਾ ਦੇ ਨਿਵਾਸੀਆਂ ’ਚ ਹਾਹਾਕਾਰ ਅਗਲੀ ਖ਼ਬਰ ਸਟਾਲਵਰਟਸ ਵਰਲਡ ਸਕੂਲ ਦੇ ਤਿੰਨ ਪ੍ਰੋਜੈਕਟ ਸੀ.ਬੀ.ਐੱਸ.ਈ. ਖੇਤਰੀ ਪੱਧਰ ਲਈ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।