ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ ਕਾਮਰਸ ਫਾਰ ਵੂਮੈਨ ਵਿਖੇ ਸੰਸਥਾ ਦਾ 34ਵਾਂ ਸਥਾਪਨਾ ਦਿਵਸ ਮਨਾਇਆ
ਅੰਮ੍ਰਿਤਸਰ, 1 ਸਤੰਬਰ (ਜਸਵੰਤ ਸਿੰਘ ਜੱਸ)-ਗੁਰੂ ਨਗਰੀ ਦੀ ਨਾਮਵਰ ਮਹਿਲਾ ਸਿੱਖਿਆ ਸੰਸਥਾ ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ ਕਾਮਰਸ ਫਾਰ ਵੂਮੈਨ ਮਾਲ ਰੋਡ ਨੇ ਆਪਣਾ 34ਵਾਂ ਸਥਾਪਨਾ ਦਿਵਸ ਅੱਜ ਉਤਸ਼ਾਹ ਨਾਲ ਮਨਾਇਆ ਗਿਆ। ਪੁਰਾਤਨ ਪਰੰਪਰਾ ਨੂੰ ਜਾਰੀ ਰੱਖਦੇ ਹੋਏ ਕਾਲਜ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣ ਉਪ੍ਰੰਤ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਸ਼ਬਦ ਕੀਰਤਨ ਤੇ ਅਰਦਾਸ ਉਪ੍ਰੰਤ ਹੁਕਮਨਾਮਾ ਲਿਆ।
ਅੰਮ੍ਰਿਤਸਰ, 1 ਸਤੰਬਰ (ਜਸਵੰਤ ਸਿੰਘ ਜੱਸ)-ਗੁਰੂ ਨਗਰੀ ਦੀ ਨਾਮਵਰ ਮਹਿਲਾ ਸਿੱਖਿਆ ਸੰਸਥਾ ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ ਕਾਮਰਸ ਫਾਰ ਵੂਮੈਨ ਮਾਲ ਰੋਡ ਨੇ ਆਪਣਾ 34ਵਾਂ ਸਥਾਪਨਾ ਦਿਵਸ ਅੱਜ ਉਤਸ਼ਾਹ ਨਾਲ ਮਨਾਇਆ ਗਿਆ। ਪੁਰਾਤਨ ਪਰੰਪਰਾ ਨੂੰ ਜਾਰੀ ਰੱਖਦੇ ਹੋਏ ਕਾਲਜ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣ ਉਪ੍ਰੰਤ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਸ਼ਬਦ ਕੀਰਤਨ ਤੇ ਅਰਦਾਸ ਉਪ੍ਰੰਤ ਹੁਕਮਨਾਮਾ ਲਿਆ। ਇਸ ਮੌਕੇ ਵਿਦਿਆਰਥਣਾਂ ਤੇ ਸਟਾਫ ਨੂੰ ਸੰਬੋਧਨ ਕਰਦਿਆਂ ਫੋਰ ਐੱਸ ਵਿਦਿਅਕ ਸੰਸਥਾਵਾਂ ਦੇ ਡਾਇਰੈਕਟਰ ਸ. ਜਗਦੀਸ਼ ਸਿੰਘ ਨੇ ਕਾਲਜ ਦੇ 33 ਸਾਲਾਂ ਦੇ ਸਮਰਪਣ ਅਤੇ ਲੜਕੀਆਂ ਦੀ ਸਿੱਖਿਆ ਲਈ ਕੀਤੇ ਕਾਰਜਾਂ ਅਤੇ ਪ੍ਰਾਪਤੀਆਂ ਸਬੰਧੀ ਚਾਨਣਾ ਪਾਇਆ ਤੇ ਵਿਦਿਆਰਥੀਆਂ ਤੇ ਸਟਾਫ ਨੂੰ ਵਧਾਈ ਦਿੱਤੀ। ਕਾਲਜ ਪ੍ਰਿੰਸੀਪਲ ਹਰਪ੍ਰੀਤ ਕੌਰ ਉੱਪਲ ਨੇ ਵਧਾਈ ਦਿੰਦਿਆਂ ਕਿਹਾ ਕਿ ਵਿਦਿਅਕ ਸੰਸਥਾਵਾਂ ਆਪਣੇ ਵਿਦਿਆਰਥੀਆਂ ਅਤੇ ਮੈਨੇਜਮੈਂਟ ਦੀਆਂ ਸ਼ਾਨਦਾਰ ਪ੍ਰਾਪਤੀਆਂ ਕਰਕੇ ਜਾਣੀਆਂ ਜਾਂਦੀਆਂ ਹਨ। ਇਸ ਮੌਕੇ ਵੱਖ-ਵੱਖ ਮੁਕਾਬਲਿਆਂ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਸਨਮਾਨਿਤ ਕਰਨ ਦੇ ਨਾਲ ਨਾਲ ਗੁਰਮਤਿ ਸੇਵਾ ਵਲੰਟੀਅਰਾਂ ਅਤੇ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਮੈਰਿਟ ਸਥਾਨ ਪ੍ਰਾਪਤ ਕਰਨ ਵਾਲੇ 23 ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿਚ ਫੋਰ ਐੱਸ ਸੰਸਥਾਵਾਂ ਦੇ ਮੁਖੀ ਅਤੇ ਫੈਕਲਟੀ ਮੈਂਬਰ ਡਾ. ਸੁਰਿੰਦਰ ਕੌਰ ਵਾਲੀਆ (ਡੀਨ ਅਕਾਦਮਿਕ), ਸ੍ਰੀਮਤੀ ਸਵਿਤਾ ਖੰਨਾ, ਗੁਰਪ੍ਰੀਤ ਸਿੰਘ, ਸ੍ਰੀਮਤੀ ਬਜਿੰਦਰ ਕੌਰ, ਸ੍ਰੀਮਤੀ ਜਸਵਿੰਦਰ ਕੌਰ, ਸ੍ਰੀਮਤੀ ਅਮਨਦੀਪ ਕੌਰ ਆਦਿ ਵੀ ਸ਼ਾਮਲ ਸਨ। ਸਮਾਗਮ ਦਾ ਸੰਚਾਲਨ ਅਸ਼ਮੀਤ ਕੌਰ ਅਤੇ ਰਵਨੀਤ ਅਰੋੜਾ ਨੇ ਕੀਤਾ।