ਭਾਈ ਘਨਈਆ ਜੀ ਸਾਜਨ ਸਰਸਵਤੀ ਮਿਸ਼ਨ ਹਸਪਤਾਲ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਗਿਆਨੀ ਵਿਸ਼ਾਲ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਬਿਕਰਮਜੀਤ ਸਿੰਘ ਅਤੇ ਹੋਰ।
ਤਿੰਨ ਵਾਰ ਹੋਏ ਹਮਲਿਆਂ ’ਤੇ ਪੁਲਿਸ ਨੇ ਨਹੀਂ ਕੀਤੀ ਕੋਈ ਕਾਰਵਾਈ : ਹੈਪੀ ਸਰਪੰਚ
* ਨਸ਼ਿਆਂ ਖਿਲਾਫ਼ ਆਵਾਜ਼ ਉਠਾਉਣੀ ਪਈ ਅਟਾਰੀ ਦੇ ਸਰਪੰਚ ਨੂੰ ਮਹਿੰਗੀ
ਪੁਲਿਸ ਵਲੋਂ ਕਾਰਵਾਈ ਕਰਨ ਦਾ ਦਿੱਤਾ ਭਰੋਸਾ
ਅੰਮ੍ਰਿਤਸਰ, 30 ਅਗਸਤ(ਹਰਮਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੀਵਨ ਜੁਗਤਿ ਸਮਾਗਮ 2026 ਦੀ ਲੜੀ ਤਹਿਤ ਐਤਵਾਰ ਨੂੰ ਸਵੇਰੇ ਭਾਈ ਘਨਈਆ ਜੀ ਸਾਜਨ ਸਰਸਵਤੀ ਮਿਸ਼ਨ ਹਸਪਤਾਲ ਗੁਰੂ ਗੋਬਿੰਦ ਸਿੰਘ ਨਗਰ ਬਾਹਰ ਬਾਹਰ ਗਿੱਲਵਾਲੀ ਗੇਟ ਅਤੇ ਸ਼ਾਮ ਦਾ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਣੀ ਬਾਜ਼ਾਰ ਸ਼ਰੀਫ਼ਪੁਰਾ ਵਿਖੇ ਸਜਾਏ ਗਏ । ਸਮਾਗਮ ਦੀ ਅਰੰਭਤਾ ਸ੍ਰੀ ਜਪੁ ਜੀ ਸਾਹਿਬ ਦੇ ਪਾਠ ਨਾਲ ਹੋਈ, ਉਪਰੰਤ ਸਹਿਜ ਪਾਠ ਦੇ ਭੋਗ ਪਾਏ ਗਏ ।
ਭ
ਭਾਈ ਘਨਈਆ ਜੀ ਸਾਜਨ ਸਰਸਵਤੀ ਮਿਸ਼ਨ ਹਸਪਤਾਲ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਗਿਆਨੀ ਵਿਸ਼ਾਲ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਬਿਕਰਮਜੀਤ ਸਿੰਘ ਅਤੇ ਹੋਰ।
31-08-2026
ਅੰਮ੍ਰਿਤਸਰ, 30 ਅਗਸਤ(ਹਰਮਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੀਵਨ ਜੁਗਤਿ ਸਮਾਗਮ 2026 ਦੀ ਲੜੀ ਤਹਿਤ ਐਤਵਾਰ ਨੂੰ ਸਵੇਰੇ ਭਾਈ ਘਨਈਆ ਜੀ ਸਾਜਨ ਸਰਸਵਤੀ ਮਿਸ਼ਨ ਹਸਪਤਾਲ ਗੁਰੂ ਗੋਬਿੰਦ ਸਿੰਘ ਨਗਰ ਬਾਹਰ ਬਾਹਰ ਗਿੱਲਵਾਲੀ ਗੇਟ ਅਤੇ ਸ਼ਾਮ ਦਾ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਣੀ ਬਾਜ਼ਾਰ ਸ਼ਰੀਫ਼ਪੁਰਾ ਵਿਖੇ ਸਜਾਏ ਗਏ । ਸਮਾਗਮ ਦੀ ਅਰੰਭਤਾ ਸ੍ਰੀ ਜਪੁ ਜੀ ਸਾਹਿਬ ਦੇ ਪਾਠ ਨਾਲ ਹੋਈ, ਉਪਰੰਤ ਸਹਿਜ ਪਾਠ ਦੇ ਭੋਗ ਪਾਏ ਗਏ । ਜਿਸ ਤੋਂ ਬਾਅਦ ਬੀਬੀ ਸੁਖਜੀਤ ਕੌਰ ਇਸਤਰੀ ਸਤਿਸੰਗ ਸਭਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਜੀਤ ਨਗਰ ਅਤੇ ਭਾਈ ਪ੍ਰਮਿੰਦਰ ਸਿੰਘ ਪੰਮੀ ਅਤੇ ਭਾਈ ਰਜਿੰਦਰ ਸਿੰਘ ਲੁਧਿਆਣੇ ਵਾਲਿਆਂ ਨੇ ਧੁਰ ਕੀ ਬਾਣੀ ਦੇ ਇਲਾਹੀ ਕੀਰਤਨ ਦੀ ਛਹਿਬਰ ਲਗਾਈ । ਇਸ ਦੌਰਾਨ ਗਿਆਨੀ ਵਿਸ਼ਾਲ ਸਿੰਘ ਕਥਾ ਵਾਚਕ ਦੀਵਾਨ ਹਾਲ ਗੁ: ਮੰਜੀ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਤੇ ਭਾਈ ਜਗਦੀਸ਼ ਸਿੰਘ ਸੇਵਾ ਵਾਲੇ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਹਾਜ਼ਰ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ । ਸ਼ਾਮ ਦੇ ਸਮੇਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਣੀ ਬਾਜ਼ਾਰ ਵਿਖੇ ਸਮਾਗਮ ਦੌਰਾਨ ਬੀਬੀ ਪੁਖਰਾਜ ਕੌਰ, ਭਾਈ ਸਤਬੀਰ ਸਿੰਘ ਚੌਜੀ, ਭਾਈ ਰਾਜਿੰਦਰ ਸਿੰਘ ਲੁਧਿਆਣੇ ਵਾਲਿਆਂ ਦੇ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਵਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ । ਦੋਵੇਂ ਸਮਾਗਮਾਂ ਦੌਰਾਨ ਸਟੇਜ ਦੀ ਸੇਵਾ ਭਾਈ ਦਵਿੰਦਰ ਸਿੰਘ ਤੇ ਗੁਰਬਖਸ਼ ਸਿੰਘ ਬੱਗਾ ਨੇ ਨਿਭਾਈ। ਇਨ੍ਹਾਂ ਸਮਾਗਮਾਂ ਦੌਰਾਨ ਵਧੀਕ ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਬਿਕਰਮਜੀਤ ਸਿੰਘ, ਅਜੈਬ ਸਿੰਘ ਅਭਿਆਸੀ, ਭਾਈ ਮਨਜੀਤ ਸਿੰਘ ਚੇਅਰਮੈਨ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ, ਦਰਸ਼ਨ ਸਿੰਘ ਗੁ: ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਜੈ ਸਿੰਘ ਵਾਲਿਆਂ, ਅਵਤਾਰ ਸਿੰਘ ਟਰੱਕਾਂ ਵਾਲੇ, ਭਾਈ ਜਸਬੀਰ ਸਿੰਘ ਬੈਂਕ ਵਾਲਿਆਂ, ਸਤਿੰਦਰ ਸਿੰਘ ਚਾਵਲਾ ਵਲੋਂ ਰਾਗੀ ਜਥਿਆਂ, ਕਥਾ ਵਾਚਕਾਂ ਅਤੇ ਹੋਰ ਆਈਆਂ ਸਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ । ਇਨ੍ਹਾਂ ਸਮਾਗਮਾਂ ਮੌਕੇ ਜੋਗਿੰਦਰ ਸਿੰਘ ਟੰਡਨ, ਸ਼ਰਨਜੀਤ ਸਿੰਘ ਡੀ ਈ ਸੀ ਫੈਨਜ ਵਾਲੇ, ਚਰਨਜੀਤ ਸਿੰਘ ਅਖੰਡ ਕੀਰਤਨੀ ਜਥੇ ਵਾਲੇ, ਹਰਜੀਤ ਸਿੰਘ, ਹਰਭਜਨ ਸਿੰਘ, ਗੁਰਮੀਤ ਸਿੰਘ, ਭਾਈ ਜਵਾਹਰਲਾਲ ਸਿੰਘ, ਦਵਿੰਦਰ ਸਿੰਘ, ਜਸਬੀਰ ਸਿੰਘ ਅਰੋੜਾ, ਭੁਪਿੰਦਰ ਸਿੰਘ, ਜਗਦੀਸ਼ ਸਿੰਘ ਬਾਰਦਾਨੇ ਵਾਲੇ, ਜਗਦੀਸ਼ ਸਿੰਘ ਆਹਲੂਵਾਲੀਆ, ਜਗਜੀਤ ਸਿੰਘ, ਗਿਆਨ ਸਿੰਘ, ਅਵਤਾਰ ਸਿੰਘ ਖਾਲਸਾ ਆਦਿ ਹਾਜ਼ਰ ਸਨ । ਇਸ ਦੌਰਾਨ ਭਾਈ ਮਨਜੀਤ ਸਿੰਘ, ਅਜੈਬ ਸਿੰਘ ਅਭਿਆਸੀ, ਹਰਜੀਤ ਸਿੰਘ,ਹਰਭਜਨ ਸਿੰਘ, ਗੁਰਮੀਤ ਸਿੰਘ ਤੇ ਛੋਟੇ ਬੱਚੇ ਫਤਿਹ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।