ਬੀ. ਕੇ. ਯੂ. ਉਗਰਾਹਾਂ ਵਲੋਂ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
ਅੰਮ੍ਰਿਤਸਰ, 30 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਨਾਲ ਲੰਬਿਤ ਮਸਲਿਆਂ ਦੇ ਹੱਲ ਲਈ ਅੱਜ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਅਣਮਿੱਥੇ ਸਮੇਂ ਲਈ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਕਿਸਾਨਾਂ, ਮਜ਼ਦੂਰਾਂ, ਔਰਤਾਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਦਿਆਂ ਸਰਕਾਰਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ।
ਅੰਮ੍ਰਿਤਸਰ, 30 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਨਾਲ ਲੰਬਿਤ ਮਸਲਿਆਂ ਦੇ ਹੱਲ ਲਈ ਅੱਜ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਅਣਮਿੱਥੇ ਸਮੇਂ ਲਈ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਕਿਸਾਨਾਂ, ਮਜ਼ਦੂਰਾਂ, ਔਰਤਾਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਦਿਆਂ ਸਰਕਾਰਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਅਤੇ ਪ੍ਰੈਸ ਸਕੱਤਰ ਬਘੇਲ ਸਿੰਘ ਕੋਟਮੁਗਲ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਲੋਕ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ । ਯੂਨੀਅਨ ਵਲੋਂ ਭਾਰਤ-ਅਮਰੀਕਾ ਵਪਾਰ ਸਮਝੌਤਾ ਰੱਦ ਕਰਨ, ਲੈਂਡ ਪੂਲਿੰਗ ਨੀਤੀ ਵਾਪਸ ਲੈਣ, ਨਵੀਂ ਖੇਤੀ ਨੀਤੀ ਲਾਗੂ ਕਰਵਾਉਣ ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ, ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ ਦੇਣ, ਹੜ੍ਹ ਪੀੜਤਾਂ ਨੂੰ ਪੂਰਾ ਮੁਆਵਜ਼ਾ ਦੇਣ ਅਤੇ ਜ਼ਮੀਨਾਂ ਦੇ ਮਾਲਕੀ ਹੱਕ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰਾਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਦਾ ਠੋਸ ਹੱਲ ਨਹੀਂ ਕਰਦੀਆਂ, ਉਦੋਂ ਤੱਕ ਇਹ ਧਰਨਾ ਅਣਮਿੱਥੇ ਸਮੇਂ ਲਈ ਦਿਨ ਰਾਤ ਜਾਰੀ ਰਹੇਗਾ। ਉਨ੍ਹਾਂ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਔਰਤਾਂ, ਨੌਜਵਾਨਾਂ ਅਤੇ ਸਮੂਹ ਇਨਸਾਫ਼ਪਸੰਦ ਲੋਕਾਂ ਨੂੰ ਸੰਘਰਸ਼ ’ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜਸਪਾਲ ਸਿੰਘ ਧੰਗਈ ,ਡਾ ਪਰਮਿੰਦਰ ਸਿੰਘ ਪੰਡੋਰੀ, ਨਰਿੰਦਰ ਸਿੰਘ ਭਿੱਟੇਵੱਡ,ਦਲਬੀਰ ਸਿੰਘ ਮੱਝਵਿੰਡ,ਪਿਰਥੀਪਾਲ ਸਿੰਘ ਥੋਬਾ ,ਕੁਲਬੀਰ ਸਿੰਘ ਜੇਠੂਵਾਲ ,ਕੁਲਦੀਪ ਸਿੰਘ ਨੰਗਲ ਆਦਿ ਹਾਜ਼ਰ ਸਨ।